ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਨਰਸਰੀ ਅਤੇ ਜੂਨੀਅਰ ਕੇ.
ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਨਰਸਰੀ ਅਤੇ ਜੂਨੀਅਰ ਕੇ.ਜੀ. ਦੇ ਬੱਚਿਆਂ ਨੇ ਦੀਵੇ ਅਤੇ ਮੋਮਬਤੀਆਂ ਸਜਾਉਣ ਦੀ ਗਤੀਵਿਧੀ ਵਿਚ ਭਾਗ ਲਿਆ, ਜਦਕਿ ਸੀਨੀਅਰ ਕੇ.ਜੀ. ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਹਿੰਦੀ ਕਵਿਤਾ ਉਚਾਰਨ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜਮਾਤ ਪਹਿਲੀ ਅਤੇ ਦੂਜੀ ਦੇ ਵਿਦਿਆਰਥੀਆਂ ਨੇ ‘ਦਿਆਲਤਾ ਬਨਾਮ ਪਟਾਕੇ’ ਵਿਸ਼ੇ ’ਤੇ ਹੋਈ ਬਹਿਸ ਵਿਚ ਆਪਣੇ ਵਿਚਾਰ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਜਮਾਤ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ’ਗਲੋ ਕਰਾਫ਼ਟ’ ਗਤੀਵਿਧੀ ਤਹਿਤ ਸਾਧਾਰਨ ਦੀਵਿਆਂ ਨੂੰ ਸੁੰਦਰ ਕਲਾਕ੍ਰਿਤੀਆਂ ਵਿਚ ਬਦਲ ਕੇ ਆਪਣੀ ਸਿਰਜਣਾਤਮਿਕਤਾ ਦਾ ਪ੍ਰਗਟਾਵਾ ਕੀਤਾ। ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਸੰਸਥਾ ਦੇ ਚੇਅਰਮੈਨ ਕਪਿਲ ਮਿੱਤਲ, ਪ੍ਰਧਾਨ ਨਿਸ਼ੀ ਮਿੱਤਲ ਅਤੇ ਪ੍ਰਿੰਸੀਪਲ ਮੈਡਮ ਨੇ ਸਨਮਾਨਿਤ ਕੀਤਾ ਤੇ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ।