06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਵਰਦੀਆਂ ਭੇਟ

ਮਸਤੂਆਣਾ ਸਾਹਿਬ, 6 ਨਵੰਬਰ (ਦਮਦਮੀ)-ਰੂਹਾਨੀਅਤ ਅਤੇ ਵਿੱਦਿਆ ਦੇ ਮੁਕੱਦਸ ਕੇਂਦਰ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਥਿਤ ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਗਈਆਂ ਵਰਦੀਆਂ ਭੇਟ ਕੀਤੀਆਂ ਗਈਆਂ। ਵਿਦਿਆਰਥੀਆਂ ਅੰਦਰ ਸਿੱਖੀ ਸਿਧਾਂਤਾਂ, ਧਾਰਮਿਕ ਰਹਿਣੀ - ਬਹਿਣੀ, ਸਾਦਗੀ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਇਹ ਉਪਰਾਲਾ ਅਕਾਲ ਕਾਲਜ ਕੌਂਸਲ ਦੇ ਵਿਸ਼ੇਸ਼ ਸਹਿਯੋਗ ਸਦਕਾ ਨੇਪਰੇ ਚੜ੍ਹਿਆ।

Ad Position 21
No active advertisement
ਅਜੀਤ ਡੈਸਕ 07-11-2026
ਮਸਤੂਆਣਾ ਸਾਹਿਬ, 6 ਨਵੰਬਰ (ਦਮਦਮੀ)-ਰੂਹਾਨੀਅਤ ਅਤੇ ਵਿੱਦਿਆ ਦੇ ਮੁਕੱਦਸ ਕੇਂਦਰ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਥਿਤ ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਗਈਆਂ ਵਰਦੀਆਂ ਭੇਟ ਕੀਤੀਆਂ ਗਈਆਂ। ਵਿਦਿਆਰਥੀਆਂ ਅੰਦਰ ਸਿੱਖੀ ਸਿਧਾਂਤਾਂ, ਧਾਰਮਿਕ ਰਹਿਣੀ - ਬਹਿਣੀ, ਸਾਦਗੀ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਇਹ ਉਪਰਾਲਾ ਅਕਾਲ ਕਾਲਜ ਕੌਂਸਲ ਦੇ ਵਿਸ਼ੇਸ਼ ਸਹਿਯੋਗ ਸਦਕਾ ਨੇਪਰੇ ਚੜ੍ਹਿਆ। ਇਸ ਕਾਰਜ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਵਿੱਚ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਅਗਵਾਈ ਅਤੇ ਵਿਸ਼ੇਸ਼ ਯੋਗਦਾਨ ਰਿਹਾ। ਇਸ ਦੇ ਨਾਲ ਹੀ ਸੰਸਥਾ ਦੀ ਬਿਹਤਰੀ, ਵਿਦਿਆਰਥੀਆਂ ਦੀ ਭਲਾਈ ਅਤੇ ਵਿੱਦਿਅਕ ਤੇ ਧਾਰਮਿਕ ਵਿਕਾਸ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਵਰਦੀਆਂ ਲਈ ਲੋੜੀਂਦੇ ਬਸਤਰਾਂ ਦੀ ਸੇਵਾ ਭਾਈ ਰਣਜੀਤ ਸਿੰਘ ਅਤੇ ਪ੍ਰੋਫੈਸਰ ਗੁਰਤੇਜ ਸਿੰਘ (ਸੰਗੀਤ ਅਧਿਆਪਕ) ਵੱਲੋਂ ਕੀਤੀ ਗਈ। ਇਸ ਮੌਕੇ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਕਾਲਜ ਦੇ ਡਾਇਰੈਕਟਰ ਸ੍ਰ. ਗੁਰਵੀਰ ਸਿੰਘ ਸੋਹੀ, ਪ੍ਰਿੰਸੀਪਲ ਜਸਵੀਰ ਸਿੰਘ ਧੂਰਾ, ਪ੍ਰੋਫੈਸਰ ਜਸਪ੍ਰੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਅਜਾਇਬ ਸਿੰਘ ਸਮੇਤ ਹੋਰ ਹਾਜ਼ਰ ਸ਼ਖ਼ਸੀਅਤਾਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਵਿੱਦਿਆ ਦੇ ਨਾਲ-ਨਾਲ ਗੁਰਮਤਿ ਸਿਧਾਂਤਾਂ, ਉੱਚੇ ਨੈਤਿਕ ਕਦਰਾਂ-ਕੀਮਤਾਂ ਅਤੇ ਅਨੁਸ਼ਾਸਿਤ ਜੀਵਨ ਨੂੰ ਅਪਣਾਉਣਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵੱਲੋਂ ਦਰਸਾਏ ਵਿੱਦਿਆ, ਸੇਵਾ, ਸਿਮਰਨ ਅਤੇ ਉੱਚੇ ਇਖ਼ਲਾਕ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਹੌਰ ਅਤੇ ਵਜੀਦਕੇ ਕਲਾਂ ਦੇ ਕਿਸਾਨਾਂ ਨੇ ਪਰਾਲੀ ਤੋਂ ਤੂੜੀ ਬਣਾ ਕੇ ਕੀਤੀ ਕਮਾਈ ਅਗਲੀ ਖ਼ਬਰ ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ’ਤੇ ਸਟਾਫ਼ ਨੂੰ ਤੋਹਫ਼ੇ ਵੰਡੇ
Ad Position 24