ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੀਵਾ, ਕੈਂਡਲ ਸਜਾਉਣ ਤੇ ਰੰਗੋਲੀ ਮੁਕਾਬਲੇ ਕਰਵਾਏ
ਰੂੜੇਕੇ ਕਲਾਂ, 6 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਦੇ ਦੀਵਾ ਤੇ ਕੈਂਡਲ ਸਜਾਵਟ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।
ਰੂੜੇਕੇ ਕਲਾਂ, 6 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਦੇ ਦੀਵਾ ਤੇ ਕੈਂਡਲ ਸਜਾਵਟ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਪ੍ਰਾਇਮਰੀ ਵਿੰਗ ਦੇ ਤੀਜੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਦੀਵਿਆਂ ਨੂੰ ਰੰਗ ਬਿਰੰਗੇ ਬਣਾ ਕੇ ਆਪਣੇ ਹੁਨਰ ਨਾਲ ਸਜਾ ਕੇ ਅਤੇ ਰੰਗ ਬਿਰੰਗੇ ਕਾਰਡ ਬਣਾ ਕੇ ਮੁਕਾਬਲਿਆਂ ’ਚ ਭਾਗ ਲਿਆ। ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਕੈਂਡਲ ਅਤੇ ਦੀਵਾ ਤੇ ਰੂਮ ਸਜਾਉਣ ਦੇ ਮੁਕਾਬਲਿਆਂ ਵਿਚ ਭਾਗ ਲਿਆ। ਸੰਸਥਾ ਦੀਆਂ ਵਿਦਿਆਰਥਣਾਂ ਨੇ ਰੰਗ ਬਰੰਗੀਆਂ ਰੰਗੋਲੀਆਂ ਬਣਾ ਕੇ ਸੰਸਥਾ ਦੇ ਵਿਹੜੇ ਅਤੇ ਜਮਾਤਾਂ ਦੇ ਕਮਰਿਆਂ ਨੂੰ ਖ਼ੂਬ ਸਜਾ ਕੇ ਚਾਰ ਚੰਨ ਲਗਾਏ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਨੇ ਵਿਦਿਆਰਥੀਆ ਂ ਨੂੰ ਪ੍ਰਦੂਸ਼ਣ ਰਹਿੰਦ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਭਾਰਤ ਇਕ ਵਿਭਿੰਨਤਾ ਵਾਲਾ ਦੇਸ਼ ਹੈ। ਸਾਰੇ ਧਰਮਾਂ ਦੇ ਲੋਕ ਰਲ ਕੇ ਤਿਉਹਾਰ ਮਨਾਉਂਦੇ ਹਨ। ਦੀਵਾਲੀ ਦਾ ਤਿਉਹਾਰ ਬੁਰਾਈ ’ਤੇ ਚੰਗਿਆਈ ਦੀ ਜਿੱਤ ਦੀ ਖ਼ੁਸ਼ੀ ਵਿਚ ਦੀਵਿਆਂ ਦਾ ਤਿਉਹਾਰ ਹੈ। ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।