12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਨਾ ਦੇਣਾ ਸਰਕਾਰਾਂ ਦੀ ਨਾਲਾਇਕੀ ਅਤੇ ਮਨੁੱਖੀ ਸੰਵੇਦਨਾਵਾਂ ਦੀ ਅਣਦੇਖੀ–ਭਾਈ ਲਖਵੀਰ ਸਿੰਘ ਸ਼ਹਿਣਾ

ਸ਼ਹਿਣਾ, 12 ਨਵੰਬਰ (ਸੁਰੇਸ਼ ਗੋਗੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੀਨੀਅਰ ਮੀਤ ਪ੍ਰਧਾਨ ਬਲਾਕ ਸ਼ਹਿਣਾ ਭਾਈ ਲਖਵੀਰ ਸਿੰਘ ਸ਼ਹਿਣਾ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਨਾ ਦਿੱਤੇ ਜਾਣ ’ਤੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਆਪਣੇ ਪਰਿਵਾਰਕ ਫ਼ਰਜ਼ ਨਿਭਾਉਣ ਅਤੇ ਦੁੱਖ-ਸੁੱਖ ਦੀ ਘੜੀ ਵਿਚ ਆਪਣੇ ਪਰਿਵਾਰ ਨਾਲ ਖੜ੍ਹਨ ਦਾ ਮੌਕਾ ਮਿਲਣਾ ਚਾਹੀਦਾ ਹੈ।

Ad Position 21
No active advertisement
ਭਾਈ ਲਖਵੀਰ ਸਿੰਘ ਸ਼ਹਿਣਾ 13-11-2026
ਸ਼ਹਿਣਾ, 12 ਨਵੰਬਰ (ਸੁਰੇਸ਼ ਗੋਗੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੀਨੀਅਰ ਮੀਤ ਪ੍ਰਧਾਨ ਬਲਾਕ ਸ਼ਹਿਣਾ ਭਾਈ ਲਖਵੀਰ ਸਿੰਘ ਸ਼ਹਿਣਾ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਨਾ ਦਿੱਤੇ ਜਾਣ ’ਤੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਆਪਣੇ ਪਰਿਵਾਰਕ ਫ਼ਰਜ਼ ਨਿਭਾਉਣ ਅਤੇ ਦੁੱਖ-ਸੁੱਖ ਦੀ ਘੜੀ ਵਿਚ ਆਪਣੇ ਪਰਿਵਾਰ ਨਾਲ ਖੜ੍ਹਨ ਦਾ ਮੌਕਾ ਮਿਲਣਾ ਚਾਹੀਦਾ ਹੈ। ਕਾਨੂੰਨੀ ਪ੍ਰਕਿਰਿਆ ਆਪਣੀ ਜਗ੍ਹਾ ਹੈ, ਪਰ ਮਨੁੱਖੀ ਸੰਵੇਦਨਾਵਾਂ ਅਤੇ ਪਰਿਵਾਰਕ ਰਿਸ਼ਤਿਆਂ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਭਾਈ ਲਖਵੀਰ ਸਿੰਘ ਸ਼ਹਿਣਾ ਨੇ ਕਿਹਾ ਕਿ ਜਮਹੂਰੀਅਤ ਵਿਚ ਸਰਕਾਰਾਂ ਦੀ ਜ਼ਿੰਮੇਵਾਰੀ ਸਿਰਫ਼ ਕਾਨੂੰਨ ਲਾਗੂ ਕਰਨਾ ਹੀ ਨਹੀਂ, ਸਗੋਂ ਹਰ ਨਾਗਰਿਕ ਦੇ ਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਵੀ ਹੈ। ਜੇਕਰ ਕਿਸੇ ਵਿਅਕਤੀ ਵਲੋਂ ਕਾਨੂੰਨ ਅਨੁਸਾਰ ਪੈਰੋਲ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਸ ਉੱਤੇ ਬਿਨਾਂ ਕਿਸੇ ਪੱਖਪਾਤ ਦੇ ਨਿਰਪੱਖਤਾ ਨਾਲ ਵਿਚਾਰ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਵਿਚ ਇਸ ਮਾਮਲੇ ਨੂੰ ਲੈ ਕੇ ਕਈ ਸਵਾਲ ਹਨ, ਜਿਨ੍ਹਾਂ ਦਾ ਜਵਾਬ ਸਰਕਾਰਾਂ ਨੂੰ ਦੇਣਾ ਚਾਹੀਦਾ ਹੈ। ਸਰਕਾਰਾਂ ਨੂੰ ਕਿਸੇ ਵੀ ਮਾਮਲੇ ਨੂੰ ਸਿਆਸੀ ਨਜ਼ਰੀਏ ਨਾਲ ਦੇਖਣ ਦੀ ਬਜਾਏ ਕਾਨੂੰਨ, ਇਨਸਾਫ਼ ਅਤੇ ਮਨੁੱਖੀ ਕਦਰਾਂ-ਕੀਮਤਾਂ ਦੇ ਆਧਾਰ ’ਤੇ ਫ਼ੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀਆਂ ਰਵਾਇਤਾਂ ਸਾਨੂੰ ਹੱਕ, ਸੱਚ, ਇਨਸਾਫ਼ ਅਤੇ ਮਨੁੱਖਤਾ ਲਈ ਆਵਾਜ਼ ਬੁਲੰਦ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਕਿਸੇ ਵੀ ਵਿਅਕਤੀ ਨਾਲ ਬੇਇਨਸਾਫ਼ੀ ਹੋਣ ਦੀ ਸੂਰਤ ਵਿਚ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਆਵਾਜ਼ ਉਠਾਉਣਾ ਹਰ ਇਨਸਾਫ਼ਪਸੰਦ ਵਿਅਕਤੀ ਦਾ ਫ਼ਰਜ਼ ਹੈ। ਭਾਈ ਲਖਵੀਰ ਸਿੰਘ ਸ਼ਹਿਣਾ ਨੇ ਸਰਕਾਰਾਂ ਤੋਂ ਮੰਗ ਕੀਤੀ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਸਬੰਧੀ ਮਾਮਲੇ ’ਤੇ ਮਨੁੱਖੀ ਹਮਦਰਦੀ ਅਤੇ ਕਾਨੂੰਨੀ ਮਾਪਦੰਡਾਂ ਅਨੁਸਾਰ ਮੁੜ ਵਿਚਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦੇ ਕਾਨੂੰਨੀ ਹੱਕ ਦਿੱਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਪੁਰਬ 15 ਨੂੰ ਮਨਾਇਆ ਜਾਵੇਗਾ
Ad Position 24