ਪੈਨਸ਼ਨਰਾਂ ਨੇ ਮੰਗਾਂ ਪੂਰੀਆਂ ਨਾ ਹੋਣ ਕਰ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਗਟ
ਭਦੌੜ, 6 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮਹੀਨਾਵਾਰ ਮੀਟਿੰਗ ਸਥਾਨਕ ਦਫ਼ਤਰ ਵਿਖੇ ਪ੍ਰਧਾਨ ਮਾ: ਰਣਧੀਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਿਛਲੇ ਦਿਨੀਂ ਪੈਨਸ਼ਨਰ ਜੋਗਿੰਦਰ ਕੌਰ ਦੀ ਹੋਈ ਮੌਤ ਉਪਰ ਮੋਨ ਧਾਰਨ ਕਰਕੇ ਦੁੱਖ ਪ੍ਰਗਟਾਵਾ ਕੀਤਾ ਗਿਆ।
ਭਦੌੜ, 6 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮਹੀਨਾਵਾਰ ਮੀਟਿੰਗ ਸਥਾਨਕ ਦਫ਼ਤਰ ਵਿਖੇ ਪ੍ਰਧਾਨ ਮਾ: ਰਣਧੀਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਿਛਲੇ ਦਿਨੀਂ ਪੈਨਸ਼ਨਰ ਜੋਗਿੰਦਰ ਕੌਰ ਦੀ ਹੋਈ ਮੌਤ ਉਪਰ ਮੋਨ ਧਾਰਨ ਕਰਕੇ ਦੁੱਖ ਪ੍ਰਗਟਾਵਾ ਕੀਤਾ ਗਿਆ। ਪ੍ਰਧਾਨ ਮਾ: ਰਣਧੀਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਨਾਨਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਉੱਥੇ ਪੈਨਸ਼ਨਰਾਂ ਦਾ ਰਹਿੰਦਾ ਬਕਾਇਆ ਜਾਰੀ ਕਰਨਾ, ਕੈਸਲੈਸ ਮੈਡੀਕਲ ਸਕੀਮ ਦੀ ਸਹੂਲਤ ਸ਼ੁਰੂ ਕਰਨ, ਬੰਦ ਕੀਤੇ ਭੱਤੇ ਬਹਾਲ ਕਰਨ, ਮੈਡੀਕਲ ਭੱਤਾ 2500 ਰੁਪਏ ਪ੍ਰਤੀ ਮਹੀਨਾ ਕਰਨ ਅਤੇ ਮਹਿੰਗਾਈ ਭੱਤਾ ਕਰਨ ਵਰਗੀਆਂ ਅਹਿਮ ਮੰਗਾਂ ਅਜੇ ਵੀ ਸਰਕਾਰ ਦੇ ਵਿਚਾਰ ਅਧੀਨ ਹਨ। ਉਨ੍ਹਾਂ ਕਿਹਾ ਕਿ ਪੈਨਸ਼ਨਰ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਪੈਨਸ਼ਨਰ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਹੋਰ ਦੇਰੀ ਕੀਤੇ ਪ੍ਰਵਾਨ ਕੀਤੀਆਂ ਜਾਣ। ਇਸ ਸਮੇਂ ਚੇਅਰਮੈਨ ਡਾ: ਅਮਰ ਸਿੰਘ, ਦਰਸ਼ਨ ਸਿੰਘ ਪਟਵਾਰੀ, ਸੈਕਟਰੀ ਗੁਰਦੀਪ ਸਿੰਘ ਗੋਂਦਾਰਾ, ਮਿੱਠੂ ਸਿੰਘ ਜੰਗੀਆਣਾ, ਜਤਿੰਦਰ ਕੁਮਾਰ ਜੇ.ਈ., ਬਾਲ ਕ੍ਰਿਸ਼ਨ, ਅਮਰਜੀਤ ਸਿੰਘ ਚੌਧਰੀ, ਪ੍ਰੇਮ ਨਾਥ ਅਨੰਦ, ਹਰਦੀਪ ਕੁਮਾਰ ਦੁੱਗਲ, ਰਾਮ ਚੰਦਰ, ਮੱਖਣ ਸਿੰਘ, ਇੰਦਰਰਾਜ ਸਿੰਘ, ਜੰਗ ਸਿੰਘ, ਰਾਜ ਕੁਮਾਰ, ਗੰਡਾ ਸਿੰਘ, ਦਰਬਾਰਾ ਸਿੰਘ ਆਦਿ ਹਾਜ਼ਰ ਸਨ।