12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਐੱਸ.ਡੀ.ਐੱਮ. ਵਲੋਂ ਸਟੱਬਲ ਬਰਨਿੰਗ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

ਤਪਾ ਮੰਡੀ, 12 ਨਵੰਬਰ (ਪ੍ਰਵੀਨ ਗਰਗ)-ਸਟੱਬਲ ਬਰਨਿੰਗ ਸੀਜ਼ਨ-2026 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਸਬ-ਡਵੀਜ਼ਨ ਤਪਾ ਦੇ ਸਬੰਧਿਤ ਅਧਿਕਾਰੀਆਂ ਅਤੇ ਸਟਾਫ਼ ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬਣੀਆਂ ਟੀਮਾਂ ਦੇ ਕਲੱਸਟਰ ਅਫ਼ਸਰ, ਸਹਾਇਕ ਕਲੱਸਟਰ ਅਫ਼ਸਰ, ਓਵਰਆਲ ਇੰਚਾਰਜ ਅਤੇ ਸਹਾਇਕ ਇੰਚਾਰਜਾਂ ਨਾਲ ਐੱਸ.

Ad Position 21
No active advertisement
ਅਜੀਤ ਡੈਸਕ 13-11-2026
ਤਪਾ ਮੰਡੀ, 12 ਨਵੰਬਰ (ਪ੍ਰਵੀਨ ਗਰਗ)-ਸਟੱਬਲ ਬਰਨਿੰਗ ਸੀਜ਼ਨ-2026 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਸਬ-ਡਵੀਜ਼ਨ ਤਪਾ ਦੇ ਸਬੰਧਿਤ ਅਧਿਕਾਰੀਆਂ ਅਤੇ ਸਟਾਫ਼ ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬਣੀਆਂ ਟੀਮਾਂ ਦੇ ਕਲੱਸਟਰ ਅਫ਼ਸਰ, ਸਹਾਇਕ ਕਲੱਸਟਰ ਅਫ਼ਸਰ, ਓਵਰਆਲ ਇੰਚਾਰਜ ਅਤੇ ਸਹਾਇਕ ਇੰਚਾਰਜਾਂ ਨਾਲ ਐੱਸ.ਡੀ.ਐੱਮ ਤਪਾ ਗਗਨਦੀਪ ਸਿੰਘ ਵਲੋਂ ਇਕ ਮੀਟਿੰਗ ਐੱਸ.ਡੀ.ਐੱਮ ਦਫ਼ਤਰ ਤਪਾ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਐੱਸ.ਡੀ.ਐੱਮ ਗਗਨਦੀਪ ਸਿੰਘ ਨੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ‘ਜ਼ੀਰੋ ਟੋਲਰੈਂਸ’ ਨੀਤੀ ਅਪਣਾਈ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਫ਼ੀਲਡ ਵਿਚ ਜਾ ਕੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਸਬੰਧਿਤ ਕਲੱਸਟਰ ਅਫ਼ਸਰਾਂ ਨੂੰ ਫ਼ੀਲਡ ਵਿਚ ਹਾਜ਼ਰ ਰਹਿ ਕੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਮੁਹਿੰਮ ਨਾਲ ਜੁੜੇ ਕਿਸੇ ਵੀ ਅਧਿਕਾਰੀ/ ਕਰਮਚਾਰੀ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਵੇ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਜਾਵੇ, ਮਾਲ ਰਿਕਾਰਡ ਵਿਚ ‘ਰੈੱਡ ਐਂਟਰੀ’ ਕੀਤੀ ਜਾਵੇ ਅਤੇ ਬਣਦਾ ਜੁਰਮਾਨਾ ਵਸੂਲਿਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਮੌਕੇ ਤਹਿਸੀਲਦਾਰ ਬੇਅੰਤ ਸਿੰਘ ਤਪਾ, ਤਹਿਸੀਲਦਾਰ ਭੀਸ਼ਮ ਕੁਮਾਰ ਭਦੌੜ, ਥਾਣਾ ਮੁਖੀ ਹਰਸਿਮਰਨਜੀਤ ਸਿੰਘ ਤਪਾ, ਨਨਪਾਲ ਸਿੰਘ, ਭਗਵਾਨ ਸਿੰਘ, ਹਰਜਿੰਦਰ ਸਿੰਘ ਹੈਰੀ, ਕਲੱਸਟਰ ਅਫ਼ਸਰ, ਸਹਾਇਕ ਕਲੱਸਟਰ ਅਫ਼ਸਰ, ਓਵਰਆਲ ਇੰਚਾਰਜ ਅਤੇ ਸਹਾਇਕ ਇੰਚਾਰਜ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਭਲਕੇ ਅਗਲੀ ਖ਼ਬਰ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਨੇ ਲਾਈਫ਼ ਸਰਟੀਫਿਕੇਟ ਭਰਨ ਦਾ ਕੈਂਪ ਲਗਾਇਆ
Ad Position 24