ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ’ਚ ਸ਼ਰਧਾ ਨਾਲ ਮਨਾਇਆ ਦੀਵਾਲੀ ਅਤੇ ਬੰਦੀ ਛੋੜ ਦਿਵਸ
ਲੌਂਗੋਵਾਲ, 9 ਨਵੰਬਰ (ਵਿਨੋਦ ਸ਼ਰਮਾ) - ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਬੰਦੀ ਛੋੜ ਦਿਵਸ ਅਤੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਨਾਲ ਸਬੰਧਿਤ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ।
ਲੌਂਗੋਵਾਲ, 9 ਨਵੰਬਰ (ਵਿਨੋਦ ਸ਼ਰਮਾ) - ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਬੰਦੀ ਛੋੜ ਦਿਵਸ ਅਤੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਨਾਲ ਸਬੰਧਿਤ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਦੇ ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਵੱਲੋਂ ਕਰਵਾਈਆਂ ਜਾਂਦੀਆਂ ਅਜਿਹੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ।