06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਿੰਡ ਮੂੰਮ ’ਚ ਇੱਕੋ ਰਾਤ ਪੰਜ ਕਿਸਾਨਾਂ ਦੀਆਂ ਮੋਟਰਾਂ ਤੋਂ 215 ਫੁੱਟ ਕੇਬਲ ਤਾਰਾਂ ਚੋਰੀ

ਮਹਿਲ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਮੂੰਮ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਪਿੰਡ ਦੇ ਪੰਜ ਕਿਸਾਨਾਂ ਦੇ ਖੇਤਾਂ ਵਿਚ ਲੱਗੀਆਂ ਟਿਊਬਵੈੱਲ ਮੋਟਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ 215 ਫੁੱਟ ਕੇਬਲ ਤਾਰਾਂ ਚੋਰੀ ਕਰ ਲਈਆਂ ਗਈਆਂ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਧਨੇਰ ਗਰੁੱਪ ਦੇ ਬਲਾਕ ਆਗੂ ਭਿੰਦਰ ਸਿੰਘ ਮੂੰਮ ਅਤੇ ਸਤਨਾਮ ਸਿੰਘ ਮੂੰਮ ਨੇ ਦੱਸਿਆ ਕਿ ਕਿਸਾਨਾਂ ਨੂੰ ਇਸ ਚੋਰੀ ਦਾ ਪਤਾ ਅੱਜ ਸਵੇਰੇ ਉਸ ਵੇਲੇ ਲੱਗਿਆ, ਜਦੋਂ ਉਹ ਰੋਜ਼ਾਨਾ ਵਾਂਗ ਪਸ਼ੂਆਂ ਲਈ ਹਰਾ ਚਾਰਾ ਲੈਣ ਅਤੇ ਫ਼ਸਲਾਂ ਦੀ ਦੇਖ-ਰੇਖ ਕਰਨ ਲਈ ਖੇਤਾਂ ਵਿਚ ਪਹੁੰਚੇ।

Ad Position 21
No active advertisement
ਅਜੀਤ ਡੈਸਕ 07-11-2026
ਮਹਿਲ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਮੂੰਮ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਪਿੰਡ ਦੇ ਪੰਜ ਕਿਸਾਨਾਂ ਦੇ ਖੇਤਾਂ ਵਿਚ ਲੱਗੀਆਂ ਟਿਊਬਵੈੱਲ ਮੋਟਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ 215 ਫੁੱਟ ਕੇਬਲ ਤਾਰਾਂ ਚੋਰੀ ਕਰ ਲਈਆਂ ਗਈਆਂ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਧਨੇਰ ਗਰੁੱਪ ਦੇ ਬਲਾਕ ਆਗੂ ਭਿੰਦਰ ਸਿੰਘ ਮੂੰਮ ਅਤੇ ਸਤਨਾਮ ਸਿੰਘ ਮੂੰਮ ਨੇ ਦੱਸਿਆ ਕਿ ਕਿਸਾਨਾਂ ਨੂੰ ਇਸ ਚੋਰੀ ਦਾ ਪਤਾ ਅੱਜ ਸਵੇਰੇ ਉਸ ਵੇਲੇ ਲੱਗਿਆ, ਜਦੋਂ ਉਹ ਰੋਜ਼ਾਨਾ ਵਾਂਗ ਪਸ਼ੂਆਂ ਲਈ ਹਰਾ ਚਾਰਾ ਲੈਣ ਅਤੇ ਫ਼ਸਲਾਂ ਦੀ ਦੇਖ-ਰੇਖ ਕਰਨ ਲਈ ਖੇਤਾਂ ਵਿਚ ਪਹੁੰਚੇ। ਮੋਟਰਾਂ ਵਾਲੀਆਂ ਕੋਠੀਆਂ ਨੇੜੇ ਜਾ ਕੇ ਦੇਖਿਆ ਤਾਂ ਵੱਖ-ਵੱਖ ਮੋਟਰਾਂ ਦੀਆਂ ਕੇਬਲ ਤਾਰਾਂ ਵੱਢੀਆਂ ਹੋਈਆਂ ਸਨ। ਕਿਸਾਨ ਆਗੂਆਂ ਅਨੁਸਾਰ ਚੋਰਾਂ ਨੇ ਇੱਕੋ ਰਾਤ ਵਿਚ ਕਈ ਮੋਟਰਾਂ ਨੂੰ ਨਿਸ਼ਾਨਾ ਬਣਾਇਆ, ਜਿਸ ਵਿਚ ਕਿਸਾਨ ਮਹਿੰਦਰ ਸਿੰਘ ਦੀਆਂ ਦੋ ਮੋਟਰਾਂ ਤੋਂ 80 ਫੁੱਟ, ਭਿੰਦਰ ਸਿੰਘ ਦੀਆਂ ਦੋ ਮੋਟਰਾਂ ਤੋਂ 60 ਫੁੱਟ, ਚਰਨ ਸਿੰਘ ਦੀ ਮੋਟਰ ਤੋਂ 30 ਫੁੱਟ, ਲੱਖਾ ਸਿੰਘ ਦੀ ਮੋਟਰ ਤੋਂ 25 ਫੁੱਟ ਅਤੇ ਮਹਿੰਦਰ ਸਿੰਘ ਪੁੱਤਰ ਹਰੀ ਸਿੰਘ ਦੀ ਮੋਟਰ ਤੋਂ 20 ਫੁੱਟ ਕੇਬਲ ਤਾਰ ਚੋਰੀ ਹੋਈ ਹੈ। ਆਗੂਆਂ ਨੇ ਕਿਹਾ ਕਿ ਪਿੰਡ ਮੂੰਮ ਵਿਖੇ ਖੇਤਾਂ ਵਿਚੋਂ ਕੇਬਲ ਤਾਰਾਂ ਚੋਰੀ ਹੋਣ ਦੀ ਇਹ ਚੌਥੀ ਘਟਨਾ ਹੈ, ਜਿਸ ਕਾਰਨ ਕਿਸਾਨਾਂ ਦਾ ਲਗਾਤਾਰ ਆਰਥਿਕ ਨੁਕਸਾਨ ਹੋ ਰਿਹਾ ਹੈ। ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਲਾਕੇ ਵਿਚ ਰਾਤ ਸਮੇਂ ਗਸ਼ਤ ਵਧਾਈ ਜਾਵੇ ਅਤੇ ਚੋਰ ਗਰੋਹ ਨੂੰ ਜਲਦ ਤੋਂ ਜਲਦ ਕਾਬੂ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ, ਤਪਾ ਵਿਖੇ ਰੰਗੋਲੀ ਬਣਾਉਣ ਦੇ ਅੰਤਰ-ਹਾਊਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਐਥਲੈਟਿਕ ਮੀਟ ਦਾ ਸ਼ਾਨਦਾਰ ਆਗਾਜ਼, ਖੇਡ ਮੈਦਾਨ ਵਿਚ ਗੂੰਜਿਆ ਉਤਸ਼ਾਹ ਅਤੇ ਜੋਸ਼
Ad Position 24