12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਾਈ.ਐੱਸ. ਪਬਲਿਕ ਸਕੂਲ ਵਿਖੇ ਲਾਈਫ ਸਕਿੱਲਜ਼ ਵਿਸ਼ੇ ਸੰਬੰਧੀ ਵਰਕਸ਼ਾਪ ਲਗਾਈ

ਬਰਨਾਲਾ, 12 ਨਵੰਬਰ (ਅਸ਼ੋਕ ਭਾਰਤੀ)-ਵਾਈ. ਐੱਸ.

Ad Position 21
No active advertisement
ਅਜੀਤ ਡੈਸਕ 13-11-2026
ਬਰਨਾਲਾ, 12 ਨਵੰਬਰ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ ਲਾਇਫ ਸਕਿੱਲਜ ਵਿਸ਼ੇ ਸਬੰਧੀ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਸਮਾਜਿਕ ਹੁਨਰਾਂ, ਆਤਮ-ਵਿਸ਼ਵਾਸ ਅਤੇ ਸਮੁੱਚੀ ਸ਼ਖ਼ਸੀਅਤ ਦਾ ਵਿਕਾਸ ਕਰਨਾ ਸੀ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਦੂਜਿਆਂ ਦਾ ਸਹੀ ਢੰਗ ਨਾਲ ਸਵਾਗਤ ਕਰਨ ਅਤੇ ਅਭਿਵਾਦਨ ਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਬੁਫੇ ਅਤੇ ਖਾਣ-ਪੀਣ ਸਮੇਂ ਅਪਣਾਏ ਜਾਣ ਵਾਲੇ ਸ਼ਿਸ਼ਟਾਚਾਰ ਅਤੇ ਸਾਫ਼-ਸੁਥਰੀ ਤੇ ਸੁਚੱਜੀ ਸਕੂਲ ਵਰਦੀ ਪਹਿਨਣ ਦੀ ਮਹੱਤਤਾ ਬਾਰੇ ਵੀ ਸਮਝਾਇਆ ਗਿਆ। ਵਿਹਾਰਕ ਪ੍ਰਦਰਸ਼ਨਾਂ ਅਤੇ ਦਿਲਚਸਪ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਚੰਗੇ ਵਿਵਹਾਰ, ਅਨੁਸ਼ਾਸਨ, ਨਿਮਰਤਾ ਅਤੇ ਆਤਮ-ਵਿਸ਼ਵਾਸ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਹੈ, ਸਗੋਂ ਵਿਦਿਆਰਥੀਆਂ ਨੂੰ ਜੀਵਨ ਦੀਆਂ ਅਸਲ ਸਥਿਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਣਾ ਵੀ ਹੈ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਸਤਕ ਲੋਕ ਅਰਪਣ ਸਮਾਰੋਹ 15 ਨੂੰ ਅਗਲੀ ਖ਼ਬਰ ਪਿੰਡ ਉੱਗੋਕੇ ਦੇ ਤਿੰਨ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਭੇਜਿਆ
Ad Position 24