14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ

ਮਹਿਲ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਵੱਖ-ਵੱਖ ਆਕਰਸ਼ਕ ਪਹਿਰਾਵਿਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 14-11-2026
ਮਹਿਲ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਵੱਖ-ਵੱਖ ਆਕਰਸ਼ਕ ਪਹਿਰਾਵਿਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਖ਼ੁਰਦ ਦੇ ਹੈੱਡਮਾਸਟਰ ਕੁਲਦੀਪ ਸਿੰਘ ਅਤੇ ਜਗਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਮੈਡਲ ਅਤੇ ਰਿਫਰੈਸ਼ਮੈਂਟ ਦਿੱਤੀ ਗਈ। ਸਕੂਲ ਦੇ ਪ੍ਰਿੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਨੇ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਬਰਨਾਲਾ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਵਲੋਂ ਵੀ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਭੇਜੀਆਂ ਗਈਆਂ। ਇਸ ਮੌਕੇ ਮਨਦੀਪ ਸਿੰਘ ਗੰਡੇਵਾਲ, ਐਕਟੀਵਿਟੀ ਇੰਚਾਰਜ ਮਨਿੰਦਰ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਮਨਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਵਿਸ਼ਾਲ ਦਸਤਾਰ ਕੈਂਪ ਸੰਬੰਧੀ ਤਿਆਰੀਆਂ ਸ਼ੁਰੂ
Ad Position 24