05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਨਸ਼ਿਆਂ ਵਿਰੁੱਧ ਕਾਰਵਾਈ ਦੀ ਆੜ ਹੇਠ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਕਰੇ ਸਰਕਾਰ - ਕੁੱਕੂ, ਧਨੇਰ ਮਹਿਲ ਕਲਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਹੋਈ ਵਿਸ਼ੇਸ਼ ਮੀਟਿੰਗ

ਮਹਿਲ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਮਹਿਲ ਕਲਾਂ ਦੀ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਰਾਇਲ ਮਿੰਨੀ ਪਾਰਟੀ ਹਾਲ ਵਿਖੇ ਹੋਈ। ਇਸ ਮੀਟਿੰਗ ਦੌਰਾਨ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਕੁੱਕੂ ਅਤੇ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਧਨੇਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 06-11-2026
ਮਹਿਲ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਮਹਿਲ ਕਲਾਂ ਦੀ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਰਾਇਲ ਮਿੰਨੀ ਪਾਰਟੀ ਹਾਲ ਵਿਖੇ ਹੋਈ। ਇਸ ਮੀਟਿੰਗ ਦੌਰਾਨ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਕੁੱਕੂ ਅਤੇ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਧਨੇਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਆੜ ਹੇਠ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਨਾਜਾਇਜ਼ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨਾ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਕਸਬਿਆਂ ਵਿਚ ਮੈਡੀਕਲ ਪ੍ਰੈਕਟੀਸ਼ਨਰ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ, ਕਿਉਂਕਿ ਅੱਜ ਦੇ ਸਮੇਂ ਵਿਚ ਮਹਿੰਗੇ ਹਸਪਤਾਲਾਂ ਵਿਚ ਇਲਾਜ ਕਰਵਾਉਣਾ ਹਰ ਗ਼ਰੀਬ ਦੇ ਵੱਸ ਦੀ ਗੱਲ ਨਹੀਂ ਰਹੀ। ਆਗੂਆਂ ਨੇ ਸਪਸ਼ਟ ਕੀਤਾ ਕਿ ਜਥੇਬੰਦੀ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਹਮੇਸ਼ਾ ਸਹਿਯੋਗ ਦਿੰਦੀ ਰਹੇਗੀ, ਪਰ ਬਿਨਾਂ ਕਿਸੇ ਵਜ੍ਹਾ ਕਿਸੇ ਵੀ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਜਾਂ ਤੰਗ ਕਰਨਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪਹੁੰਚੇ ਮਾਹਿਰ ਡਾ: ਪ੍ਰਿਕਸ਼ਤ ਮਿੱਤਲ (ਐਮ.ਡੀ.) ਅਤੇ ਡਾ: ਸਿਮਰਪ੍ਰੀਤ ਸਿੰਘ ਭੱਠਲ (ਐਮ.ਐਸ. ਆਰਥੋ) ਵਲੋਂ ਹਾਜ਼ਰ ਪ੍ਰੈਕਟੀਸ਼ਨਰਾਂ ਨੂੰ ਸ਼ੂਗਰ, ਲੀਵਰ ਅਤੇ ਹੱਡੀਆਂ ਦੀਆਂ ਬਿਮਾਰੀਆਂ ਦੇ ਲੱਛਣਾਂ ਅਤੇ ਇਲਾਜ ਸਬੰਧੀ ਮਹੱਤਵਪੂਰਨ ਜਾਣਕਾਰੀ ਵੀ ਦਿੱਤੀ ਗਈ। ਇਸ ਸਮੇਂ ਜ਼ਿਲ੍ਹਾ ਕਮੇਟੀ ਮੈਂਬਰ ਗੁਰਮੇਲ ਸਿੰਘ ਕੁਰੜ, ਜਨਰਲ ਸਕੱਤਰ ਦੀਪ ਵਰਮਾ, ਖ਼ਜ਼ਾਨਚੀ ਕਮਲ ਠੀਕਰੀਵਾਲਾ, ਨਿੰਦਰ ਸਿੰਘ, ਜਰਨੈਲ ਸਿੰਘ, ਕੇਵਲ ਸਿੰਘ ਕਲਾਲ ਮਾਜਰਾ, ਦਰਬਾਰਾ ਸਿੰਘ ਮੂੰਮ, ਸ਼ਿੰਗਾਰਾ ਸਿੰਘ ਮੂੰਮ, ਇਮਰਾਨ ਖ਼ਾਨ, ਜਗਜੀਵਨ ਕਲਾਲਮਾਜਰਾ, ਬਲਜੀਤ ਸਿੰਘ ਮਹਿਲ ਖੁਰਦ, ਸੁਰਿੰਦਰ ਕੁਰੜ, ਕੁਲਦੀਪ ਕੁਰੜ ਅਤੇ ਅਮਨਦੇਵ ਸਮੇਤ ਵੱਡੀ ਗਿਣਤੀ ਵਿਚ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਵਿਧਾ ਕੇਂਦਰ ਧਨੌਲਾ ਬਣਿਆ ਦੁਬਿਧਾ ਕੇਂਦਰ ਕਰਮਚਾਰੀ ਦੇ ਤਲਖ਼ੀ ਭਰੇ ਰਵੱਈਏ ਦੀ ਵੀਡੀਓ ਡਿਪਟੀ ਕਮਿਸ਼ਨਰ ਨੂੰ ਦੇਣ ਦੇ ਬਾਵ... ਅਗਲੀ ਖ਼ਬਰ ਓਵਰਬ੍ਰਿਜ ਦੀ ਮੁਰੰਮਤ ਦੀ ਮੱਠੀ ਚਾਲ ਕਾਰਨ ਦੁਕਾਨਦਾਰਾਂ ਦਾ ਸਬਰ ਟੁੱਟਿਆ, ਠੇਕੇਦਾਰ ਖ਼ਿਲਾਫ਼ ਨਾਅਰੇਬਾਜ਼ੀ
Ad Position 24