ਵਾਈ.ਐੱਸ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਨੈੱਟਬਾਲ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤਿਆ
ਬਰਨਾਲਾ, 10 ਨਵੰਬਰ (ਅਸ਼ੋਕ ਭਾਰਤੀ)-ਵਾਈ. ਐਸ.
ਬਰਨਾਲਾ, 10 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਨੈੱਟਬਾਲ ਮੁਕਾਬਲਿਆਂ ’ਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੀ ਅੰਡਰ-14 ਸਾਲ ਵਰਗ ਦੀ ਟੀਮ ਨੇ ਮੁਕਾਬਲਿਆਂ ’ਚ ਭਾਗ ਲਿਆ ਤੇ ਪਹਿਲਾ ਸਥਾਨ ਹਾਸਲ ਕੀਤਾ। ਇਸ ਜੇਤੂ ਟੀਮ ਵਿਚ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਸੁਖਮਨਜੀਤ ਕੌਰ, ਸੁਖਜੋਤ ਕੌਰ ਅਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਪਰਣੀਤ ਕੌਰ ਸ਼ਾਮਿਲ ਸਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਜੇਤੂ ਵਿਦਿਆਰਥਣਾਂ ਤੇ ਕੋਚ ਜਸਵੀਰ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।