14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮੌਕੇ ਅਥਲੈਟਿਕ ਮੀਟ ਕਰਵਾਈ

ਭਦੌੜ, 14 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ (ਬਾਲ ਦਿਵਸ) ਦੇ ਮੌਕੇ ’ਤੇ ਸਕੂਲ ਵਿਚ ਅਥਲੈਟਿਕ ਮੀਟ ਕਰਵਾਈ ਗਈ ਜਿਸ ਵਿਚ ਸਕੂਲ ਦੇ ਵੱਖ-ਵੱਖ ਗਰੁੱਪਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਖੇਡਾਂ ਮੁਕਾਬਲਿਆਂ ਵਿਚ ਹਿੱਸਾ ਲਿਆ। ਪਿ੍ਰੰਸੀਪਲ ਮੈਡਮ ਸੁਖਵੀਰ ਕੌਰ ਧਾਲੀਵਾਲ ਨੇ ਦੱਸਿਆ ਕਿ ਸਕੂਲ ਵਿਚ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਦੇ ਵਿਚਕਾਰ ਅਥਲੈਟਿਕ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 15-11-2026
ਭਦੌੜ, 14 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ (ਬਾਲ ਦਿਵਸ) ਦੇ ਮੌਕੇ ’ਤੇ ਸਕੂਲ ਵਿਚ ਅਥਲੈਟਿਕ ਮੀਟ ਕਰਵਾਈ ਗਈ ਜਿਸ ਵਿਚ ਸਕੂਲ ਦੇ ਵੱਖ-ਵੱਖ ਗਰੁੱਪਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਖੇਡਾਂ ਮੁਕਾਬਲਿਆਂ ਵਿਚ ਹਿੱਸਾ ਲਿਆ। ਪਿ੍ਰੰਸੀਪਲ ਮੈਡਮ ਸੁਖਵੀਰ ਕੌਰ ਧਾਲੀਵਾਲ ਨੇ ਦੱਸਿਆ ਕਿ ਸਕੂਲ ਵਿਚ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਦੇ ਵਿਚਕਾਰ ਅਥਲੈਟਿਕ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ 18 ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ ਜਿਸ ਦੀ ਅਗਵਾਈ ਹਾਊਸ ਦੇ ਇੰਚਾਰਜ ਮੈਡਮ ਸਰਬਜੀਤ ਕੌਰ ਅਲਕੜਾ, ਹਰਪ੍ਰੀਤ ਕੌਰ ਭੁੱਲਰ, ਕਿਰਨਦੀਪ ਕੌਰ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਰੁਪਿੰਦਰ ਕੌਰ, ਗੁਰਚਰਨ ਕੌਰ, ਦਲਜੀਤ ਸਿੰਘ ਅਤੇ ਜਗਸੀਰ ਸਿੰਘ ਨੇ ਕੀਤੀ। ਇਸੇ ਤਰ੍ਹਾਂ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 12 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਜਿਸ ਦੀ ਅਗਵਾਈ ਮੈਡਮ ਕੰਚਨ ਗਰਗ ਵਲੋਂ ਕੀਤੀ ਗਈ। ਸਕੂਲ ਦੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ, ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਸਕੱਤਰ ਹਰਮਨਪ੍ਰੀਤ ਸਿੰਘ ਸਿੱਧੂ, ਕੋਚ ਪਰਗਟ ਸਿੰਘ ਅਤੇ ਸੰਦੀਪ ਦਈਆ ਵਿਸ਼ੇਸ਼ ਤੌਰ ’ਤੇ ਹਾਜ਼ ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਬੀ.ਐੱਸ.ਸੀ. ਨਾਨ-ਮੈਡੀਕਲ ਸਮੈਸਟਰ-6 ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਜ਼ਮੀਨੀ ਵਿਵਾਦ ਦੇ ਚੱਲਦਿਆਂ ਕੋਠੇ ਅਕਾਲਗੜ੍ਹ ਦਾ ‘ਆਪ’ ਦਾ ਮੌਜੂਦਾ ਸਰਪੰਚ ਜਸਵੰਤ ਸਿੰਘ ਅਤੇ ਪੋਤਰਾ ਗੰਭੀਰ ਜ਼ਖ਼ਮੀ
Ad Position 24