ਮਾਮਲਾ ਪੁਲਿਸ ਮੁਲਾਜ਼ਮ ਕੋਲੋਂ ਨਸ਼ਾ ਫੜੇ ਜਾਣ ਦਾ-
ਪੁਲਿਸ ਮੁਲਾਜ਼ਮ ਸਮੇਤ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ
ਬਰਨਾਲਾ, 10 ਨਵੰਬਰ (ਰਾਜ ਪਨੇਸਰ)-ਬੀਤੇ ਦਿਨ ਨਾਨਕਸਰ ਰੋਡ ਉਪਰ ਗਰੀਨ ਕਾਲੋਨੀ ਦੇ ਨਜ਼ਦੀਕ ਇਕ ਪੁਲਿਸ ਮੁਲਾਜ਼ਮ ਕੋਲੋਂ ਨਸ਼ਾ ਬਰਾਮਦ ਹੋਣ ਦੇ ਸਬੰਧ ’ਚ ਥਾਣਾ ਸਿਟੀ-2 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.
ਬਰਨਾਲਾ, 10 ਨਵੰਬਰ (ਰਾਜ ਪਨੇਸਰ)-ਬੀਤੇ ਦਿਨ ਨਾਨਕਸਰ ਰੋਡ ਉਪਰ ਗਰੀਨ ਕਾਲੋਨੀ ਦੇ ਨਜ਼ਦੀਕ ਇਕ ਪੁਲਿਸ ਮੁਲਾਜ਼ਮ ਕੋਲੋਂ ਨਸ਼ਾ ਬਰਾਮਦ ਹੋਣ ਦੇ ਸਬੰਧ ’ਚ ਥਾਣਾ ਸਿਟੀ-2 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਕੱਲ੍ਹ ਨਾਨਕਸਰ ਰੋਡ ਉਪਰ ਗਰੀਨ ਕਾਲੋਨੀ ਦੇ ਨਜ਼ਦੀਕ ਪੁਲਿਸ ਮੁਲਾਜ਼ਮ ਗੁਰਪ੍ਰੀਤ ਸਿੰਘ ਕੋਲੋਂ ਨਸ਼ਾ ਹੋਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਸੀ। ਇਸ ਸਬੰਧੀ ਮੌਕੇ ’ਤੇ ਟੀਮ ਸਮੇਤ ਪਹੁੰਚ ਕੇ ਚੈਕ ਕੀਤਾ ਗਿਆ ਤਾਂ ਪੁਲਿਸ ਮੁਲਾਜ਼ਮ ਗੁਰਪ੍ਰੀਤ ਸਿੰਘ ਪੁੱਤਰ ਮਨੋਹਰ ਸਿੰਘ ਵਾਸੀ ਬੁਰਜ ਰਾਜਗੜ੍ਹ ਕੋਲੋਂ ਇਕ ਗ੍ਰਾਮ ਚਿੱਟਾ ਬਰਾਮਦ ਹੋਇਆ। ਇਸ ਮਾਮਲੇ ’ਚ ਇੱਕ ਹੋਰ ਵਿਅਕਤੀ ਅਮਨਦੀਪ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਫ਼ਤਿਹ ਨਗਰ ਬਰਨਾਲਾ ਉਪਰ ਵੀ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਜਣਿਆਂ ਨੂੰ ਕਾਬੂ ਕਰ ਲਿਆ ਗਿਆ ਹੈ।