06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਐਥਲੈਟਿਕ ਮੀਟ ਦਾ ਸ਼ਾਨਦਾਰ ਆਗਾਜ਼, ਖੇਡ ਮੈਦਾਨ ਵਿਚ ਗੂੰਜਿਆ ਉਤਸ਼ਾਹ ਅਤੇ ਜੋਸ਼

ਤਪਾ ਮੰਡੀ, 6 ਨਵੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਐਥਲੈਟਿਕ ਮੀਟ ਦੀ ਸ਼ਾਨਦਾਰ ਸ਼ੁਰੂਆਤ ਬੜੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕੀਤੀ ਗਈ। ਇਸ ਮੌਕੇ ਸਕੂਲ ਦਾ ਮਾਹੌਲ ਖੇਡਾਂ ਦੇ ਜੋਸ਼ ਅਤੇ ਉਤਸ਼ਾਹ ਨਾਲ ਭਰਪੂਰ ਨਜ਼ਰ ਆਇਆ।

Ad Position 21
No active advertisement
ਅਜੀਤ ਡੈਸਕ 07-11-2026
ਤਪਾ ਮੰਡੀ, 6 ਨਵੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਐਥਲੈਟਿਕ ਮੀਟ ਦੀ ਸ਼ਾਨਦਾਰ ਸ਼ੁਰੂਆਤ ਬੜੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕੀਤੀ ਗਈ। ਇਸ ਮੌਕੇ ਸਕੂਲ ਦਾ ਮਾਹੌਲ ਖੇਡਾਂ ਦੇ ਜੋਸ਼ ਅਤੇ ਉਤਸ਼ਾਹ ਨਾਲ ਭਰਪੂਰ ਨਜ਼ਰ ਆਇਆ। ਵਿਦਿਆਰਥੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨਾਲ ਵੱਖ-ਵੱਖ ਖੇਡ ਗਤੀਵਿਧੀਆਂ ਵਿਚ ਭਾਗ ਲੈਣ ਲਈ ਆਪਣੀ ਤਿਆਰੀ ਦਿਖਾਈ। ਐਥਲੈਟਿਕ ਮੀਟ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਅੰਦਰ ਮੁਕਾਬਲੇ ਦੀ ਭਾਵਨਾ, ਟੀਮ ਵਰਕ ਅਤੇ ਅਨੁਸ਼ਾਸਨ ਵਰਗੇ ਗੁਣਾਂ ਦਾ ਵਿਕਾਸ ਕਰਨਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਅਤੇ ਡਾਇਰੈਕਟਰ ਪ੍ਰਿੰਸੀਪਲ ਅਬ੍ਰਾਹਮ ੳਦਪ, ਮੈਡਮ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਮਨ ਵਿਚ ਆਤਮ-ਵਿਸ਼ਵਾਸ, ਹਿੰਮਤ ਅਤੇ ਅੱਗੇ ਵਧਣ ਦੀ ਲਗਨ ਪੈਦਾ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਯੋਗ ਬਣਾਉਣਾ ਹੈ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਵਿਦਿਆਰਥੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੂੰਮ ’ਚ ਇੱਕੋ ਰਾਤ ਪੰਜ ਕਿਸਾਨਾਂ ਦੀਆਂ ਮੋਟਰਾਂ ਤੋਂ 215 ਫੁੱਟ ਕੇਬਲ ਤਾਰਾਂ ਚੋਰੀ ਅਗਲੀ ਖ਼ਬਰ ‘ਸਾਡੇ ਬਜ਼ੁਰਗ-ਸਾਡਾ ਮਾਣ’ ਤਹਿਤ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਤੇ ਜਾਗਰੂਕਤਾ ਕੈਂਪ
Ad Position 24