ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਸੈਮੀਨਾਰ ਕਰਵਾਇਆ
ਬਰਨਾਲਾ, 12 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬੋਰਡ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਸਹੀ ਸੇਧ ਦੇਣ ਲਈ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਪ੍ਰੇਰਨਾਦਾਇਕ ਸੈਮੀਨਾਰ ਕਰਵਾਇਆ ਗਿਆ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਫਲਤਾ ਦੇ ਅਸਲ ਮੰਤਰਾਂ ਨਾਲ ਜੋੜਨਾ ਸੀ।
ਬਰਨਾਲਾ, 12 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬੋਰਡ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਸਹੀ ਸੇਧ ਦੇਣ ਲਈ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਪ੍ਰੇਰਨਾਦਾਇਕ ਸੈਮੀਨਾਰ ਕਰਵਾਇਆ ਗਿਆ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਫਲਤਾ ਦੇ ਅਸਲ ਮੰਤਰਾਂ ਨਾਲ ਜੋੜਨਾ ਸੀ। ਇਸ ਦੌਰਾਨ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਨੂੰ ਸਹੀ ਢੰਗ ਨਾਲ ਸਮਝਣ, ਪ੍ਰਭਾਵਸ਼ਾਲੀ ਪੜ੍ਹਾਈ ਦੀਆਂ ਰਣਨੀਤੀਆਂ ਬਣਾਉਣ ਅਤੇ ਸਮੇਂ ਦਾ ਸਹੀ ਪ੍ਰਬੰਧਨ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਕਿਹਾ ਕਿ ਪ੍ਰੀਖਿਆਵਾਂ ਵਿਚ ਸਫਲਤਾ ਸਿਰਫ਼ ਸਖ਼ਤ ਮਿਹਨਤ ਨਾਲ ਹੀ ਨਹੀਂ, ਸਗੋਂ ਸਕਾਰਾਤਮਿਕ ਸੋਚ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਲਗਨ ਨਾਲ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਤਣਾਅ ਦੇ ਇਮਤਿਹਾਨਾਂ ਦੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਨੇ ਕਿਹਾ ਕਿ ਉਹ ਪੂਰੀ ਲਗਨ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਨਾਲ ਮਿਹਨਤ ਕਰਨ ਤਾਂ ਜੋ ਜ਼ਿੰਦਗੀ ਦੇ ਇਸ ਅਹਿਮ ਪੜਾਅ ਵਿਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰ ਸਕਣ। ਉਨ੍ਹਾਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਨੂੰ ਹਮੇਸ਼ਾ ਆਪਣੇ ਜੀਵਨ ਦਾ ਮਾਰਗਦਰਸ਼ਕ ਬਣਾ ਕੇ ਅੱਗੇ ਵਧਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਸਟਾਫ਼ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਹਾਜ਼ਰ ਸਨ।