ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਪ੍ਰਾਇਮਰੀ ਸਕੂਲ ਟੱਲੇਵਾਲ ਦੀ ਸ਼ਤਰੰਜ ਟੀਮ ਲਗਾਤਾਰ ਦੂਸਰੀ ਵਾਰ ਜ਼ਿਲ੍ਹਾ ਚੈਂਪੀਅਨ ਬਣੀ
ਟੱਲੇਵਾਲ, 6 ਨਵੰਬਰ (ਸੋਨੀ ਚੀਮਾ)-ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਸਰਕਾਰੀ ਪ੍ਰਾ ਇਮਰੀ ਸਕੂਲ ਟੱਲੇਵਾਲ ਦੇ ਮੁੰਡਿਆਂ ਨੇ ਸ਼ਤਰੰਜ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਕੁੜੀਆਂ ਨੇ ਕਬੱਡੀ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ। ਮੁੱਖ ਅਧਿਆਪਕ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਇਹ ਬੱਚੇ ਸਟੇਟ ਪੱਧਰੀ ਮੁਕਾਬਲਿਆਂ ਲਈ ਕੁਆਲੀਫ਼ਾਈ ਕਰ ਗਏ ਹਨ।
ਟੱਲੇਵਾਲ, 6 ਨਵੰਬਰ (ਸੋਨੀ ਚੀਮਾ)-ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਸਰਕਾਰੀ ਪ੍ਰਾ ਇਮਰੀ ਸਕੂਲ ਟੱਲੇਵਾਲ ਦੇ ਮੁੰਡਿਆਂ ਨੇ ਸ਼ਤਰੰਜ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਕੁੜੀਆਂ ਨੇ ਕਬੱਡੀ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ। ਮੁੱਖ ਅਧਿਆਪਕ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਇਹ ਬੱਚੇ ਸਟੇਟ ਪੱਧਰੀ ਮੁਕਾਬਲਿਆਂ ਲਈ ਕੁਆਲੀਫ਼ਾਈ ਕਰ ਗਏ ਹਨ। ਇਨ੍ਹਾਂ ਬੱਚਿਆਂ ਨੂੰ ਅੱਜ ਸਕੂਲ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਜਸਵਿੰਦਰ ਕੌਰ, ਮਾਸਟਰ ਜਸਵੀਰ ਸਿੰਘ, ਮੈਡਮ ਮਨਜਿੰਦਰ ਕੌਰ, ਮੈਡਮ ਪਰਮਜੀਤ ਕੌਰ ਅਤੇ ਮਾਸਟਰ ਜਸਵਿੰਦਰ ਸਿੰਘ ਵਲੋਂ ਬੱਚਿ ਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਹੌਸਲਾ ਅਫਜਾਈ ਕੀਤੀ ਗਈ।