ਸੂਬਾ ਪ੍ਰਧਾਨ ਦੀਆਂ ਹਦਾਇਤਾਂ ਅਨੁਸਾਰ ਭਦੌੜ ਹਲਕੇ ਵਿਚ ਕਾਂਗਰਸ ਨੂੰ ਮਜ਼ਬੂਤ ਕੀਤਾ ਜਾਵੇਗਾ-ਮਲਕੀਤ ਕੌਰ ਸਹੋਤਾ
ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਬਰਨਾਲਾ ਜ਼ਿਲ੍ਹੇ ਵਿਚ 14 ਨਵੰਬਰ ਨੂੰ ਪਹਿਲੀ ਫੇਰੀ ਮੌਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹ ਸ਼ਬਦ ਬੀਬੀ ਮਲਕੀਤ ਕੌਰ ਸਹੋਤਾ ਸੂਬਾ ਵਾਇਸ ਪ੍ਰਧਾਨ ਕਾਂਗਰਸ ਪਾਰਟੀ ਨੇ ਗੱਲਬਾਤ ਕਰਦਿਆਂ ਆਖੇ।
ਮ
ਮਲਕੀਤ ਕੌਰ ਸਹੋਤਾ
14-11-2026
ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਬਰਨਾਲਾ ਜ਼ਿਲ੍ਹੇ ਵਿਚ 14 ਨਵੰਬਰ ਨੂੰ ਪਹਿਲੀ ਫੇਰੀ ਮੌਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹ ਸ਼ਬਦ ਬੀਬੀ ਮਲਕੀਤ ਕੌਰ ਸਹੋਤਾ ਸੂਬਾ ਵਾਇਸ ਪ੍ਰਧਾਨ ਕਾਂਗਰਸ ਪਾਰਟੀ ਨੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਵੇਲੇ ਪੂਰੀ ਤਿਆਰੀ ਨਾਲ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਜਿਸ ਦੇ ਸਬੰਧ ਵਿਚ ਕੇਂਦਰੀ ਕਾਂਗਰਸ ਪਾਰਟੀ ਦੀ ਟੀਮ ਅਤੇ ਪੰਜਾਬ ਦੀਆਂ ਟੀਮਾਂ ਹਰ ਜ਼ਿਲ੍ਹੇ ਵਿਚ ਜਾ ਰਹੀਆਂ ਹਨ। ਬੀਬੀ ਮਲਕੀਤ ਕੌਰ ਸਹੋਤਾ ਨੇ ਕਿਹਾ ਕਿ ਹਲਕਾ ਭਦੌੜ ਦੇ ਲੋਕ ਹਰ ਵਾਰ ਕਾਂਗਰਸ ਪਾਰਟੀ ਤੋਂ ਲੋਕਲ ਉਮੀਦਵਾਰ ਚੋਣਾਂ ਵਿਚ ਉਤਾਰੇ ਜਾਣ ਦੀ ਮੰਗ ਕਰਦੇ ਹਨ, ਪਰ ਹਰ ਵਾਰ ਕਾਂਗਰਸ ਪਾਰਟੀ ਬਾਹਰਲੇ ਉਮੀਦਵਾਰ ਨੂੰ ਹਲਕੇ ਵਿਚ ਭੇਜਦੇ ਹਨ। ਜਿਸ ਕਾਰਨ ਪਾਰਟੀ ਵਰਕਰਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਾਹਰਲੇ ਉਮੀਦਵਾਰ ਦੀ ਹਲਕੇ ਵਿਚ ਕੋਈ ਪਹਿਚਾਣ ਨਾ ਹੋਣ ਕਾਰਨ ਕਾਂਗਰਸ ਪਾਰਟੀ ਅਕਸਰ ਪਛੜ ਜਾਂਦੀ ਹੈ। ਬੀਬੀ ਮਲਕੀਤ ਕੌਰ ਸਹੋਤਾ ਨੇ ਕਿਹਾ ਕਿ ਸੂਬਾ ਪ੍ਰਧਾਨ ਕੋਲ ਅਜਿਹੇ ਵਰਕਰਾਂ ਦੇ ਮਸਲੇ ਵੀ ਸਾਂਝੇ ਕੀਤੇ ਜਾਣਗੇ ਅਤੇ ਵਰਕਰਾਂ ਦੀ ਮੰਗ ਪ੍ਰਤੀ ਵੀ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲੇ੍ਹ ਵਿਚ ਸੂਬਾ ਪ੍ਰਧਾਨ ਦੀ ਪਹਿਲੀ ਫੇਰੀ ਮੌਕੇ ਸਮੂਹ ਵਰਕਰ ਉਨ੍ਹਾਂ ਦੇ ਸਨਮਾਨ ਲਈ ਪੱਬਾਂ ਭਾਰ ਹਨ।