12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਬ-ਡਵੀਜ਼ਨ ਤਪਾ ਵਿਖੇ ਗਗਨਦੀਪ ਸਿੰਘ ਨੇ ਬਤੌਰ ਐੱਸ.ਡੀ.ਐੱਮ ਅਹੁਦਾ ਸੰਭਾਲਿਆ

ਤਪਾ ਮੰਡੀ, 12 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)–ਸਬ ਡਵੀਜ਼ਨ ਤਪਾ ਵਿਖੇ ਗਗਨਦੀਪ ਸਿੰਘ ਨੇ ਬਤੌਰ ਸਬ ਡਵੀਜ਼ਨਲ ਮੈਜਿਸਟਰੇਟ (ਐੱਸ. ਡੀ.

Ad Position 21
No active advertisement
ਅਜੀਤ ਡੈਸਕ 13-11-2026
ਤਪਾ ਮੰਡੀ, 12 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)–ਸਬ ਡਵੀਜ਼ਨ ਤਪਾ ਵਿਖੇ ਗਗਨਦੀਪ ਸਿੰਘ ਨੇ ਬਤੌਰ ਸਬ ਡਵੀਜ਼ਨਲ ਮੈਜਿਸਟਰੇਟ (ਐੱਸ.ਡੀ.ਐੱਮ.) ਆਪਣਾ ਅਹੁਦਾ ਸੰਭਾਲ ਲਿਆ ਹੈ। ਜੋ ਇਸ ਤੋਂ ਪਹਿਲਾਂ ਦੀਨਾਨਗਰ ਵਿਖੇ ਤੈਨਾਤ ਸਨ। ਐੱਸ.ਡੀ.ਐੱਮ ਗਗਨਦੀਪ ਸਿੰਘ ਦੇ ਪਹੁੰਚਣ ’ਤੇ ਤਹਿਸੀਲਦਾਰ ਤਪਾ ਬੇਅੰਤ ਸਿੰਘ ਅਤੇ ਤਹਿਸੀਲਦਾਰ ਭੀਸ਼ਮ ਕੁਮਾਰ ਭਦੌੜ ਨੇ ਗੁਲਦਸਤਾ ਦੇ ਕੇ ਭਰਵਾਂ ਸਵਾਗਤ ਕੀਤਾ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿ ਹਾ ਕਿ ਸਬ ਡਵੀਜ਼ਨ ਤਪਾ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ, ਬਿਹਤਰ ਪ੍ਰਸ਼ਾਸਨ ਦੇਣਾ ਅਤੇ ਇਲਾਕੇ ਦੇ ਵਿਕਾਸ ਲਈ ਕੋਈ ਵਿਸ਼ੇਸ਼ ਯੋਜਨਾ ਨੂੰ ਤਿਆਰ ਕਰ ਕੇ ਸਰਕਾਰ ਤੋਂ ਪ੍ਰਵਾਨ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ ਅਤੇ ਸਰਕਾਰੀ ਕੰਮਕਾਜ ਵਿਚ ਤੇਜ਼ੀ ਲਿਆਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਦੱਸ ਦੇਈਏ ਕਿ ਸਬ ਡਵੀਜ਼ਨ ਤਪਾ ਦੇ ਐੱਸ.ਡੀ.ਐੱਮ ਆਯੂਸ਼ ਗੋਇਲ ਦੀ ਬਦਲੀ ਬਤੌਰ ਏ.ਡੀ.ਸੀ (ਜ) ਮਾਨਸਾ ਵਿਖੇ ਹੋ ਗਈ ਹੈ। ਇਸ ਮੌਕੇ ਤਹਿਸੀਲਦਾਰ ਬੇਅੰਤ ਸਿੰਘ, ਤਹਿਸੀਲਦਾਰ ਭੀਸ਼ਮ ਕੁਮਾਰ ਭਦੌੜ, ਸੁਪਰਡੈਂਟ ਹਰਵਿੰਦਰ ਸਿੰਘ ਤੋਂ ਇਲਾਵਾ ਸਟਾਫ਼ ਦੇ ਹਰਜਿੰਦਰ ਸਿੰਘ ਹੈਰੀ, ਭਗਵਾਨ ਸਿੰਘ, ਨਨਪਾਲ ਸਿੰਘ, ਸਿਮਰਤ ਸਿੰਘ, ਸੁਖਜਿੰਦਰ ਸਿੰਘ ਆ ਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ਪੁਲਿਸ ਵਲੋਂ ਦੋਸ਼ੀ ਕਾਰ ਚਾਲਕ ਦੀ ਗ੍ਰਿਫ਼ਤਾਰੀ, ਧਰਨਾ ਸਮਾਪਤ ਅਗਲੀ ਖ਼ਬਰ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਤਹਿਤ ਪਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ 14 ਨੂੰ ਪੁੱਜਣਗੇ ਬਰਨਾਲਾ-ਵਿਧਾਇਕ ਢਿੱਲੋਂ
Ad Position 24