ਸੰਤ ਬਾਬਾ ਲੌਂਗਪੁਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਰੂੜੇਕੇ ਕਲਾਂ, 6 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ.
ਜ
ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਬਰਨਾਲਾ ਇਕਾਈ ਦੀ ਮੀਟਿੰਗ ਦੌਰਾਨ ਆਗੂ। ਅਜੀਤ ਤਸਵੀਰ
07-11-2026
ਰੂੜੇਕੇ ਕਲਾਂ, 6 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਦੇ ਕਮਰਾ ਸਜਾਉਣ, ਦੀਵਾ ਮੇਕਿੰਗ ਅਤੇ ਰੰਗੋਲੀ ਮੇਕਿੰਗ ਮੁ ਕਾਬਲੇ ਕਰਵਾਏ ਗਏ। ਸੰਸਥਾ ਦੇ ਵਿਦਿਆਰਥੀਆਂ ਨੇ ਸੁੰਦਰ ਦੀਵੇ, ਮੋਮਬਤੀਆਂ ਸਜਾ ਕੇ, ਅਤੇ ਰੰਗੋਲੀਆਂ ਬਣਾ ਕੇ ਮੁਕਾਬਲਿਆਂ ’ਚ ਭਾਗ ਲਿਆ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸਨਮਾਨਿਤ ਕਰਦਿਆਂ ਸੰਸਥਾ ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਸੰਤ ਚਰਨਪੁਰੀ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਸਤੀਸ਼ ਕੁਮਾਰ, ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ ਤੋਂ ਇਲਾਵਾ ਵਿਦਿਆ ਰਥੀ ਤੇ ਅਧਿਆਪਕ ਹਾਜ਼ਰ ਸਨ।