ਪੁਲਿਸ ਨੇ ਹੈਰੋਇਨ ਸਮੇਤ ਦੋ ਨੌਜਵਾਨ ਕੀਤੇ ਕਾਬੂ
ਟੱਲੇਵਾਲ, 5 ਨਵੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਦੀ ਮੁਖੀ ਇੰਸਪੈਕਟਰ ਕਿਰਨਦੀਪ ਕੌਰ ਦੀ ਅਗਵਾਈ ਵਿਚ ਇਲਾਕੇ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਟੱਲੇਵਾਲ ਦੀ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਨਸ਼ੀ ਪਰਮਦੀਪ ਸਿੰਘ ਪੰਮਾ ਨੇ ਦੱਸਿਆ ਏ.
ਟੱਲੇਵਾਲ, 5 ਨਵੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਦੀ ਮੁਖੀ ਇੰਸਪੈਕਟਰ ਕਿਰਨਦੀਪ ਕੌਰ ਦੀ ਅਗਵਾਈ ਵਿਚ ਇਲਾਕੇ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਟੱਲੇਵਾਲ ਦੀ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਨਸ਼ੀ ਪਰਮਦੀਪ ਸਿੰਘ ਪੰਮਾ ਨੇ ਦੱਸਿਆ ਏ.ਐੱਸ.ਆਈ ਰਣਧੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਚੈਕਿੰਗ ਲਈ ਖ਼ਾਸ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਸਾਹਮਣੇ ਤੋਂ ਪੈਦਲ ਆ ਰਹੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ, ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿੰਨਾ ਦੀ ਪਹਿਚਾਣ ਜਗਜੀਤ ਸਿੰਘ ਅਤੇ ਜਗਸੀਰ ਸਿੰਘ ਵਾਸੀ ਟੱਲੇਵਾਲ ਵਜੋਂ ਹੋਈ। ਜਿੰਨਾਂ ’ਤੇ ਥਾਣਾ ਟੱਲੇਵਾਲ ਵਿਖੇ ਐਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਨਸ਼ਾ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿਸ ਨੂੰ ਸਪਲਾਈ ਕਰਨਾ ਸੀ।