ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ
ਹੰਡਿਆਇਆ, 13 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਦੀ ਅਗਵਾਈ ਹੇਠ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਨ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਗਿਆ। ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ, ਪ੍ਰਿੰਸੀਪਲ ਡਾ.
ਹੰਡਿਆਇਆ, 13 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਦੀ ਅਗਵਾਈ ਹੇਠ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਨ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਗਿਆ। ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ, ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਅਤੇ ਪੰਡਿਤ ਨਹਿਰੂ ਜੀ ਦੇ ਬੱਚਿਆਂ ਪ੍ਰਤੀ ਪਿਆਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਨੰਨ੍ਹੇ-ਮੁੰਨੇ ਬੱਚੇ ਰੰਗ-ਬਿਰੰਗੀਆਂ ਅਤੇ ਸੋਹਣੀਆਂ ਪੁਸ਼ਾਕਾਂ ਪਾ ਕੇ ਆਏ ਜਿਨ੍ਹਾਂ ਨੇ ਰੰਗਾ ਰੰਗ ਪ੍ਰੋਗਰਾਮ ਗੀਤ, ਕਵਿਤਾਵਾਂ, ਕੋਰੀਓਗ੍ਰਾਫ਼ੀ ਤੇ ਡਾਂਸ ਪੇਸ਼ ਕੀਤਾ। ਇਸ ਮੌਕੇ ਸਮੂਹ ਸਕੂਲ ਪ੍ਰਬੰਧਕ ਕਮੇਟੀ, ਵਾਇਸ ਪ੍ਰਿੰਸੀਪਲ ਮੈਡਮ ਸੁਮਨ ਅਤੇ ਸਟਾਫ਼ ਹਾਜ਼ਰ ਸੀ।