ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਮਿੱਟੀ ਦੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ
ਬਰਨਾਲਾ, 5 ਨਵੰਬਰ (ਅਸ਼ੋਕ ਭਾਰਤੀ)-ਬੀ. ਵੀ.
ਬਰਨਾਲਾ, 5 ਨਵੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਮਿੱਟੀ ਦੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਐਲ.ਕੇ.ਜੀ. ਤੋਂ ਦੂਜੀ ਜਮਾਤ ਦੇ ਬੱਚਿਆਂ ਨੇ ਭਾਗ ਲਿਆ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਰਚਨਾਤਮਕਤਾ, ਕਲਪਨਾ ਸ਼ਕਤੀ, ਕਲਾਤਮਕ ਪ੍ਰਤਿਭਾ ਅਤੇ ਹੱਥਾਂ ਦੀ ਨਿਪੁੰਨਤਾ ਨੂੰ ਵਿਕਸਤ ਕਰਨਾ ਸੀ। ਮੁਕਾਬਲੇ ਦੌਰਾਨ, ਬੱਚਿਆਂ ਨੂੰ ਨਰਮ ਅਤੇ ਰੰਗ-ਬਿਰੰਗੀ ਮਿੱਟੀ ਮੁਹੱਈਆ ਕਰਵਾਈ ਗਈ। ਆਪਣੀ ਕਲਪਨਾ ਦੀ ਵਰਤੋਂ ਕਰਦਿਆਂ, ਵਿਦਿਆਰਥੀਆਂ ਨੇ ਕਈ ਤਰ੍ਹਾਂ ਦੀਆਂ ਸੁੰਦਰ ਅਤੇ ਦਿਲਚਸਪ ਚੀਜ਼ਾਂ ਬਣਾਈਆਂ। ਅਜਿਹੇ ਮੁਕਾਬਲੇ ਬੱਚਿਆਂ ਨੂੰ ਨਵੇਂ ਵਿਚਾਰਾਂ ਦੀ ਖੋਜ ਕਰਨ, ਆਪਣੀ ਕਲਪਨਾ ਸ਼ਕਤੀ ਦੀ ਵਰਤੋਂ ਕਰਨ ਅਤੇ ਕੁਝ ਨਵਾਂ ਸਿੱਖਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।