ਸਾਨੂੰ ਸਾਰਿਆਂ ਨੂੰ ਭਗਵਾਨ ਵਿਸ਼ਵਕਰਮਾ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ-ਸੰਤ ਭਗਵਾਨ ਦਾਸ
ਤਪਾ ਮੰਡੀ, 11 ਨਵੰਬਰ (ਪ੍ਰਵੀਨ ਗਰਗ)-ਸਾਨੂੰ ਸਾਰਿਆਂ ਨੂੰ ਭਗਵਾਨ ਵਿਸ਼ਵਕਰਮਾ ਵਲੋਂ ਦਿਖਾਏ ਗਏ ਰਸਤੇ ’ਤੇ ਚੱਲਣਾ ਚਾਹੀਦਾ ਹੈ। ਇਹ ਉਪਦੇਸ਼ ਡੇਰਾ ਸ੍ਰੀ ਸ੍ਰੀ 108 ਸਿੱਧ ਸੰਤ ਬਾਬਾ ਇੰਦਰ ਦਾਸ ਦੇ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਨੇ ਵਿਸ਼ਵਕਰਮਾ ਵੈੱਲਫੇਅਰ ਕਮੇਟੀ, ਰਾਮਗੜ੍ਹੀਆ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਡੇਰੇ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਧਾਰਮਿਕ ਸਮਾਗਮ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਉਪਰੰਤ ਸੰਗਤ ਨੂੰ ਦਿੱਤਾ।
ਤਪਾ ਮੰਡੀ, 11 ਨਵੰਬਰ (ਪ੍ਰਵੀਨ ਗਰਗ)-ਸਾਨੂੰ ਸਾਰਿਆਂ ਨੂੰ ਭਗਵਾਨ ਵਿਸ਼ਵਕਰਮਾ ਵਲੋਂ ਦਿਖਾਏ ਗਏ ਰਸਤੇ ’ਤੇ ਚੱਲਣਾ ਚਾਹੀਦਾ ਹੈ। ਇਹ ਉਪਦੇਸ਼ ਡੇਰਾ ਸ੍ਰੀ ਸ੍ਰੀ 108 ਸਿੱਧ ਸੰਤ ਬਾਬਾ ਇੰਦਰ ਦਾਸ ਦੇ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਨੇ ਵਿਸ਼ਵਕਰਮਾ ਵੈੱਲਫੇਅਰ ਕਮੇਟੀ, ਰਾਮਗੜ੍ਹੀਆ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਡੇਰੇ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਧਾਰਮਿਕ ਸਮਾਗਮ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਉਪਰੰਤ ਸੰਗਤ ਨੂੰ ਦਿੱਤਾ। ਸੰਤ ਭਗਵਾਨ ਦਾਸ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸਿਰਜਣਾ, ਕਲਾ, ਹੁਨਰ, ਤਕਨੀਕ ਅਤੇ ਮਿਹਨਤ ਦੇ ਪ੍ਰਤੀਕ ਵਜੋਂ ਪੂਜਿਆ ਜਾਂਦਾ ਹੈ। ਉਨ੍ਹਾਂ ਨੂੰ ਦੇਵਤਿਆਂ ਦੇ ਸ਼ਿਲਪਕਾਰ ਵਜੋਂ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਦਿਵਸ ਆਪਣੇ ਕੰਮ, ਕਿੱਤੇ ਅਤੇ ਹੁਨਰ ਪ੍ਰਤੀ ਸਮਰਪਿਤ ਰਹਿਣ ਦੇ ਨਾਲ-ਨਾਲ ਮਿਹਨਤ ਅਤੇ ਇਮਾਨਦਾਰੀ ਦੇ ਰਾਹ ’ਤੇ ਚੱਲਣ ਦਾ ਸੰਦੇਸ਼ ਵੀ ਦਿੰਦਾ ਹੈ। ਇਸ ਧਾਰਮਿਕ ਸਮਾਗਮ ਮੌਕੇ ਸੰਗਤ ਨੇ ਵੱਡੀ ਗਿਣਤੀ ਸ਼ਿਰਕਤ ਕਰਕੇ ਭਗਵਾਨ ਵਿਸ਼ਵਕਰਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਇਲਾਕੇ ਦੀ ਸੁੱਖ ਸ਼ਾਂਤੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਵਿਸ਼ਵਕਰਮਾ ਵੈੱਲਫੇਅਰ ਕਮੇਟੀ, ਰਾਮਗੜ੍ਹੀਆ ਪ੍ਰਬੰਧਕ ਕਮੇਟੀ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।