14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਐੱਮ.ਪੀ. ਮੀਤ ਹੇਅਰ ਨੇ 7 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਕੌਮਾਂਤਰੀ ਪੱਧਰ ਦੇ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ 1 ਕਰੋੜ 54 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੰਡਿਆਇਆ-ਧੌਲਾ ਸੜਕ ਦਾ ਵੀ ਰੱਖਿਆ ਨੀਂਹ ਪੱਥਰ

ਬਰਨਾਲਾ/ਹੰਡਿਆਇਆ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਗੁਰਜੀਤ ਸਿੰਘ ਖੁੱਡੀ)-ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਇਲਾਕੇ ਵਿਚ ਖੇਡ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਬਹੁ-ਕਰੋੜੀ ਕ੍ਰਿਕਟ ਸਟੇਡੀਅਮ ਅਤੇ ਗੁਰਦੁਆਰਾ ਅੜੀਸਰ ਸਾਹਿਬ ਨੂੰ ਜਾਣ ਵਾਲੀ ਲਿੰਕ ਸੜਕ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕ੍ਰਿਕਟ ਸਟੇਡੀਅਮ ਹੰਡਿਆਇਆ (ਨੇੜੇ ਲੁੱਕ ਪਲਾਂਟ) ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਕ੍ਰਿਕਟ ਸਟੇਡੀਅਮ ਤਿਆਰ ਕੀਤਾ ਜਾਵੇਗਾ, ਜਿਸ ਵਿਚ ਕੌਮਾਂਤਰੀ ਪੱਧਰ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

Ad Position 21
No active advertisement
ਅਜੀਤ ਡੈਸਕ 15-11-2026
ਬਰਨਾਲਾ/ਹੰਡਿਆਇਆ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਗੁਰਜੀਤ ਸਿੰਘ ਖੁੱਡੀ)-ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਇਲਾਕੇ ਵਿਚ ਖੇਡ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਬਹੁ-ਕਰੋੜੀ ਕ੍ਰਿਕਟ ਸਟੇਡੀਅਮ ਅਤੇ ਗੁਰਦੁਆਰਾ ਅੜੀਸਰ ਸਾਹਿਬ ਨੂੰ ਜਾਣ ਵਾਲੀ ਲਿੰਕ ਸੜਕ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕ੍ਰਿਕਟ ਸਟੇਡੀਅਮ ਹੰਡਿਆਇਆ (ਨੇੜੇ ਲੁੱਕ ਪਲਾਂਟ) ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਕ੍ਰਿਕਟ ਸਟੇਡੀਅਮ ਤਿਆਰ ਕੀਤਾ ਜਾਵੇਗਾ, ਜਿਸ ਵਿਚ ਕੌਮਾਂਤਰੀ ਪੱਧਰ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਪ੍ਰੋਜੈਕਟ ਤਹਿਤ ਕਰੀਬ 4 ਕਰੋੜ ਰੁਪਏ ਸਟੇਡੀਅਮ ਦੀ ਉਸਾਰੀ ਅਤੇ 3 ਕਰੋੜ ਰੁਪਏ ਲਾਈਟਾਂ ਆਦਿ ਉੱਤੇ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਇਲਾਕੇ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਅਤੇ ਵੱਡੇ ਪੱਧਰ ’ਤੇ ਮੁਕਾਬਲਿਆਂ ਵਿਚ ਹਿੱਸਾ ਲੈਣ ਦੇ ਮੌਕੇ ਦੇਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਬਜਟ ਵਿਚ ਇਤਿਹਾਸਕ ਵਾਧਾ ਕੀਤਾ ਗਿਆ। 147 ਕਰੋੜ ਰੁਪਏ ਦਾ ਖੇਡ ਬਜਟ ਵਧਾ ਕੇ 1800 ਕਰੋੜ ਰੁਪਏ ਕੀਤਾ ਗਿਆ ਹੈ। ਇਸ ਨਾਲ ਪੰਜਾਬ ਦੇ ਪਿੰਡ-ਪਿੰਡ ਵਿਚ ਖੇਡ ਮੈਦਾਨ ਅਤੇ ਖੇਡ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਦੇ ਖੇਡ ਮੈਦਾਨਾਂ ਦੇ ਵਿਕਾਸ ਲਈ 25 ਕਰੋੜ ਰੁਪਏ ਦੀ ਰਾਸ਼ੀ ਖ਼ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਧਨੌਲਾ ਖ਼ੁਰਦ ਅਤੇ ਠੁੱਲੇਵਾਲ ਸਮੇਤ ਕਈ ਅਜਿਹੇ ਪਿੰਡ ਹਨ ਜਿੱਥੇ ਪਹਿਲੀ ਵਾਰ ਖੇਡ ਮੈਦਾਨ ਬਣ ਰਹੇ ਹਨ। ਇਸ ਦੌਰਾਨ ਲੋਕ ਸਭਾ ਮੈਂਬਰ ਮੀਤ ਹੇਅਰ ਅਤੇ ਜਥੇਦਾਰ ਬਾਬਾ ਬਾਬੂ ਸਿੰਘ (ਕਾਰ ਸੇਵਾ ਦਿੱਲੀ ਵਾਲੇ) ਗੁਰਦੁਆਰਾ ਅੜੀਸਰ ਸਾਹਿਬ ਵਾਲਿਆਂ ਨੇ ਲਿੰਕ ਸੜਕ ( ਹੰਡਿਆਇਆ-ਧੌਲਾ) ਦਾ ਨੀਂਹ ਪੱਥਰ ਰੱਖਿਆ। ਜਿਸ ਉੱਤੇ ਦੇ ਨਿਰਮਾਣ ਕਾਰਜ ਉੱਤੇ 1 ਕਰੋੜ 54 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਹਰਿੰਦਰ ਸਿੰਘ ਧਾਲੀਵਾਲ, ਐਸ.ਸੀ. ਕਮਿਸ਼ਨ ਦੇ ਮੈਂਬਰ ਰੁਪਿੰਦਰ ਸਿੰਘ ਸੀਤਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਛੱਠ ਪੂਜਾ ਦੇ ਮੱਦੇਨਜ਼ਰ ਐੱਸ.ਡੀ.ਐੱਮ. ਵਲੋਂ ਪ੍ਰਬੰਧਾਂ ਦੀ ਸਮੀਖਿਆ ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਸਰਵੇ ਤੋਂ ਬਾਅਦ ਮੈਰਿਟ ਦੇ ਆਧਾਰ ’ਤੇ ਜਲਦ ਕੀਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ-ਪਰਗਟ ਸਿੰਘ ‘ਪੰਜਾ...
Ad Position 24