10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੀਰੀ ਪੀਰੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਦਿੱਲੀ ਦਾ ਤਿੰਨ ਰੋਜ਼ਾ ਟੂਰ ਲਗਾਇਆ

ਭਦੌੜ, 10 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਪਿ੍ਰੰਸੀਪਲ ਮਲਵਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਲਈ ਦਿੱਲੀ ਦਾ ਤਿੰਨ ਰੋਜ਼ਾ ਵਿਸ਼ੇਸ਼ ਵਿੱਦਿਅਕ ਟੂਰ ਲਗਾਇਆ। ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਦੇ ਪ੍ਰੋ: ਹਰਦੀਪ ਕੌਰ ਨੇ ਦੱਸਿਆ ਕਿ ਇਹ ਤਿੰਨ ਰੋਜ਼ਾ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੇ ਦੇਸ਼ ਦੀ ਰਾਜਧਾਨੀ ਦੀਆਂ ਪ੍ਰਮੁੱਖ ਧਾਰਮਿਕ, ਇਤਿਹਾਸਕ ਅਤੇ ਸੰਵਿਧਾਨਕ ਸੰਸਥਾਵਾਂ ਦਾ ਦੌਰਾ ਕੀਤਾ।

Ad Position 21
No active advertisement
ਅਜੀਤ ਡੈਸਕ 11-11-2026
ਭਦੌੜ, 10 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਪਿ੍ਰੰਸੀਪਲ ਮਲਵਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਲਈ ਦਿੱਲੀ ਦਾ ਤਿੰਨ ਰੋਜ਼ਾ ਵਿਸ਼ੇਸ਼ ਵਿੱਦਿਅਕ ਟੂਰ ਲਗਾਇਆ। ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਦੇ ਪ੍ਰੋ: ਹਰਦੀਪ ਕੌਰ ਨੇ ਦੱਸਿਆ ਕਿ ਇਹ ਤਿੰਨ ਰੋਜ਼ਾ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੇ ਦੇਸ਼ ਦੀ ਰਾਜਧਾਨੀ ਦੀਆਂ ਪ੍ਰਮੁੱਖ ਧਾਰਮਿਕ, ਇਤਿਹਾਸਕ ਅਤੇ ਸੰਵਿਧਾਨਕ ਸੰਸਥਾਵਾਂ ਦਾ ਦੌਰਾ ਕੀਤਾ। ਟੂਰ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਦਿੱਲੀ ਦੇ ਪ੍ਰਸਿੱਧ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਵਿਚ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ, ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋ ਕੇ ਜਿੱਥੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ, ਉੱਥੇ ਅਸਥਾਨਾਂ ਦੇ ਅਮੀਰ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ ਉੱਥੇ ਇੰਡੀਆ ਗੇਟ, ਲਾਲ ਕਿਲ੍ਹਾ ਅਤੇ ਜਾਮਾ ਮਸਜਿਦ ਵਰਗੀਆਂ ਇਤਿਹਾਸਕ ਇਮਾਰਤਾਂ ਦਾ ਵੀ ਦੌਰਾ ਕੀਤਾ ਗਿਆ । ਪੋਲੀਟੀਕਲ ਸਾਇੰਸ ਦੇ ਵਿਦਿਆਰਥੀਆਂ ਲਈ ਇਸ ਟੂਰ ਦਾ ਸਭ ਤੋਂ ਅਹਿਮ ਪੜਾਅ ਦੇਸ਼ ਦੀ ਸਰਵਉੱਚ ਅਦਾਲਤ ‘ਸੁਪਰੀਮ ਕੋਰਟ’ ਦਾ ਵਿਜ਼ਟ ਰਿਹਾ ਜਿੱਥੇ ਵਿਦਿਆਰਥੀਆਂ ਨੇ ਸੁਪਰੀਮ ਕੋਰਟ ਦੀ ਕਾਰਜ ਪ੍ਰਣਾਲੀ ਅਤੇ ਇਸ ਦੇ ਸ਼ਾਨਦਾਰ ਇਤਿਹਾਸ ਅਤੇ ਇਮਾਰਤ ਬਾਰੇ ਜਾਣਕਾਰੀ ਪ੍ਰਾਪਤ ਅਤੇ ਅਦਾਲਤ ਦੀ ਵਿਸ਼ਾਲ ਲਾਇਬ੍ਰੇਰੀ, ਉੱਥੇ ਸਥਾਪਿਤ ਮਹੱਤਵਪੂਰਨ ਮੂਰਤੀਆਂ ਅਤੇ ਮਿਊਜ਼ੀਅਮ (ਅਜਾਇਬ ਘਰ) ਵਿਚ ਮੌਜੂਦ ਇਤਿਹਾਸਕ ਵਸਤਾਂ ਨੂੰ ਦੇਖਿਆ। ਇਸ ਸਮੇਂ ਪ੍ਰੋਫੈਸਰ ਹਰਦੀਪ ਸਿੰਘ, ਪ੍ਰੋ: ਜਸਪ੍ਰੀਤ ਸਿੰਘ ਅਤੇ ਸ੍ਰੀਮਤੀ ਛਿੰਦਰਪਾਲ ਕੌਰ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਦੋ ਸਾਲ ਦੀ ਐਕਸਟੈਂਸ਼ਨ ਦੇ ਕੇ ਪ੍ਰਧਾਨ ਮੰਤਰੀ ਨੇ ਆਰਮੀ ਦੀ ਅਗਨੀਪਥ ਸਕੀਮ ਨੂੰ ਖ਼ਤਮ ਕਰਨ... ਅਗਲੀ ਖ਼ਬਰ ਆਰ.ਪੀ. ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24