08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਿਸਾਨਾਂ ਨੂੰ ਨਾਈਟ੍ਰੋਜਨ ਪ੍ਰਬੰਧਨ ਲਈ ਪੀ.ਏ.ਯੂ. ਦੀਆਂ ਮੌਜੂਦਾ ਸਿਫ਼ਾਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ

ਸੰਗਰੂਰ, 9 ਨਵੰਬਰ (ਧੀਰਜ ਪਸ਼ੌਰੀਆ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ.

Ad Position 21
No active advertisement
ਅਜੀਤ ਡੈਸਕ 10-11-2026
ਸੰਗਰੂਰ, 9 ਨਵੰਬਰ (ਧੀਰਜ ਪਸ਼ੌਰੀਆ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਲੋਂ ਚਲਾਈ ਜਾ ਰਹੀ ‘ਖੇਤ ਬਚਾਓ ਮੁਹਿੰਮ’ ਤਹਿਤ ਜ਼ਿਲ੍ਹੇ ਵਿੱਚ ਕਣਕ ਦੀ ਫ਼ਸਲ ਲਈ ਯੂਰੀਆ ਖਾਦ ਦੇ ਸੰਭਾਵੀ ਵਿਕਲਪ ਵਜੋਂ ਗ੍ਰੀਨ ਅਮੋਨੀਆ ਦੀ ਪਰਖ ਕੀਤੀ ਜਾ ਰਹੀ ਹੈ। ਇਸ ਦਾ ਉਦੇਸ਼ ਇਹ ਜਾਣਨਾ ਹੈ ਕਿ ਗ੍ਰੀਨ ਅਮੋਨੀਆ ਕਣਕ ਦੀ ਫ਼ਸਲ ਨੂੰ ਨਾਈਟ੍ਰੋਜਨ ਮੁਹੱਈਆ ਕਰਵਾਉਣ ਵਿੱਚ ਕਿੰਨਾ ਕਾਰਗਰ ਹੈ ਅਤੇ ਇਸ ਦੀ ਵਰਤੋਂ ਦਾ ਫ਼ਸਲ ਦੇ ਵਾਧੇ ’ਤੇ ਝਾੜ ਉੱਤੇ ਕੀ ਅਸਰ ਪੈਂਦਾ ਹੈ। ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਇੰਚਾਰਜ ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਇਹ ਮੁਲਾਂਕਣ ਸਿਰਫ਼ ਖੇਤ ਪੱਧਰੀ ਪਰਖ (ਆਨ-ਫਾਰਮ ਟੈਸਟਿੰਗ ਜਾਂ ਓ.ਐੱਫ.ਟੀ.) ਤੱਕ ਸੀਮਤ ਹੈ। ਇਹ ਪਰਖ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੇ ਖੇਤੀਬਾੜੀ ਤਕਨਾਲੋਜੀ ਅਨੁਪ੍ਰਯੋਗ ਖੋਜ ਸੰਸਥਾਨ (ਅਟਾਰੀ), ਜ਼ੋਨ-1, ਲੁਧਿਆਣਾ ਅਤੇ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਸਾਂਝੇ ਉਪਰਾਲੇ ਤਹਿਤ ਕੀਤੀ ਜਾ ਰਹੀ ਹੈ।ਡਾ. ਮਨਦੀਪ ਸਿੰਘ ਨੇ ਕਿਹਾ ਕਿ ਕਿਸੇ ਵੀ ਸਿਫ਼ਾਰਸ਼ ਬਾਰੇ ਵਿਚਾਰ ਕਰਨ ਤੋਂ ਪਹਿਲਾਂ ਖੇਤਾਂ ਦੀਆਂ ਅਸਲ ਹਾਲਤਾਂ ਵਿੱਚ ਇਸ ਦੀ ਉਪਯੋਗਤਾ ਦਾ ਵਿਗਿਆਨਕ ਮੁਲਾਂਕਣ ਕਰਨਾ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਣਕ ਦੀ ਫ਼ਸਲ ਵਿੱਚ ਗ੍ਰੀਨ ਅਮੋਨੀਆ ਦੀ ਵਰਤੋਂ ਲਈ ਹਾਲੇ ਕੋਈ ਸਿਫ਼ਾਰਸ਼ ਨਹੀਂ ਕੀਤੀ ਗਈ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤ ਪੱਧਰੀ ਪਰਖ ਦੇ ਆਧਾਰ ’ਤੇ ਗ੍ਰੀਨ ਅਮੋਨੀਆ ਨੂੰ ਯੂਰੀਆ ਦਾ ਸਿਫ਼ਾਰਸ਼ਸ਼ੁਦਾ ਬਦਲ ਨਾ ਸਮਝਣ। ਕਿਸਾਨ ਕਣਕ ਵਿੱਚ ਨਾਈਟ੍ਰੋਜਨ ਦੇ ਪ੍ਰਬੰਧਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਮੌਜੂਦਾ ਸਿਫ਼ਾਰਸ਼ਾਂ ਦੀ ਹੀ ਪਾਲਣਾ ਕਰਨ।
Ad Position 22
No active advertisement
ਪਿਛਲੀ ਖ਼ਬਰ ਰਾਜਵੀਰ ਸਿੰਘ ਬੱਗਾ ਨੇ ਸ਼ੂਟਿੰਗ ਮੁਕਾਬਲਿਆਂ ’ਚ ਜਿੱਤੇ ਚਾਂਦੀ ਅਤੇ ਕਾਂਸੀ ਦੇ ਤਗਮੇ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ’ਚ ਸ਼ਰਧਾ ਨਾਲ ਮਨਾਇਆ ਦੀਵਾਲੀ ਅਤੇ ਬੰਦੀ ਛੋੜ ਦਿਵਸ
Ad Position 24