ਪਿੰਡ ਧੌਲਾ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ
ਰੂੜੇਕੇ ਕਲਾਂ, 12 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਮੂਹ ਇਲਾਕਾ ਨਿਵਾਸੀਆਂ ਤੇ ਪਿੰਡ ਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਸਾਬਕਾ ਸਰਪੰਚ ਰਾਮ ਸਿੰਘ ਧੌਲਾ ਦੀ ਅਗਵਾਈ ਵਿਚ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਭਾਈ ਪਰਮਜੀਤ ਸਿੰਘ ਘੁੰਨਸਾਂ ਵਾਲਿਆਂ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।
ਰੂੜੇਕੇ ਕਲਾਂ, 12 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਮੂਹ ਇਲਾਕਾ ਨਿਵਾਸੀਆਂ ਤੇ ਪਿੰਡ ਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਸਾਬਕਾ ਸਰਪੰਚ ਰਾਮ ਸਿੰਘ ਧੌਲਾ ਦੀ ਅਗਵਾਈ ਵਿਚ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਭਾਈ ਪਰਮਜੀਤ ਸਿੰਘ ਘੁੰਨਸਾਂ ਵਾਲਿਆਂ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਉਪਰਾਲੇ ਕਰਨੇ ਚਾਹੀਦੇ ਹਨ। ਨਸ਼ਿਆਂ ਕਾਰਨ ਰੋਜ਼ਾਨਾ ਪੰਜਾਬ ਦੇ ਗੱਭਰੂਆਂ ਦੀਆਂ ਮੌਤਾਂ ਹੋ ਰਹੀਆਂ ਹਨ। ਨਸ਼ਿਆਂ ਕਾਰਨ ਪੰਜਾਬ ਵਿਚੋਂ ਘਰਾਂ ਦੇ ਘਰ ਖਾਲੀ ਹੋ ਰਹੇ ਹਨ। ਉਨ੍ਹਾਂ ਪੁਲਿਸ ਪ੍ਰਸਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲੇ ਵਿਆਕਤੀਆਂ ਖਿਲਾਫ਼ ਸਖ਼ਤੀ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਨਸ਼ਿਆਂ ਤੋਂ ਪੀੜ੍ਹਤ ਨੌਜਵਾਨਾਂ ਦੇ ਇਲਾਜ਼ ਦਾ ਪ੍ਰਬੰਧ ਕੀਤਾ ਜਾਵੇ। ਸਰਪੰਚ ਰਾਮ ਸਿੰਘ ਦੀ ਅਗਵਾਈ ਵਿਚ ਐਡਵੋਕੇਟ ਸਤਨਾਮ ਸਿੰਘ ਰਾਹੀ, ਇੰਸਪੈਕਟਰ ਸਰੀਫ਼ ਖਾਨ ਮੁੱਖ ਅਫ਼ਸਰ ਪੁਲਿਸ ਥਾਣਾ ਰੂੜੇਕੇ ਕਲਾਂ, ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯੂਥ ਆਗੂ ਰਣਜੀਤ ਸਿੰਘ ਕੁਲਾਰ, ਜਥੇਦਾਰ ਗੁਰਮੀਤ ਸਿੰਘ ਧੌਲਾ, ਮਾਸਟਰ ਬਲਦੇਵ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ, ਸਾਬਕਾ ਸਰਪੰਚ ਬਲਜਿੰਦਰ ਸਿੰਘ, ਸਰਪੰਚ ਹਮੀਰ ਸਿੰਘ ਹੀਰਾ ਖੁੱਡੀ ਪੱਤੀ ਧੌਲਾ, ਪ੍ਰਧਾਨ ਮੰਗਲ ਸਿੰਘ ਮਿਸਤਰੀ, ਸਰਪੰਚ ਅਵਤਾਰ ਸਿੰਘ ਨਾਨਕਪੁਰ, ਸਰਪੰਚ ਡਾ: ਗੁਰਮੀਤ ਸਿੰਘ ਧੌਲਾ, ਕਵੀਸਰ ਬੇਅੰਤ ਸਿੰਘ ਕਾਹਨੇਕੇ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।