10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ ਫਾਇਰ ਬ੍ਰਿਗੇਡ ਟੀਮ ਨੇ ਮੌਕੇ ’ਤੇ ਪਹੁੰਚ ਪਾਇਆ ਅੱਗ ’ਤੇ ਕਾਬੂ

ਬਰਨਾਲਾ, 10 ਨਵੰਬਰ (ਨਰਿੰਦਰ ਅਰੋੜਾ)-ਸਥਾਨਕ ਰੋਡੇ ਫਾਟਕ ਪੀਰਖਾਨੇ ਦੇ ਨੇੜੇ ਰਿਹਾਇਸ਼ੀ ਇਲਾਕੇ ਵਿਚ ਚੱਲ ਰਹੇ ਕਬਾੜ ਦੇ ਗੁਦਾਮ ਵਿਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ।

Ad Position 21
No active advertisement
ਅੱਗ ’ਤੇ ਕਾਬੂ ਪਾਉਣ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਟੀਮ ਦੇ ਮੁਲਾਜ਼ਮ। ਤਸਵੀਰ : ਰਿੰਪੀ ਸਟੂਡੀਓ 11-11-2026
ਬਰਨਾਲਾ, 10 ਨਵੰਬਰ (ਨਰਿੰਦਰ ਅਰੋੜਾ)-ਸਥਾਨਕ ਰੋਡੇ ਫਾਟਕ ਪੀਰਖਾਨੇ ਦੇ ਨੇੜੇ ਰਿਹਾਇਸ਼ੀ ਇਲਾਕੇ ਵਿਚ ਚੱਲ ਰਹੇ ਕਬਾੜ ਦੇ ਗੁਦਾਮ ਵਿਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ। ਅੱਗ ਨੂੰ ਦੇਖ ਕੇ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ ਅਤੇ ਲੋਕ ਘਰਾਂ ਵਿਚੋਂ ਬਾਹਰ ਆ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ। ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਜਦਕਿ ਕਬਾੜ ਦੇ ਡੰਪ ਵਿਚ ਪਿਆ ਕੁੱਝ ਸਾਮਾਨ ਅੱਗ ਦੀ ਲਪੇਟ ਵਿਚ ਆ ਗਿਆ। ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਟੀਮ ਦੇ ਮੁਲਾਜ਼ਮ ਗੁਰਪਿੰਦਰ ਪਾਲ ਸਿੰਘ, ਜਗਸੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਪੀਰਖਾਨੇ ਦੇ ਨੇੜੇ ਇਕ ਕਬਾੜ ਦੇ ਗੁਦਾਮ ਵਿਚ ਅੱਗ ਲੱਗ ਗਈ ਹੈ। ਅਸੀਂ ਛੋਟੀ ਗੱਡੀ ਪਹਿਲਾਂ ਹੀ ਭੇਜ ਦਿੱਤੀ ਅਤੇ ਉਸ ਤੋਂ ਬਾਅਦ ਵੱਡੀਆਂ ਗੱਡੀਆਂ ਵੀ ਪਹੁੰਚ ਗਈਆਂ। ਵੱਡੀਆਂ ਗੱਡੀਆਂ ਸੇਖਾ ਫਾਟਕ ਬੰਦ ਹੋਣ ਕਾਰਨ ਦੇਰੀ ਨਾਲ ਪਹੁੰਚੀਆਂ। ਉਨ੍ਹਾਂ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਬੁਝਾਉਣ ਲਈ ਕਰੀਬ ਤਿੰਨ ਗੱਡੀਆਂ ਲੱਗ ਗਈਆਂ। ਆਸ-ਪਾਸ ਦੇ ਲੋਕਾਂ ਅਤੇ ਫਾਇਰ ਟੀਮ ਵਲੋਂ ਭਾਰੀ ਮੁਸ਼ੱਕਤ ਨਾਲ ਇਸ ਅੱਗ ’ਤੇ ਕਾਬੂ ਪਾਇਆ ਗਿਆ। ਮੌਕੇ ’ਤੇ ਪਹੁੰਚੇ ਪੀ.ਸੀ.ਆਰ ਦੇ ਮੁਲਾਜ਼ਮ ਸੰਦੀਪ ਸਿੰਘ ਨੇ ਕਿਹਾ ਕਿ ਸਾਡੇ ਕੋਲ ਸੂਚਨਾ ਮਿਲੀ ਕਿ ਰਿਹਾਇ ਸ਼ੀ ਇਲਾਕੇ ਵਿਚ ਨਾਜਾਇਜ਼ ਤੌਰ ’ਤੇ ਕਬਾੜ ਦਾ ਗੁਦਾਮ ਬਣਿਆ ਹੋਇਆ ਹੈ, ਜਿਸ ਵਿਚ ਦੀਵਾਲੀ ਦੇ ਕਿਸੇ ਪਟਾਕਾ ਡਿੱਗਣ ਕਾਰਨ ਭਿਆਨਕ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਅੱਗ ਬਹੁਤ ਭਿਆਨਕ ਸੀ, ਪਰ ਆਸ-ਪਾਸ ਇਸ ਦਾ ਬਚਾਅ ਰਹਿ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ ਕਿ ਇਹ ਗੁਦਾਮ ਰਿਹਾਇਸ਼ੀ ਇਲਾਕੇ ਵਿਚ ਨਾਜਾਇਜ਼ ਤੌਰ ’ਤੇ ਬਣਿਆ ਹੋਇਆ ਹੈ, ਇਸ ਨੂੰ ਉਠਾਇਆ ਜਾਵੇ। ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਬਲਵੀਰ ਸਿੰਘ, ਸੁਖਵਿੰਦਰ ਸਿੰਘ ਅਤੇ ਕੌਂਸਲਰ ਇਕਬਾਲ ਸਿੰਘ ਨੇ ਦੱਸਿਆ ਕਿ ਜਦੋਂ ਅਸੀਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ ਤਾਂ ਤੁਰੰਤ ਫਾਇਰ ਬ੍ਰਿਗੇਡ ਅਤੇ 112 ’ਤੇ ਫ਼ੋਨ ਕੀਤਾ। ਨਾਲ ਹੀ ਬਿਜਲੀ ਮਹਿਕਮੇ ਵਿਚ ਫ਼ੋਨ ਕਰ ਕੇ ਬਿਜਲੀ ਵੀ ਬੰਦ ਕਰਵਾ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਵੱਡੀਆਂ ਗੱਡੀਆਂ ਨੂੰ ਇੱਥੋਂ ਤੱਕ ਪਹੁੰਚਣ ਲਈ ਸੇਖਾ ਫਾਟਕ ਬੰਦ ਹੋਣ ਕਾਰਨ ਕਾਫ਼ੀ ਸਮਾਂ ਲੱਗ ਗਿਆ। ਪ੍ਰੰਤੂ ਫਾਇਰ ਟੀਮ ਵਲੋਂ ਪਹਿਲਾਂ ਛੋਟੀ ਗੱਡੀ ਭੇਜ ਦਿੱਤੀ ਗਈ ਸੀ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵਲੋਂ ਭਾਰੀ ਮੁਸ਼ੱਕਤ ਕਰ ਕੇ ਲੋਕਾਂ ਦੀ ਸਹਾਇਤਾ ਨਾਲ ਇਸ ਅੱਗ ’ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸੇਖਾ ਫਾਟਕ ਦਾ ਪੱਕੇ ਤੌਰ ’ਤੇ ਹੱਲ ਕੀਤਾ ਜਾਵੇ, ਤਾਂ ਜੋ ਭਵਿੱਖ ਵਿਚ ਕਿਸੇ ਵੱਡੇ ਹਾਦਸੇ ਤੋਂ ਬਚਿਆ ਜਾ ਸਕੇ ਅਤੇ ਉਨ੍ਹਾਂ ਰਿਹਾਇਸ਼ੀ ਇਲਾਕੇ ਵਿਚ ਚੱਲ ਰਹੇ ਕਬਾੜ ਦੇ ਗੁਦਾਮ ਨੂੰ ਵੀ ਇੱਥੋਂ ਉਠਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਕਬਾੜ ਦਾ ਗੁਦਾਮ ਰਿਹਾਇਸ਼ੀ ਇਲਾਕੇ ਵਿਚ ਨਹੀਂ ਹੋਣਾ ਚਾਹੀਦਾ। ਅਸੀਂ ਕਈ ਵਾਰ ਇਸ ਨੂੰ ਇੱਥੋਂ ਚੁਕਾਉਣ ਦੀ ਮੰਗ ਕਰ ਚੁੱਕੇ ਹਾਂ, ਪਰ ਕੋਈ ਹੱਲ ਨਹੀਂ ਹੋਇਆ। ਅੱਜ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਸੀ, ਜਿਸ ਦਾ ਬਚਾਅ ਰਹਿ ਗਿਆ। ਇਸ ਮੌਕੇ ਫਾਇਰਮੈਨ ਸੁਖਪ੍ਰੀਤ ਸਿੰਘ, ਰਣਜੀਤ ਸਿੰਘ, ਅਮਨਦੀਪ ਸਿੰਘ, ਅੰਮ੍ਰਿ ਤਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਮਲਾ ਪੁਲਿਸ ਮੁਲਾਜ਼ਮ ਕੋਲੋਂ ਨਸ਼ਾ ਫੜੇ ਜਾਣ ਦਾ- ਪੁਲਿਸ ਮੁਲਾਜ਼ਮ ਸਮੇਤ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਜਗਜੀਤਪੁਰਾ ਵਿਖੇ ਕਬਜ਼ਾ ਵਾਰੰਟ ਦੇ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਕੀਤੀ ਰੈਲੀ
Ad Position 24