13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ’ਚ ਬਾਲ ਦਿਵਸ ਮਨਾਇਆ

ਤਪਾ ਮੰਡੀ, 13 ਨਵੰਬਰ (ਵਿਜੇ ਸ਼ਰਮਾ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਘੁੰਨਸ ਵਲੋਂ ਬਾਲ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 14-11-2026
ਤਪਾ ਮੰਡੀ, 13 ਨਵੰਬਰ (ਵਿਜੇ ਸ਼ਰਮਾ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਘੁੰਨਸ ਵਲੋਂ ਬਾਲ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਵਲੋਂ ਜਵਾਹਰ ਲਾਲ ਨਹਿਰੂ ਦੇ ਜੀਵਨ ਨਾਲ ਸਬੰਧਿਤ ਭਾਸ਼ਣ ਦਿੱਤੇ ਗਏ। ਬੱਚਿਆਂ ਨੂੰ ਖੇਡਾਂ ਕਰਵਾਈਆਂ ਗਈਆਂ, ਜਿਸ ਦਾ ਬੱਚਿਆਂ ਨੇ ਬਹੁਤ ਅਨੰਦ ਮਾਣਿਆ। ਸਕੂਲ ਚੇਅਰਪਰਸਨ ਗੁਰਸ਼ਰਨ ਕੌਰ ਧਾਲੀਵਾਲ ਅਤੇ ਪ੍ਰਿੰਸੀਪਲ ਪਰਮਜੀਤ ਕੌਰ ਧਾਲੀਵਾਲ ਵਲੋਂ ਛੋਟੇ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਵੰਡਿਆ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਅਤੇ ਜ਼ਿੰਦਗੀ ਵਿਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਮੌੜ ਮਕਸੂਥਾਂ ਵਿਖੇ ਝੋਨੇ ਦੀ ਖ਼ਰੀਦ ਅਚਾਨਕ ਬੰਦ ਕਰ ਦੇਣ ਨਾਲ ਕਿਸਾਨਾਂ ਵਿਚ ਮਚੀ ਹਾਹਾਕਾਰ
Ad Position 24