ਦੀਵਾਲੀ ਦੇ ਤਿਉਹਾਰ ਮੌਕੇ ਅਮਨ ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਕਾਰਵਾਈ-ਇੰਸ: ਹਰਸਿਮਰਨਜੀਤ ਸਿੰਘ
ਤਪਾ ਮੰਡੀ, 7 ਨਵੰਬਰ (ਵਿਜੇ ਸ਼ਰਮਾ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਜੇਕਰ ਕਿਸੇ ਨੇ ਅਮਨ ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ ਕੀਤੀ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਥਾਣਾ ਤਪਾ ਦੇ ਇੰਚਾਰਜ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਖ਼ੁਸ਼ੀਆਂ ਭਰੇ ਤਿਉਹਾਰ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਅਮਨ-ਸ਼ਾਂਤੀ ਨਾਲ ਮਨਾਇਆ ਜਾਵੇ।
ਤ
ਤਪਾ ਦੇ ਥਾਣਾ ਇੰਚਾਰਜ ਹਰਸਿਮਰਨਜੀਤ ਸਿੰਘ।
08-11-2026
ਤਪਾ ਮੰਡੀ, 7 ਨਵੰਬਰ (ਵਿਜੇ ਸ਼ਰਮਾ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਜੇਕਰ ਕਿਸੇ ਨੇ ਅਮਨ ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ ਕੀਤੀ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਥਾਣਾ ਤਪਾ ਦੇ ਇੰਚਾਰਜ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਖ਼ੁਸ਼ੀਆਂ ਭਰੇ ਤਿਉਹਾਰ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਅਮਨ-ਸ਼ਾਂਤੀ ਨਾਲ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀਆਂ ਅਤੇ ਖ਼ੁਸ਼ੀਆਂ ਦਾ ਤਿਉਹਾਰ ਹੈ, ਇਸ ਲਈ ਸਾਨੂੰ ਇਹ ਤਿਉਹਾਰ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਤੋਂ ਦੂਰ ਰਹਿ ਕੇ ਮਨਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੇ ਅਤੇ ਉੱਚੀ ਆਵਾਜ਼ ਵਾਲੇ ਪਟਾਕਿਆਂ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਵਾਤਾਵਰਨ ਪ੍ਰਦੂਸ਼ਣ ਅਤੇ ਧੁਨੀ ਪ੍ਰਦੂਸ਼ਣ ਤੋਂ ਬਚਿਆ ਜਾ ਸਕੇ। ਬੱਚਿਆਂ ਨੂੰ ਪਟਾਕੇ ਚਲਾਉਣ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਪਸ਼ੂ-ਪੰਛੀਆਂ ਦਾ ਵੀ ਧਿਆਨ ਰੱਖਿਆ ਜਾਵੇ। ਥਾਣਾ ਇੰਚਾਰਜ ਨੇ ਕਿਹਾ ਕਿ ਤਿਉਹਾਰ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਪਹਿਲ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਦਾ ਤਿਉਹਾਰ ਖ਼ੁਸ਼ੀਆਂ ਵੰਡ ਕੇ ਅਤੇ ਲੋੜਵੰਦਾਂ ਦੀ ਮਦਦ ਕਰ ਕੇ ਮਨਾਇਆ ਜਾਵੇ।