14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਬੀ.ਐੱਸ.ਸੀ. ਨਾਨ-ਮੈਡੀਕਲ ਸਮੈਸਟਰ-6 ਦਾ ਨਤੀਜਾ ਸ਼ਾਨਦਾਰ

ਤਪਾ ਮੰਡੀ, 14 ਨਵੰਬਰ (ਵਿਜੇ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੇ ਬੀ. ਐੱਸ.

Ad Position 21
No active advertisement
ਮੁਸਕਾਨਪ੍ਰੀਤ ਕੌਰ ਨੇ 91 ਫ਼ੀਸਦੀ ਅੰਕਾਂ ਨਾਲ ਕੀਤਾ ਪਹਿਲਾ ਸਥਾਨ ਹਾਸਿਲ 15-11-2026
ਤਪਾ ਮੰਡੀ, 14 ਨਵੰਬਰ (ਵਿਜੇ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੇ ਬੀ.ਐੱਸ.ਸੀ. ਨਾਨ-ਮੈਡੀਕਲ ਸਮੈਸਟਰ-6 ਦੇ ਐਲਾਨੇ ਗਏ ਨਤੀਜਿਆਂ ਵਿਚ ਵਿਦਿਆਰਥਣਾਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸੰਸਥਾ ਵਿਚ ਖ਼ੁਸ਼ੀ ਦਾ ਮਾਹੌਲ ਹੈ। ਪ੍ਰਾਪਤ ਨਤੀਜਿਆਂ ਅਨੁਸਾਰ ਮੁਸਕਾਨਪ੍ਰੀਤ ਕੌਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ। ਮਨਪ੍ਰੀਤ ਕੌਰ ਨੇ 90.2 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਮਨੂਪ੍ਰਿਆ ਜਸਪ੍ਰੀਤ ਕੌਰ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਜਸਪ੍ਰੀਤ ਕੌਰ ਨੇ 82 .2 ਫ਼ੀਸਦੀ ਅੰਕ ਹਾਸਲ ਕਰ ਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਐੱਸ.ਐੱਸ. ਚੱਠਾ ਨੇ ਹੋਣਹਾਰ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਲਗਨ, ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਸਫਲਤਾ ਹਾਸਲ ਕਰਨ ਲਈ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰ ਕੇ ਨਵੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਨੇ ਵੀ ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ।
Ad Position 22
No active advertisement
ਪਿਛਲੀ ਖ਼ਬਰ ਪਲਾਸਟਿਕ ਮੁਕਤ ਮੁਹਿੰਮਾਂ ਚਲਾਉਣ ਵਾਲੀ ਸਰਕਾਰ ਦੀਆਂ ਏਜੰਸੀਆਂ ਮੰਡੀਆਂ ’ਚ ਖ਼ੁਦ ਵਰਤ ਰਹੀਆਂ ਨੇ ਪਲਾਸਟਿਕ ਦੀ ਸੂਤਲੀ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮੌਕੇ ਅਥਲੈਟਿਕ ਮੀਟ ਕਰਵਾਈ
Ad Position 24