ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਰੂੜੇਕੇ ਕਲਾਂ, 6 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।
ਰੂੜੇਕੇ ਕਲਾਂ, 6 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਵਲੋਂ ਰੰਗੋਲੀ ਬਣਾਉਣ ਅਤੇ ਦੀਵਾ ਸਜਾਉਣ ਦੇ ਮੁਕਾਬਲਿਆਂ ਵਿਚ ਭਾਗ ਲਿਆ। ਸੰਸਥਾ ਦੇ ਵਿਦਿਆਰਥੀਆਂ ਦੇ ਦੀਵਾਲੀ ਦੇ ਤਿਉਹਾਰ ਦੇ ਇਤਿਹਾਸ ਨਾਲ ਸਬੰਧਿਤ ਭਾਸਣ ਮੁਕਾਬਲੇ ਕਰਵਾਏ ਗਏ। ਚੌਥੀ ਜਮਾਤ ਦੀ ਵਿਦਿਆਰਥਣ ਜਪਗੁਣ ਕੌਰ ਨੇ ਦੀਵਾਲੀ ਦੇ ਤਿਉਹਾਰ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਗਰੀਨ ਹਾਊਸ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਨੇ ਸੰਸਥਾ ਵਿਖੇ ਦੀਵੇ ਜਲਾ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਸੰਸਥਾ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਜਸਵਿੰਦਰ ਸਿੰਘ ਤੋਂ ਇਲਾਵਾ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।