12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਨੇ ਲਾਈਫ਼ ਸਰਟੀਫਿਕੇਟ ਭਰਨ ਦਾ ਕੈਂਪ ਲਗਾਇਆ

ਮਹਿਲ ਕਲਾਂ, 12 ਨਵੰਬਰ (ਤਰਸੇਮ ਸਿੰਘ ਗਹਿਲ)-ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਰਨਾਲਾ ਬਲਾਕ ਮਹਿਲ ਕਲਾਂ ਵਲੋਂ ਸਾਬਕਾ ਸੈਨਿਕਾਂ ਦੇ ਸਾਲਾਨਾ ਲਾਈਫ਼ ਸਰਟੀਫਿਕੇਟ ਭਰਨ ਸੰਬੰਧ ਫ਼ਰੀ ਕੈਂਪ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਨੇ ਦੱਸਿਆ ਕਿ ਸਾਬਕਾ ਸੈਨਿਕਾਂ ਨੂੰ ਆਪਣੇ ਸਾਲਾਨਾ ਲਾਈਫ਼ ਸਰਟੀਫਿਕੇਟ ਅੱਪਡੇਟ ਕਰਵਾਉਣ ਲਈ ਸ਼ਹਿਰਾਂ ਵਿਚ ਜਾਣਾ ਪੈਂਦਾ ਸੀ ਜਿਸ ਨਾਲ ਉਨ੍ਹਾਂ ਦੇ ਪੈਸੇ ਅਤੇ ਸਮੇਂ ਦੀ ਬਰਬਾਦੀ ਹੁੰਦੀ ਹੈ।

Ad Position 21
No active advertisement
ਸਾਬਕਾ ਸੈਨਿਕ ਵਿੰਗ ਦੇ ਆਗੂ ਲਾਈਫ਼ ਸਰਟੀਫਿਕੇਟ ਭਰਨ ਸੰਬੰਧੀ। ਤਸਵੀਰ : ਤਰਸੇਮ ਸਿੰਘ ਗਹਿਲ 13-11-2026
ਮਹਿਲ ਕਲਾਂ, 12 ਨਵੰਬਰ (ਤਰਸੇਮ ਸਿੰਘ ਗਹਿਲ)-ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਰਨਾਲਾ ਬਲਾਕ ਮਹਿਲ ਕਲਾਂ ਵਲੋਂ ਸਾਬਕਾ ਸੈਨਿਕਾਂ ਦੇ ਸਾਲਾਨਾ ਲਾਈਫ਼ ਸਰਟੀਫਿਕੇਟ ਭਰਨ ਸੰਬੰਧ ਫ਼ਰੀ ਕੈਂਪ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਨੇ ਦੱਸਿਆ ਕਿ ਸਾਬਕਾ ਸੈਨਿਕਾਂ ਨੂੰ ਆਪਣੇ ਸਾਲਾਨਾ ਲਾਈਫ਼ ਸਰਟੀਫਿਕੇਟ ਅੱਪਡੇਟ ਕਰਵਾਉਣ ਲਈ ਸ਼ਹਿਰਾਂ ਵਿਚ ਜਾਣਾ ਪੈਂਦਾ ਸੀ ਜਿਸ ਨਾਲ ਉਨ੍ਹਾਂ ਦੇ ਪੈਸੇ ਅਤੇ ਸਮੇਂ ਦੀ ਬਰਬਾਦੀ ਹੁੰਦੀ ਹੈ। ਕੁੱਝ ਬਜ਼ੁਰਗਾਂ ਨੂੰ ਬਰਨਾਲਾ ਜਾਣ ਵਿਚ ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਸੀ। ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਭੋਤਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਰਨਾਲਾ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ। ਇਸ ਕੈਂਪ ਵਿਚ 127 ਸਾਬਕਾ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਦੇ ਲਾਈਫ਼ ਸਰਟੀਫਿਕੇਟ ਅੱਪਡੇਟ ਕੀਤੇ ਗਏ। ਇਸ ਦੇ ਨਾਲ ਨਾਲ ਸਾਬਕਾ ਸੈਨਿਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦਾ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ। ਇਸ ਕੈਂਪ ਵਿਚ ਹਾਜਰ ਸਾਬਕਾ ਸੈਨਿਕਾਂ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਜਥੇਬੰਦੀ ਵਲੋਂ ਇਹ ਬਹੁਤ ਵਧੀਆ ਉਪਰਾਲਾ ਹੈ। ਇਹ ਕੈਂਪ ਸਫਲਤਾ ਪੂਰਵਕ ਸੰਪੰਨ ਹੋਇਆ। ਲਾਈਵ ਸਰਟੀਫਿਕੇਟ ਅੱਪਡੇਟ ਕਰਨ ਲਈ ਕੰਪਿਊਟਰ ਆਪਰੇਟਰ ਦੀ ਡਿਊਟੀ ਸੂਬੇਦਾਰ ਮੇਜਰ ਗੁਰਜੰਟ ਸਿੰਘ ਮਹਿਲ ਖੁਰਦ, ਹੌਲਦਾਰ ਗੁਰਸੇਵਕ ਸਿੰਘ ਛੀਨੀਵਾਲ ਕਲਾਂ, ਹੌਲਦਾਰ ਬਲਵੀਰ ਸਿੰਘ ਮਹਿਲ ਕਲਾਂ ਨੇ ਨਿਭਾਈ ਗੁਰੂ ਕੇ ਲੰਗਰ ਦੀ ਸੇਵਾ ਮਹਿਲ ਕਲਾਂ ਕਮੇਟੀ ਵਲੋਂ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਸਰਪ੍ਰਸਤ ਕੈਪਟਨ ਸਾਧੂ ਸਿੰਘ ਮੂੰਮ, ਬਲਾਕ ਮੀਤ ਪ੍ਰਧਾਨ ਕੈਪਟਨ ਗੁਰਮੇਲ ਸਿੰਘ ਛਾਪਾ, ਹੌਲਦਾਰ ਜਗਰੂਪ ਸਿੰਘ, ਸੂਬੇਦਾਰ ਬਹਾਦਰ ਸਿੰਘ ਮਹਿਲ ਕਲਾਂ, ਸੂਬੇਦਾਰ ਗੁਰਮੇਲ ਸਿੰਘ ਕੁਤਬਾ, ਸੂਬੇਦਾਰ ਪ੍ਰੇਮ ਸਿੰਘ, ਕੁਲਦੀਪ ਸਿੰਘ ਕਲਾਲ ਮਾਜਰਾ, ਸੂਬੇਦਾਰ ਮੇਜਰ ਬੁੱਧ ਸਿੰਘ ਛੀਨੀਵਾਲ ਖੁਰਦ, ਹੌਲਦਾਰ ਬਹਾਦਰ ਸਿੰਘ ਗਹਿਲ, ਹੌਲਦਾਰ ਜਗਜੀਤ ਸਿੰਘ ਖ਼ਿਆਲੀ, ਹੌਲਦਾਰ ਹਰਬੰਸ ਸਿੰਘ, ਸਿਕੰਦਰ ਸਿੰਘ, ਜਸਪਾਲ ਸਿੰਘ ਸਰਪੰਚ ਕੁਰੜ, ਹੌਲਦਾਰ ਸਤਨਾਮ ਸਿੰਘ ਪੰਚ ਸਹੌਰ, ਸੂਬੇਦਾਰ ਬਹਾਦਰ ਸਿੰਘ, ਹੌਲਦਾਰ ਬੰਤ ਸਿੰਘ, ਹਰਬੰਸ ਸਿੰਘ ਸਹਿਜੜਾ, ਸੂਬੇਦਾਰ ਬਲਜੀਤ ਸਿੰਘ ਪੰਡੋਰੀ, ਹੌਲਦਾਰ ਬਲਰਾਜ ਸਿੰਘ, ਹੌਲਦਾਰ ਸਿਕੰਦਰ ਸਿੰਘ ਛਾਪਾ, ਹੌਲਦਾਰ ਚਰਨ ਸਿੰਘ, ਹੌਲਦਾਰ ਹਰਭਜਨ ਸਿੰਘ ਬਾਹਮਣੀਆਂ, ਹੌਲਦਾਰ ਨਿਰਮਲ ਸਿੰਘ, ਹੌਲਦਾਰ ਹਾਕਮ ਸਿੰਘ ਕੁਤਬਾ, ਸੂਬੇਦਾਰ ਸਾਧੂ ਸਿੰਘ, ਹੌਲਦਾਰ ਜਗਤਾਰ ਸਿੰਘ, ਸੇਵਕ ਸਿੰਘ ਮਹਿਲ ਖੁਰਦ, ਹੌਲਦਾਰ ਜਸਵੰਤ ਸਿੰਘ ਗਾਗੇਵਾਲ, ਰਾਜਿੰਦਰ ਸਿੰਘ, ਗੁਰਮੇਲ ਕੌਰ, ਜੋਗਿੰਦਰ ਕੌਰ, ਕੁਲਵੰਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਾਬਕ ਾ ਸੈਨਿਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਤੇ ਦੋਹਰਾਈ ਨੂੰ ਲੈ ਕੇ ਪ੍ਰੋਗਰਾਮ ਜਾਰੀ ਅਗਲੀ ਖ਼ਬਰ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਗਿਆਨ ਅਤੇ ਉੱਦਮਤਾ ਮੇਲਾ ਸ਼ਾਨੋ-ਸ਼ੌਕਤ ਨਾਲ ਸੰਪੰਨ
Ad Position 24