ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ
ਹੰਡਿਆਇਆ, 5 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਤਸ਼ਾਹਿਤ ਕਰਨ ਲਈ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਹੰਡਿਆਇਆ, 5 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਤਸ਼ਾਹਿਤ ਕਰਨ ਲਈ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਕਲਪਨਾ ਅਤੇ ਸਿਰਜਣਾਤਮਿਕ ਸੋਚ ਦਾ ਪ੍ਰਗਟਾਵਾ ਕਰਦਿਆਂ ਵੱਖ - ਵੱਖ ਤਰ੍ਹਾਂ ਦੀਆਂ ਸੁੰਦਰ ਪੇਂਟਿੰਗਾਂ ਬਣਾਈਆਂ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਸਨਮਾਨਿਤ ਕੀਤਾ ਤੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਰਚਨਾਤਮਿਕ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਨ੍ਹਾਂ ਨਾਲ ਬੱਚਿਆਂ ਦਾ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ। ਇਸ ਸਮੇਂ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ ਚਮਕੌਰ ਸਿੰਘ ਬਾਜਵਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।