06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਰਾਜ ਸਭਾ ਮੈਂਬਰ ਅਤੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਡਾ: ਰਾਜਿੰਦਰ ਗੁਪਤਾ ਨੇ ਦੀਵਾਲੀ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਬਰਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਦੇ ਸ਼ੁੱਭ ਅਵਸਰ ’ਤੇ ਰਾਜ ਸਭਾ ਮੈਂਬਰ ਅਤੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਡਾ: ਰਾਜਿੰਦਰ ਗੁਪਤਾ ਨੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਅਤੇ ਖ਼ੁਸ਼ੀਆਂ ਮਨਾਉਣ ਦਾ ਤਿਉਹਾਰ ਹੀ ਨਹੀਂ, ਸਗੋਂ ਇਹ ਹਨੇਰੇ ਉੱਤੇ ਚਾਨਣ, ਬੁਰਾਈ ਉੱਤੇ ਨੇਕੀ ਅਤੇ ਨਿਰਾਸ਼ਾ ਉੱਤੇ ਆਸ ਦੀ ਜਿੱਤ ਦਾ ਪ੍ਰਤੀਕ ਵੀ ਹੈ।

Ad Position 21
No active advertisement
ਪਦਮਸ਼੍ਰੀ ਰਜਿੰਦਰ ਗੁਪਤਾ 07-11-2026
ਬਰਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਦੇ ਸ਼ੁੱਭ ਅਵਸਰ ’ਤੇ ਰਾਜ ਸਭਾ ਮੈਂਬਰ ਅਤੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਡਾ: ਰਾਜਿੰਦਰ ਗੁਪਤਾ ਨੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਅਤੇ ਖ਼ੁਸ਼ੀਆਂ ਮਨਾਉਣ ਦਾ ਤਿਉਹਾਰ ਹੀ ਨਹੀਂ, ਸਗੋਂ ਇਹ ਹਨੇਰੇ ਉੱਤੇ ਚਾਨਣ, ਬੁਰਾਈ ਉੱਤੇ ਨੇਕੀ ਅਤੇ ਨਿਰਾਸ਼ਾ ਉੱਤੇ ਆਸ ਦੀ ਜਿੱਤ ਦਾ ਪ੍ਰਤੀਕ ਵੀ ਹੈ। ਡਾ: ਰਾਜਿੰਦਰ ਗੁਪਤਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਦੀਵਾਲੀ ਦਾ ਪਵਿੱਤਰ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੁਨੇਹਾ ਦਿੰਦਾ ਹੈ। ਇਹ ਤਿਉਹਾਰ ਸਾਨੂੰ ਆਪਣੇ ਜੀਵਨ ਵਿਚੋਂ ਨਕਾਰਾਤਮਿਕ ਸੋਚ, ਵੈਰ-ਵਿਰੋਧ ਅਤੇ ਨਫ਼ਰਤ ਦੇ ਹਨੇਰੇ ਨੂੰ ਦੂਰ ਕਰ ਕੇ ਪਿਆਰ, ਸੇਵਾ ਅਤੇ ਮਨੁੱਖਤਾ ਦੀ ਰੌਸ਼ਨੀ ਫੈਲਾਉਣ ਲਈ ਪ੍ਰੇਰਿਤ ਕਰਦਾ ਹੈ। ਟਰਾਈਡੈਂਟ ਗਰੁੱਪ ਦੀਆਂ ਪ੍ਰਾਪਤੀਆਂ ਅਤੇ ਸਮਾਜਿਕ ਯੋਗਦਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਉਦਯੋਗਿਕ ਸੰਸਥਾ ਦੀ ਅਸਲ ਸਫਲਤਾ ਸਿਰਫ਼ ਕਾਰੋਬਾਰ ਦੇ ਵਿਸਥਾਰ ਵਿਚ ਨਹੀਂ, ਸਗੋਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਸਮਾਜ ਦੀ ਤਰੱਕੀ ਵਿਚ ਯੋਗਦਾਨ ਪਾਉਣ ਵਿਚ ਹੁੰਦੀ ਹੈ। ਟਰਾਈਡੈਂਟ ਗਰੁੱਪ ਨੇ ਇਸ ਸੋਚ ਨੂੰ ਆਪਣੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਬਣਾਉਂਦਿਆਂ ਪੰਜਾਬ ਨੂੰ ਉਦਯੋਗਿਕ ਖੇਤਰ ਵਿਚ ਵਿਸ਼ੇਸ਼ ਪਛਾਣ ਦਿਵਾਉਣ ਦੇ ਨਾਲ-ਨਾਲ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਅਤੇ ਰੁਜ਼ਗਾਰ ਨਾਲ ਜੁੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਤਿਉਹਾਰ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਵਾਤਾਵਰਨ ਦੀ ਸੰਭਾਲ ਦੇ ਸੰਦੇਸ਼ ਨਾਲ ਮਨਾਇਆ ਜਾਵੇ। ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਨੂੰ ਤਰਜੀਹ ਦਿੱਤੀ ਜਾਵੇ ਅਤੇ ਲੋੜਵੰਦ ਪਰਿਵਾਰਾਂ ਨਾਲ ਖ਼ੁਸ਼ੀਆਂ ਸਾਂਝੀਆਂ ਕਰ ਕੇ ਤਿਉਹਾਰ ਦੀ ਅਸਲ ਭਾਵਨਾ ਨੂੰ ਸਾਕਾਰ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨਾਮਾਲੂਮ ਚੋਰਾਂ ਨੇ ਦੋ ਰਾਈਸ ਮਿੱਲਾਂ ਨੂੰ ਬਣਾਇਆ ਨਿਸ਼ਾਨਾ, 200 ਗੱਟੇ ਝੋਨਾ ਚੋਰੀ ਅਗਲੀ ਖ਼ਬਰ ਭਾਜਪਾ ਵਲੋਂ ਐੱਸ.ਸੀ. ਮੋਰਚੇ ਦੇ ਅਹੁਦੇਦਾਰਾਂ ਦੀ ਨਵੀਂ ਸੂਚੀ ਜਾਰੀ
Ad Position 24