11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਤੀਜੇ ਦਿਨ ਵੀ ਨਹੀਂ ਹੋ ਸਕਿਆ ਮਨਜਿੰਦਰ ਸਿੰਘ ਦਾ ਸਸਕਾਰ, ਦੋਸ਼ੀ ਦੀ ਗ੍ਰਿਫ਼ਤਾਰੀ ’ਤੇ ਪਰਿਵਾਰ ਅੜਿਆ

ਮਹਿਲ ਕਲਾਂ, 11 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਕਿੰਗਜ਼ ਵੇਅ ਹੋਟਲ ਨਜ਼ਦੀਕ ਬੀਤੀ 7 ਨਵੰਬਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਜਾਨ ਗਵਾਉਣ ਵਾਲੇ ਨੌਜਵਾਨ ਮਨਜਿੰਦਰ ਸਿੰਘ ਉਰਫ਼ ਗੋਲਾ (35) ਪੁੱਤਰ ਕੌਰਾ ਸਿੰਘ ਵਾਸੀ ਮਹਿਲ ਕਲਾਂ (ਸੋਢੇ) ਦਾ ਅੱਜ ਤੀਜੇ ਦਿਨ ਵੀ ਅੰਤਿਮ ਸਸਕਾਰ ਨਹੀਂ ਹੋ ਸਕਿਆ। ਪੀੜਤ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਦੋਸ਼ੀ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਬਜ਼ਿੱਦ ਹਨ।

Ad Position 21
No active advertisement
ਮਹਿਲ ਕਲਾਂ ਸੋਢੇ ਵਿਖੇ ਰੋਸ ਪ੍ਰਗਟ ਕਰਦੇ ਹੋਏ ਮਾਪੇ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ। ਇਨਸੈੱਟ : ਮ੍ਰਿਤਕ ਮਨਜੀਤ ਸਿੰਘ ਉਰਫ਼ ਗੋਲਾ ਦੀ ਪੁਰਾਣੀ ਤਸਵੀਰ। ਤਸਵੀਰਾਂ : ਗੁਰਪ੍ਰੀਤ ਸਿੰਘ ਅਣਖੀ 12-11-2026

ਮਹਿਲ ਕਲਾਂ, 11 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਕਿੰਗਜ਼ ਵੇਅ ਹੋਟਲ ਨਜ਼ਦੀਕ ਬੀਤੀ 7 ਨਵੰਬਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਜਾਨ ਗਵਾਉਣ ਵਾਲੇ ਨੌਜਵਾਨ ਮਨਜਿੰਦਰ ਸਿੰਘ ਉਰਫ਼ ਗੋਲਾ (35) ਪੁੱਤਰ ਕੌਰਾ ਸਿੰਘ ਵਾਸੀ ਮਹਿਲ ਕਲਾਂ (ਸੋਢੇ) ਦਾ ਅੱਜ ਤੀਜੇ ਦਿਨ ਵੀ ਅੰਤਿਮ ਸਸਕਾਰ ਨਹੀਂ ਹੋ ਸਕਿਆ। ਪੀੜਤ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਦੋਸ਼ੀ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਬਜ਼ਿੱਦ ਹਨ। ਉਨ੍ਹਾਂ ਦੋ ਟੁੱਕ ਐਲਾਨ ਕੀਤਾ ਹੈ ਕਿ ਜਿੰਨਾ ਚਿਰ ਦੋਸ਼ੀ ਕਾਬੂ ਨਹੀਂ ਹੁੰਦਾ, ਓਨਾ ਚਿਰ ਨਾ ਤਾਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਨਾ ਹੀ ਮ੍ਰਿਤਕ ਦੇਹ ਦਾ ਸਸਕਾਰ ਕੀਤਾ ਜਾਵੇਗਾ। ਇਸੇ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋਏ ਦੂਜੇ ਨੌਜਵਾਨ ਪ੍ਰਗਟ ਸਿੰਘ ਪੁੱਤਰ ਕਰਮ ਸਿੰਘ ਦੀ ਹਾਲਤ ਵੀ ਅਜੇ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿਖੇ ਜੇਰੇ ਇਲਾਜ ਹੈ। ਮ੍ਰਿਤਕ ਦੇ ਪਿਤਾ ਕੌਰਾ ਸਿੰਘ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦੋਸ਼ੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਲਗਾਤਾਰ ਢਿੱਲ ਵਰਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮ ਖ਼ਿਲਾਫ਼ ਬਣਦੀਆਂ ਸਖ਼ਤ ਧਾਰਾਵਾਂ ਤਹਿਤ ਕਾਰਵਾਈ ਕਰ ਕੇ ਉਸ ਨੂੰ ਫ਼ੌਰੀ ਸਲਾਖ਼ਾਂ ਪਿੱਛੇ ਭੇਜਿਆ ਜਾਵੇ। ਪੁਲਿਸ ਰਵੱਈਏ ਦੇ ਵਿਰੋਧ ਵਜੋਂ ਦੋਵਾਂ ਪੀੜਤ ਪਰਿਵਾਰਾਂ ਵਲੋਂ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ 12 ਨਵੰਬਰ ਨੂੰ ਥਾਣਾ ਮਹਿਲ ਕਲਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 9 ਵਜੇ ਸਮੂਹ ਇਨਸਾਫ਼ ਪਸੰਦ ਲੋਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਇਕੱਤਰ ਹੋਣਗੇ ਅਤੇ ਉੱਥੋਂ ਮੁਜ਼ਾਹਰੇ ਦੇ ਰੂਪ ਵਿਚ ਪੁਲਿਸ ਥਾਣਾ ਮਹਿਲ ਕਲਾਂ ਅੱਗੇ ਪਹੁੰਚ ਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਰੋਸ ਪ੍ਰਦਰਸ਼ਨ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ, ਜਦੋਂ ਇਸ ਸਬੰਧੀ ਥਾਣਾ ਮਹਿਲ ਕਲਾਂ ਦੀ ਮੁੱਖ ਅਫ਼ਸਰ ਇੰਸਪੈਕਟਰ ਕਮਲਜੀਤ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਹਾਦਸੇ ਵਿਚ ਸ਼ਾਮਿਲ ਫ਼ਾਰਚੂਨਰ ਕਾਰ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਅਮਰਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਕੱਦੋਂ (ਲੁਧਿਆਣਾ) ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਨੂੰ ਬਹੁਤ ਜਲਦ ਕਾਬੂ ਕਰ ਲਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ‘ ਵੀਰ ਗਾਥਾ ਪ੍ਰੋਜੈਕਟ ’ ’ ਚ ਭਾਗ ਲੈਣ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਪੈਦਲ ਜਾ ਰਹੇ ਨੌਜਵਾਨ ’ਤੇ 15-20 ਨੌਜਵਾਨਾਂ ਨੇ ਕੀਤਾ ਹਥਿਆਰਾਂ ਨਾਲ ਹਮਲਾ
Ad Position 24