06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਹੌਰ ਅਤੇ ਵਜੀਦਕੇ ਕਲਾਂ ਦੇ ਕਿਸਾਨਾਂ ਨੇ ਪਰਾਲੀ ਤੋਂ ਤੂੜੀ ਬਣਾ ਕੇ ਕੀਤੀ ਕਮਾਈ

ਮਹਿਲ ਕਲਾਂ, 6 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਬਰਨਾਲਾ ਜ਼ਿਲ੍ਹੇ ਦੇ ਪਿੰਡ ਸਹੌਰ ਅਤੇ ਵਜੀਦਕੇ ਕਲਾਂ ਦੇ ਅਗਾਂਹਵਧੂ ਕਿਸਾਨਾਂ ਨੇ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦੀ ਸੁਚੱਜੀ ਵਰਤੋਂ ਕਰ ਕੇ ਹੋਰਨਾਂ ਲਈ ਮਿਸਾਲ ਕਾਇਮ ਕੀਤੀ ਹੈ। ਇਨ੍ਹਾਂ ਦੋਵਾਂ ਪਿੰਡਾਂ ਦੇ ਵੱਡੀ ਗਿਣਤੀ ਕਿਸਾਨਾਂ ਵਲੋਂ ਪਰਾਲੀ ਤੋਂ ਤੂੜੀ ਤਿਆਰ ਕੀਤੀ ਜਾ ਰਹੀ ਹੈ, ਜਿਸ ਨਾਲ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਰਿਹਾ ਹੈ, ਉੱਥੇ ਹੀ ਕਿਸਾਨਾਂ ਲਈ ਇਹ ਆਮਦਨ ਦਾ ਵਧੀਆ ਸਾਧਨ ਵੀ ਬਣ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 07-11-2026
ਮਹਿਲ ਕਲਾਂ, 6 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਬਰਨਾਲਾ ਜ਼ਿਲ੍ਹੇ ਦੇ ਪਿੰਡ ਸਹੌਰ ਅਤੇ ਵਜੀਦਕੇ ਕਲਾਂ ਦੇ ਅਗਾਂਹਵਧੂ ਕਿਸਾਨਾਂ ਨੇ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦੀ ਸੁਚੱਜੀ ਵਰਤੋਂ ਕਰ ਕੇ ਹੋਰਨਾਂ ਲਈ ਮਿਸਾਲ ਕਾਇਮ ਕੀਤੀ ਹੈ। ਇਨ੍ਹਾਂ ਦੋਵਾਂ ਪਿੰਡਾਂ ਦੇ ਵੱਡੀ ਗਿਣਤੀ ਕਿਸਾਨਾਂ ਵਲੋਂ ਪਰਾਲੀ ਤੋਂ ਤੂੜੀ ਤਿਆਰ ਕੀਤੀ ਜਾ ਰਹੀ ਹੈ, ਜਿਸ ਨਾਲ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਰਿਹਾ ਹੈ, ਉੱਥੇ ਹੀ ਕਿਸਾਨਾਂ ਲਈ ਇਹ ਆਮਦਨ ਦਾ ਵਧੀਆ ਸਾਧਨ ਵੀ ਬਣ ਰਿਹਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਸਹੌਰ ਅਤੇ ਵਜੀਦਕੇ ਕਲਾਂ ਦੇ ਕਿਸਾਨਾਂ ਦੇ ਇਸ ਉਪਰਾਲੇ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਨਵੀਂ ਸੋਚ ਅਤੇ ਤਕਨੀਕ ਅਪਣਾ ਕੇ ਪਰਾਲੀ ਨੂੰ ਸਮੱਸਿਆ ਦੀ ਥਾਂ ਆਰਥਿਕ ਮੁਨਾਫ਼ੇ ਵਿਚ ਬਦਲਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਹੌਰ ਅਤੇ ਵਜੀਦਕੇ ਕਲਾਂ ਦੇ ਕਿਸਾਨਾਂ ਵਲੋਂ ਅਪਣਾਏ ਗਏ ਇਸ ਸਫਲ ਮਾਡਲ ਤੋਂ ਸੇਧ ਲੈਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਸ ਦੀ ਯੋਗ ਸਾਂਭ-ਸੰਭਾਲ ਕਰ ਕੇ ਲਾਹਾ ਲੈਣ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਐੱਸ.ਸੀ. ਮੋਰਚੇ ਦੇ ਅਹੁਦੇਦਾਰਾਂ ਦੀ ਨਵੀਂ ਸੂਚੀ ਜਾਰੀ ਅਗਲੀ ਖ਼ਬਰ ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਵਰਦੀਆਂ ਭੇਟ
Ad Position 24