13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੂਬੇ ’ਚ ਨਸ਼ਿਆਂ ਦੇ ਵਗਦੇ ਹੜ੍ਹ ਨੂੰ ਠੱਲ੍ਹ ਪਾਉਣ ’ਚ ਨਾਕਾਮ ਰਹੀ ਝਾੜੂ ਸਰਕਾਰ-ਕਮਲ ਧਾਲੀਵਾਲ

ਅਹਿਮਦਗੜ, 13 ਨਵੰਬਰ (ਸੁਖਜੀਤ ਸਿੰਘ ਖੇੜਾ)-ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਨੇ ਪਿੰਡ ਕੰਗਣਵਾਲ ਵਿਖੇ ਪੰਚ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ ਦਿਨੋ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਹਿਜ਼ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਪੌਣੇ ਪੰਜ ਸਾਲ ਬੀਤਣ ਦੇ ਬਾਵਜੂਦ ਨਸ਼ਿਆਂ ਦੇ ਵਗਦੇ ਹੜ੍ਹ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ।

Ad Position 21
No active advertisement
ਅਜੀਤ ਡੈਸਕ 14-11-2026
ਅਹਿਮਦਗੜ, 13 ਨਵੰਬਰ (ਸੁਖਜੀਤ ਸਿੰਘ ਖੇੜਾ)-ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਨੇ ਪਿੰਡ ਕੰਗਣਵਾਲ ਵਿਖੇ ਪੰਚ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ ਦਿਨੋ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਹਿਜ਼ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਪੌਣੇ ਪੰਜ ਸਾਲ ਬੀਤਣ ਦੇ ਬਾਵਜੂਦ ਨਸ਼ਿਆਂ ਦੇ ਵਗਦੇ ਹੜ੍ਹ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਲਈ ਵਿਸ਼ੇਸ਼ ਅਤੇ ਠੋਸ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਅਤੇ ਅੰਨਦਾਤੇ ਨੂੰ ਖ਼ੁਸ਼ਹਾਲ ਬਣਾਉਣ ਲਈ ਗੰਭੀਰ ਯਤਨ ਕੀਤੇ ਜਾਣਗੇ, ਤਾਂ ਜੋ ਪੰਜਾਬ ਨੂੰ ਮੁੜ ਅਸਲ ਅਰਥਾਂ ਵਿੱਚ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ। ਇਸ ਮੌਕੇ ਬਲਾਕ ਦਿਹਾਤੀ ਪ੍ਰਧਾਨ ਰੁਪਿੰਦਰ ਸਿੰਘ ਪਿੰਦੂ ਕੰਗਣਵਾਲ, ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ, ਸਰਪੰਚ ਸ਼ੰਗਾਰਾ ਸਿੰਘ, ਪੰਚ ਨਿਰਮਲ ਸਿੰਘ, ਬਿੱਲੂ ਪੰਚ, ਗੁਰਪ੍ਰੀਤ ਸਿੰਘ, ਜੀਵਨ ਸਿੰਘ, ਮੇਵਾ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ ਭੋਲਾ, ਗੁੱਗਾ, ਗੁਰੀ ਸਮੇਤ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੀਤ ਹੇਅਰ ਨੇ ਜੇਕਰ ਹਲਕਾ ਬਰਨਾਲਾ ਦਾ ਵਿਕਾਸ ਕਰਵਾਇਆ ਹੈ ਤਾਂ ਐੱਮ.ਪੀ. ਅਹੁਦੇ ਤੋਂ ਅਸਤੀਫ਼ਾ ਦੇ ਕੇ ਚੋਣ ਲੜੇ-ਮੱਖਣ ਸ਼ਰਮਾ ਅਗਲੀ ਖ਼ਬਰ ਸਟੇਟ ਲੈਵਲ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਪੰਜਾਬ ਪਬਲਿਕ ਸਕੂਲ ਦੀ ਵਿਦਿਆਰਥਣ ਭਵਨਜੋਤ ਕੌਰ ਨੇ ਲਿਆ ਦੂਜਾ ਸਥਾਨ
Ad Position 24