ਪਿੰਡ ਭੋਤਨਾ ’ਚ ਮਾਤਮ ਚਾਰ ਮਹੀਨਿਆਂ ਵਿਚ ਕਿਸਾਨ ਲੀਲਾ ਸਿੰਘ ਦੇ ਦੋ ਨੌਜਵਾਨ ਪੁੱਤਾਂ ਦੀ ਮੌਤ, ਪਿੰਡ ਸੋਗ ’ਚ ਡੁੱਬਿਆ
ਟੱਲੇਵਾਲ, 6 ਨਵੰਬਰ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਉਸ ਵੇਲੇ ਬੇਹੱਦ ਗ਼ਮਗੀਨ ਮਾਹੌਲ ਪੈਦਾ ਹੋ ਗਿਆ, ਜਦੋਂ ਪਿੰਡ ਦੇ ਇਕ ਕਿਸਾਨ ਲੀਲਾ ਸਿੰਘ ਦੇ ਦੂਜੇ ਨੌਜਵਾਨ ਪੁੱਤਰ ਦੀ ਵੀ ਸੰਖੇਪ ਬਿਮਾਰੀ ਦੇ ਚੱਲਦਿਆਂ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਹਿਜ਼ ਚਾਰ ਮਹੀਨਿਆਂ ਦੇ ਛੋਟੇ ਜਿਹੇ ਵਕਫ਼ੇ ਦਰਮਿਆਨ ਇਕੋ ਘਰ ਦੇ ਦੋ ਗੱਭਰੂ ਪੁੱਤਾਂ ਦੇ ਇਸ ਜਹਾਨ ਤੋਂ ਰੁਖ਼ਸਤ ਹੋ ਜਾਣ ਕਾਰਨ ਪੀੜਤ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਪ
ਪਿੰਡ ਭੋਤਨਾ ਦੇ ਦੋ ਸਕੇ ਭਰਾ ਜੋ ਚਾਰ ਮਹੀਨੇ ਦੇ ਵਖਵੇ ਦੌਰਾਨ ਜਹਾਨੋ ਰੁਖ਼ਸਤ ਹੋ ਗਏ।
07-11-2026
ਟੱਲੇਵਾਲ, 6 ਨਵੰਬਰ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਉਸ ਵੇਲੇ ਬੇਹੱਦ ਗ਼ਮਗੀਨ ਮਾਹੌਲ ਪੈਦਾ ਹੋ ਗਿਆ, ਜਦੋਂ ਪਿੰਡ ਦੇ ਇਕ ਕਿਸਾਨ ਲੀਲਾ ਸਿੰਘ ਦੇ ਦੂਜੇ ਨੌਜਵਾਨ ਪੁੱਤਰ ਦੀ ਵੀ ਸੰਖੇਪ ਬਿਮਾਰੀ ਦੇ ਚੱਲਦਿਆਂ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਹਿਜ਼ ਚਾਰ ਮਹੀਨਿਆਂ ਦੇ ਛੋਟੇ ਜਿਹੇ ਵਕਫ਼ੇ ਦਰਮਿਆਨ ਇਕੋ ਘਰ ਦੇ ਦੋ ਗੱਭਰੂ ਪੁੱਤਾਂ ਦੇ ਇਸ ਜਹਾਨ ਤੋਂ ਰੁਖ਼ਸਤ ਹੋ ਜਾਣ ਕਾਰਨ ਪੀੜਤ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਲੀਲਾ ਸਿੰਘ ਦਾ ਇਕ ਨੌਜਵਾਨ ਪੁੱਤਰ ਦਵਿੰਦਰ ਸਿੰਘ ਲੱਲੀ ਲਗਭਗ ਚਾਰ ਮਹੀਨੇ ਪਹਿਲਾਂ ਅਕਾਲ ਚਲਾਣਾ ਕਰ ਗਿਆ ਸੀ, ਜਿਸ ਦੇ ਸਦਮੇ ਵਿਚੋਂ ਅਜੇ ਪਰਿਵਾਰ ਅਤੇ ਪਿੰਡ ਵਾਸੀ ਬਾਹਰ ਵੀ ਨਹੀਂ ਨਿਕਲੇ ਸਨ ਕਿ ਹੁਣ ਦੂਜੇ ਨੌਜਵਾਨ ਪੁੱਤਰ ਸੁੱਖੀ ਜੋ ਕਿ ਕੁੱਝ ਸਮਾਂ ਪਹਿਲਾਂ ਹੀ ਮਨੀਲਾ ਤੋਂ ਵਾਪਸ ਪਿੰਡ ਪਰਤਿਆ ਸੀ ਅਤੇ ਬਿਮਾਰੀ ਕਾਰਨ ਹੋਈ ਉਸ ਦੀ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਚਾਰ ਮਹੀਨਿਆਂ ਵਿਚ ਦੋ ਜਵਾਨ ਮੌਤਾਂ ਹੋਣ ਕਾਰਨ ਲੀਲਾ ਸਿੰਘ ਦੇ ਘਰ ਦਾ ਚਿਰਾਗ਼ ਬੁੱਝ ਗਿਆ ਹੈ ਅਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੁਖਦਾਈ ਖ਼ਬਰ ਦਾ ਪਤਾ ਲੱਗਦਿਆਂ ਹੀ ਇਲਾਕੇ ਦੀਆਂ ਸਿਆਸੀ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨੌਜਵਾਨ ਪੁੱਤਾਂ ਦਾ ਇਸ ਤਰ੍ਹਾਂ ਚਲੇ ਜਾਣਾ ਪਰਿਵਾਰ ਲਈ ਅਸਹਿ ਅਤੇ ਅਕਹਿ ਘਾਟਾ ਹੈ, ਜਿਸ ਦੀ ਪੂਰਤੀ ਕਦੇ ਨਹੀਂ ਹੋ ਸਕਦੀ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਲਗਾਤਾਰ ਮੌਤਾਂ ਹੋ ਰਹੀਆਂ ਹਨ। ਸਮੂਹ ਨਗਰ ਨਿਵਾਸੀਆਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਇਸ ਅਸਹਿ ਭਾਣੇ ਨੂੰ ਮੰਨਣ ਦਾ ਬਲ ਪ੍ਰਦਾਨ ਕਰਨ।