ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ‘ਪੰਜਾਬ ਸਥਾਪਨਾ ਦਿਵਸ’ ਨੂੰ ਸਮਰਪਿਤ ਸਮਾਗਮ ਕਰਵਾਇਆ
ਮਹਿਲ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਸਥਾਨਕ ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਸੰਸਥਾ ਦੇ ਡਾਇਰੈਕਟਰ ਮੋਹਨੀਸ਼ ਮਿਸ਼ਾ ਦੀ ਅਗਵਾਈ ਹੇਠ ‘ਪੰਜਾਬ ਸਥਾਪਨਾ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ‘ਸਿਰਜਣਾ ਅਤੇ ਸੰਵਾਦ ਸਾਹਿਤ ਸਭਾ’ (ਰਜਿ.)
ਮਹਿਲ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਸਥਾਨਕ ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਸੰਸਥਾ ਦੇ ਡਾਇਰੈਕਟਰ ਮੋਹਨੀਸ਼ ਮਿਸ਼ਾ ਦੀ ਅਗਵਾਈ ਹੇਠ ‘ਪੰਜਾਬ ਸਥਾਪਨਾ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ‘ਸਿਰਜਣਾ ਅਤੇ ਸੰਵਾਦ ਸਾਹਿਤ ਸਭਾ’ (ਰਜਿ.) ਬਰਨਾਲਾ ਦੇ ਪ੍ਰਧਾਨ ਅੰਜਨਾ ਮੈਨਨ ਅਤੇ ਮੀਤ ਪ੍ਰਧਾਨ ਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਵਿਚ ਪੰਜਾਬੀ ਸਭਿਆਚਾਰ ਅਤੇ ਮਾਂ-ਬੋਲੀ ਪ੍ਰਤੀ ਮਾਣ ਤੇ ਸਤਿਕਾਰ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਅਮੀਰ ਵਿਰਸੇ, ਸ਼ਾਨਦਾਰ ਇਤਿਹਾਸ ਅਤੇ ਮਾਂ-ਬੋਲੀ ਪੰਜਾਬੀ ਨਾਲ ਸਬੰਧਿਤ ਕਵਿਤਾ ਉਚਾਰਨ ਅਤੇ ਕਹਾਣੀ ਲੇਖਣ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਜੇਤੂ ਰਹੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਅੰਜਨਾ ਮੈਨਨ ਅਤੇ ਮਨਦੀਪ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਦੇ ਗੌਰਵਮਈ ਇਤਿਹਾਸ, ਮਹਾਨ ਸ਼ਖ਼ਸੀਅਤਾਂ ਤੇ ਪੰਜਾਬੀ ਮਾਂ-ਬੋਲੀ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਾਡੀ ਸ਼ਾਨ ਹੈ ਅਤੇ ਪੰਜਾਬੀ ਸਾਡੀ ਪਛਾਣ ਹੈ, ਇਸ ਲਈ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ, ਸਭਿਆਚਾਰ ਅਤੇ ਮਾਂ-ਬੋਲੀ ਨਾਲ ਹਮੇਸ਼ਾ ਜੁੜੇ ਰਹਿਣਾ ਚਾਹੀਦਾ ਹੈ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।