11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਟਰਾਲੇ ਅਤੇ ਟਰੈਕਟਰ ਦੀ ਟੱਕਰ ’ਚ ਟਰਾਲਾ ਚਾਲਕ ਦੀ ਮੌਤ

ਬਰਨਾਲਾ, 11 ਨਵੰਬਰ (ਨਰਿੰਦਰ ਅਰੋੜਾ)- ਬੀਤੀ ਰਾਤ ਸਥਾਨਕ ਸੰਘੇੜਾ ਰੋਡ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਨੇੜੇ ਟਰਾਲੇ ਅਤੇ ਟਰੈਕਟਰ ਦੀ ਆਪਸੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਟਰਾਲਾ ਚਾਲਕ ਦੀ ਮੌਤ ਹੋ ਗਈ ਅਤੇ ਦੋਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

Ad Position 21
No active advertisement
ਅਜੀਤ ਡੈਸਕ 12-11-2026
ਬਰਨਾਲਾ, 11 ਨਵੰਬਰ (ਨਰਿੰਦਰ ਅਰੋੜਾ)- ਬੀਤੀ ਰਾਤ ਸਥਾਨਕ ਸੰਘੇੜਾ ਰੋਡ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਨੇੜੇ ਟਰਾਲੇ ਅਤੇ ਟਰੈਕਟਰ ਦੀ ਆਪਸੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਟਰਾਲਾ ਚਾਲਕ ਦੀ ਮੌਤ ਹੋ ਗਈ ਅਤੇ ਦੋਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 1 ਵਜੇ ਟਰਾਲਾ ਜੋ ਕਿ ਲੁਧਿਆਣਾ ਵਲੋਂ ਆ ਰਿਹਾ ਸੀ ਅਤੇ ਇਕ ਟਰੈਕਟਰ, ਜਿਸ ਦੀ ਟਰਾਲੀ ਵਿਚ ਗੱਤਾ ਭਰਿਆ ਹੋਇਆ ਸੀ, ਦੀ ਆਪਸੀ ਟੱਕਰ ਹੋ ਗਈ। ਟੱਕਰ ਦੌਰਾਨ ਟਰਾਲਾ ਚਾਲਕ ਦਵਿੰਦਰ ਸਿੰਘ ਵਾਸੀ ਧੌਲਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰੀ ਟੀਮ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਮ੍ਰਿਤਕ ਦੀ ਦੇਹ ਨੂੰ ਸਿਵਲ ਹਸਪਤਾਲ ਬਰਨਾਲਾ ਦੇ ਮੋਰਚਰੀ ਵਿਖੇ ਰੱਖ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਵਿੰਦਰ ਸਿੰਘ ਦੇ ਰਿਸ਼ਤੇਦਾਰ ਜਗਸੀਰ ਸਿੰਘ ਵਾਸੀ ਉਗੋਕੇ ਦੇ ਬਿਆਨਾਂ ਦੇ ਆਧਾਰ ’ਤੇ ਨਾ-ਮਾਲੂਮ ਟਰੈਕਟਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸੰਬੰਧੀ ਪਹੁੰਚੀ ਪ੍ਰਸ਼ਾਸਨਿਕ ਟੀਮ ਦਾ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਘਿਰਾਓ ਅਗਲੀ ਖ਼ਬਰ ਡਾ. ਰਿੰਪੀ ਗਰਗ ਨੇ ਸਹਾਇਕ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ
Ad Position 24