ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਬਾਲ ਦਿਵਸ ਮਨਾਇਆ
ਤਪਾ ਮੰਡੀ, 12 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ। ਇਸ ਮੌਕੇ ਪਲੇਅ-ਵੇਅ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਮੈਜਿਕ ਸ਼ੋਅ ਦਾ ਆਯੋਜਨ ਕੀਤਾ ਗਿਆ, ਜਿਸ ਨੇ ਬੱਚਿਆਂ ਦਾ ਖ਼ੂਬ ਮਨੋਰੰਜਨ ਕੀਤਾ।
ਤਪਾ ਮੰਡੀ, 12 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ। ਇਸ ਮੌਕੇ ਪਲੇਅ-ਵੇਅ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਮੈਜਿਕ ਸ਼ੋਅ ਦਾ ਆਯੋਜਨ ਕੀਤਾ ਗਿਆ, ਜਿਸ ਨੇ ਬੱਚਿਆਂ ਦਾ ਖ਼ੂਬ ਮਨੋਰੰਜਨ ਕੀਤਾ। ਅਧਿਆਪਕਾਂ ਵਲੋਂ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਵਿਸ਼ੇਸ਼ ਤੌਰ ’ਤੇ ਮੂਵੀ ਸ਼ੋਅ ਦਾ ਪ੍ਰਬੰਧ ਕੀਤਾ ਗਿਆ, ਜਿਸ ਦਾ ਉਨ੍ਹਾਂ ਨੇ ਖ਼ੂਬ ਅਨੰਦ ਮਾਣਿਆ। ਇਸ ਦਿਨ ਨੂੰ ਹੋਰ ਵੀ ਯਾਦਗਾਰ ਬਣਾਉਣ ਲਈ ਅਧਿਆਪਕਾਂ ਵਲੋਂ ਵਿਦਿਆਰਥੀਆਂ ਲਈ ਆਪਣੇ ਹੱਥਾਂ ਨਾਲ ਕਈ ਤਰ੍ਹਾਂ ਦੇ ਸੁਆਦੀ ਘਰੇਲੂ ਪਕਵਾਨ ਤਿਆਰ ਕੀਤੇ ਗਏ। ਇਨ੍ਹਾਂ ਵਿਚ ਵੈੱਜ ਵਰਮੀਸੈਲੀ, ਟਾਫ਼ੀਆਂ, ਚਾਕਲੇਟ, ਪੋਹਾ, ਮੈਕਰੋਨੀ, ਨੂਡਲਜ਼ ਤੋਂ ਇਲਾਵਾ ਪੰਜਾਬੀ ਸਭਿਆਚਾਰ ਦੀ ਰਵਾਇਤੀ ਸ਼ਾਨ ਸਰ੍ਹੋਂ ਦਾ ਸਾਗ ਅਤੇ ਮੱਕੀ ਦੀ ਰੋਟੀ ਵੀ ਸ਼ਾਮਿਲ ਸੀ। ਬੱਚਿਆਂ ਨੇ ਇਨ੍ਹਾਂ ਸੁਆਦੀ ਪਕਵਾਨਾਂ ਦਾ ਖ਼ੂਬ ਅਨੰਦ ਮਾਣਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਮੋਨਿਕਾ ਗਰਗ ਨੇ ਕਿਹਾ ਕਿ ਸਕੂਲ ਦਾ ਮਾਹੌਲ ਹਾਸੇ, ਖ਼ੁਸ਼ੀਆਂ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ। ਅਧਿਆਪਕਾਂ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਦੱਸਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਤਰ੍ਹਾਂ ਇਹ ਦਿਨ ਵਿਦਿਆਰਥੀਆਂ ਲਈ ਯਾਦਗਾਰ ਅਤੇ ਖ਼ੁਸ਼ੀਆਂ ਭਰਿਆ ਬਣ ਗਿਆ।