05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮਹਿਲ ਕਲਾਂ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਕੀਤੀ ਮੰਗ

ਮਹਿਲ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਵਲੋਂ ਯੂਨਿਟ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਮੀਟਿੰਗ ਕਰ ਕੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ, ਜਨਰਲ ਸਕੱਤਰ ਸੁਰਿੰਦਰ ਕੁਮਾਰ ਰਾਏਸਰ, ਖ਼ਜ਼ਾਨਚੀ ਪਵਨ ਕੁਮਾਰ ਮਹਿਲ ਖੁਰਦ, ਮਾਸਟਰ ਅਮਰਜੀਤ ਸਿੰਘ ਅਤੇ ਦਲੀਪ ਸਿੰਘ ਠੁੱਲੀਵਾਲ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.

Ad Position 21
No active advertisement
ਅਜੀਤ ਡੈਸਕ 06-11-2026
ਮਹਿਲ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਵਲੋਂ ਯੂਨਿਟ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਮੀਟਿੰਗ ਕਰ ਕੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ, ਜਨਰਲ ਸਕੱਤਰ ਸੁਰਿੰਦਰ ਕੁਮਾਰ ਰਾਏਸਰ, ਖ਼ਜ਼ਾਨਚੀ ਪਵਨ ਕੁਮਾਰ ਮਹਿਲ ਖੁਰਦ, ਮਾਸਟਰ ਅਮਰਜੀਤ ਸਿੰਘ ਅਤੇ ਦਲੀਪ ਸਿੰਘ ਠੁੱਲੀਵਾਲ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੀਆਂ ਰਹਿੰਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ। ਇਸ ਦੇ ਨਾਲ ਹੀ ਉਨ੍ਹਾਂ 2.59 ਫੈਕਟਰ ਸਬੰਧੀ ਮਸਲਾ ਹੱਲ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐੱਸ.) ਮੁੜ ਬਹਾਲ ਕਰਨ ਦੀ ਮੰਗ ਵੀ ਚੁੱਕੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜੱਗਾ ਸਿੰਘ ਮਹਿਲ ਖੁਰਦ, ਨਿਰਪਾਲ ਸਿੰਘ ਜਲਾਲਦੀਵਾਲ, ਨਛੱਤਰ ਸਿੰਘ, ਸੁਖਮਿੰਦਰ ਸਿੰਘ, ਅਜਮੇਰ ਸਿੰਘ, ਇੰਦਰਜੀਤ ਸਿੰਘ ਕੁਤਬਾ, ਬਖਤੌਰ ਸਿੰਘ, ਠਾਕੁਰ ਸਿੰਘ ਮੂੰਮ, ਮਾਸਟਰ ਬਲੌਰ ਸਿੰਘ, ਕੌਰ ਸਿੰਘ, ਭੋਲਾ ਸਿੰਘ ਛੀਨੀਵਾਲ ਕਲਾਂ, ਕਰਤਾਰ ਸਿੰਘ ਬੋਪਾਰਾਏ, ਅਮਰਜੀਤ ਸਿੰਘ ਦੀਵਾਨਾ, ਪੂਰਨ ਸਿੰਘ ਗਹਿਲ, ਜੀਤ ਸਿੰਘ ਕੁਰੜ, ਰਾਜਕੁਮਾਰ ਨਿਹਾਲੂਵਾਲ, ਬਲਦੇਵ ਸਿੰਘ ਸਹਿਜੜਾ ਸਮੇਤ ਹੋਰ ਪੈਨਸ਼ਨਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਹੈਰੋਇਨ ਸਮੇਤ ਦੋ ਨੌਜਵਾਨ ਕੀਤੇ ਕਾਬੂ ਅਗਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ’ਚ ਤੇਜ਼ੀ ਨਾਲ ਵਾਧਾ ਦਿਨ ਸਮੇਂ ਬਣੇ ਰਹਿੰਦੇ ਨੇ ਧੂੰਏਂ ਦੇ ਬੱਦਲ
Ad Position 24