08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੜਕ ਹਾਦਸੇ ’ਚ ਜ਼ਖ਼ਮੀ ਮਹਿਲ ਕਲਾਂ ਦੇ ਨੌਜਵਾਨ ਮਨਜਿੰਦਰ ਸਿੰਘ ਦੀ ਮੌਤ, ਸਾਥੀ ਗੰਭੀਰ

ਮਹਿਲ ਕਲਾਂ, 9 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਕਿੰਗਜ਼ ਵੇਅ ਹੋਟਲ ਨਜ਼ਦੀਕ ਬੀਤੇ ਦਿਨੀਂ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਮਹਿਲ ਕਲਾਂ ਦੇ ਇੱਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ 7 ਨਵੰਬਰ ਦੀ ਸ਼ਾਮ ਨੂੰ ਉਸ ਸਮੇਂ ਵਾਪਰਿਆ, ਜਦੋਂ ਪ੍ਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਮਹਿਲ ਕਲਾਂ ਅਤੇ ਮਨਜਿੰਦਰ ਸਿੰਘ ਉਰਫ ਗੋਲਾ (35) ਪੁੱਤਰ ਕੌਰਾ ਸਿੰਘ ਵਾਸੀ ਮਹਿਲ ਕਲਾਂ (ਸੋਢੇ) ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ।

Ad Position 21
No active advertisement
ਮਹਿਲ ਕਲਾਂ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਮੋਟਰਸਾਈਕਲ ਅਤੇ ਮ੍ਰਿਤਕ ਨੌਜਵਾਨ ਮਨਜਿੰਦਰ ਸਿੰਘ ਦੀ ਫਾਈਲ ਫੋਟੋ। ਤਸਵੀਰ : ਗੁਰਪ੍ਰੀਤ ਸਿੰਘ ਅਣਖੀ 10-11-2026
ਮਹਿਲ ਕਲਾਂ, 9 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਕਿੰਗਜ਼ ਵੇਅ ਹੋਟਲ ਨਜ਼ਦੀਕ ਬੀਤੇ ਦਿਨੀਂ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਮਹਿਲ ਕਲਾਂ ਦੇ ਇੱਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ 7 ਨਵੰਬਰ ਦੀ ਸ਼ਾਮ ਨੂੰ ਉਸ ਸਮੇਂ ਵਾਪਰਿਆ, ਜਦੋਂ ਪ੍ਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਮਹਿਲ ਕਲਾਂ ਅਤੇ ਮਨਜਿੰਦਰ ਸਿੰਘ ਉਰਫ ਗੋਲਾ (35) ਪੁੱਤਰ ਕੌਰਾ ਸਿੰਘ ਵਾਸੀ ਮਹਿਲ ਕਲਾਂ (ਸੋਢੇ) ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਉਹ ਮੁੱਖ ਮਾਰਗ ’ਤੇ ਕਿੰਗਜ਼ ਵੇਅ ਹੋਟਲ ਨਜ਼ਦੀਕ ਪੁੱਜੇ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਮਾਰਨ ਉਪਰੰਤ ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਸੜਕ ’ਤੇ ਡਿਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਮਨਜਿੰਦਰ ਸਿੰਘ (35) ਨੇ ਏਮਜ਼ ਹਸਪਤਾ ਲ ਬਠਿੰਡਾ ਵਿਖੇ ਇਲਾਜ ਦੌਰਾਨ ਬੀਤੀ ਰਾਤ ਦਮ ਤੋੜ ਦਿੱਤਾ, ਜਦਕਿ ਹਾਦਸੇ ਵਿਚ ਜ਼ਖ਼ਮੀ ਹੋਏ ਦੂਜੇ ਨੌਜਵਾਨ ਪ੍ਰਗਟ ਸਿੰਘ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿਖੇ ਜੇਰੇ ਇਲਾਜ ਹੈ। ਨੌਜਵਾਨ ਦੀ ਬੇਵਕਤੀ ਮੌਤ ਦੀ ਖ਼ਬਰ ਮਿਲਦਿਆਂ ਹੀ ਕਸਬਾ ਮਹਿਲ ਕਲਾਂ ਅਤੇ ਆਸ-ਪਾਸ ਦੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਦੁਖਦਾਈ ਘੜੀ ਮੌਕੇ ਸਰਪੰਚ ਸਰਬਜੀਤ ਸਿੰਘ ਸ਼ੰਭੂ, ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂ ਹਰਜੀਤ ਸਿੰਘ ਖ਼ਿਆਲੀ, ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਅਤੇ ਕਿਸਾਨ ਆਗੂ ਮਲਕੀਤ ਸਿੰਘ ਮੀਤਾ ਨੇ ਪੀੜਤ ਪਰਿਵਾਰ ਨਾਲ ਪਹੁੰਚ ਕੇ ਦੁੱਖ ਸਾਂਝਾ ਕੀਤਾ। ਦੂਜੇ ਪਾਸੇ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਪਰਿਵਾਰ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣ ਤੱਕ ਮ੍ਰਿਤਕ ਦਾ ਅੰਤਿਮ ਸਸਕਾਰ ਨਾ ਕਰਨ ਦਾ ਫ਼ੈਸਲਾ ਲਿਆ ਹੈ। ਇਸ ਮਾਮਲੇ ਸਬੰਧੀ ਜਦੋਂ ਥਾਣਾ ਮਹਿਲ ਕਲਾਂ ਦੀ ਐੱਸ.ਐੱਚ.ਓ. ਕਮਲਜੀਤ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਦੋਸ਼ੀਆਂ ਤੱਕ ਪਹੁੰਚਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਪਰਿਵਾਰ ਵਲੋਂ ਬਿਆਨ ਦਰਜ ਕਰਵਾਉਣ ’ਤੇ ਹੀ ਕਾਨੂੰਨੀ ਕਾਰਵਾਈ ਅੱਗੇ ਵਧ ਸਕਦੀ ਹੈ, ਪਰ ਫ਼ਿਲਹਾਲ ਪਰਿਵਾਰ ਵਲੋਂ ਇਸ ਮਾਮਲੇ ਵਿਚ ਕੋਈ ਬਿਆਨ ਦਰਜ ਨਹੀਂ ਕਰਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀਆਂ ’ਚ ਝੋਨੇ ਦੀ ਫ਼ਸਲ ਭਰਨ ਲਈ ਸ਼ਰੇਆਮ ਵਰਤਿਆ ਜਾ ਰਿਹੈ ਪੁਰਾਣਾ ਬਾਰਦਾਨਾ ਅਗਲੀ ਖ਼ਬਰ ਨਗਰ ਨਿਗਮ ਬਰਨਾਲਾ ਦੇ ਹਾਊਸ ਦੀ ਮੀਟਿੰਗ ਅੱਜ
Ad Position 24