ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਕਰੀਅਰ ਗਾਈਡੈਂਸ ਪੋਰਟਲ ਬਾਰੇ ਦਿੱਤੀ ਗਈ ਅਹਿਮ ਜਾਣਕਾਰੀ
ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਪੀ. ਐੱਮ.
ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਪੰਜਾਬ ਸਰਕਾਰ ਦੇ ਕੈਰੀਅਰ ਗਾਈਡੈਂਸ ਪੋਰਟਲ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਤੇ ਕੈਰੀਅਰ ਗਾਈਡੈਂਸ ਇੰਚਾਰਜ ਡਾ: ਜਤਿੰਦਰ ਜੋਸ਼ੀ ਵਲੋਂ ਵਿਦਿਆਰਥੀਆਂ ਨੂੰ ਪੋਰਟਲ ਦੇ ਉਦੇਸ਼, ਇਸ ਦੀਆਂ ਵਿਸ਼ੇਸ਼ਤਾਵਾਂ ਅਤੇ ਇਸ ਰਾਹੀਂ ਮਿਲਣ ਵਾਲੀ ਕੈਰੀਅਰ ਸਬੰਧੀ ਜਾਣਕਾਰੀ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਪੋਰਟਲ ’ਤੇ ਲੌਗਇਨ ਕਰਨ, ਆਪਣੀ ਪ੍ਰੋਫਾਈਲ ਤਿਆਰ ਕਰਨ ਅਤੇ ਕੈਰੀਅਰ ਅਸੈਸਮੈਂਟ ਕਰਨ ਦੀ ਪੂਰੀ ਪ੍ਰਕਿਰਿਆ ਵੀ ਸਮਝਾਈ ਗਈ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਇਹ ਪੋਰਟਲ ਵਿਦਿਆਰਥੀਆਂ ਨੂੰ ਆਪਣੀਆਂ ਰੁਚੀਆਂ, ਯੋਗਤਾਵਾਂ ਅਤੇ ਸਮਰੱਥਾਵਾਂ ਅਨੁਸਾਰ ਭਵਿੱਖ ਦੇ ਅਧਿਐਨ ਅਤੇ ਕੈਰੀਅਰ ਦੇ ਢੁਕਵੇਂ ਵਿਕਲਪ ਚੁਣਨ ਵਿਚ ਮਦਦਗਾਰ ਸਾਬਤ ਹੋ ਸਕਦਾ ਹੈ। ਇਸ ਮੌਕੇ ਪੂਨਮ ਸ਼ਰਮਾ, ਪਾਇਲ ਗਰਗ, ਰਾਜੇਸ਼ ਕੁਮਾਰ, ਕੁਲਦੀਪ ਕੌਰ, ਯੁਵਰਾਜ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।