14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਐੱਸ.ਓ.ਆਈ. ਵਲੋਂ ਨੌਜਵਾਨ ਆਗੂ ਅਨੁਭਵ ਗੁਪਤਾ ਨੂੰ ਹਲਕਾ ਭਦੌੜ ਦਾ ਇੰਚਾਰਜ ਥਾਪਿਆ

ਤਪਾ ਮੰਡੀ, 14 ਨਵੰਬਰ (ਵਿਜੇ ਸ਼ਰਮਾ)-ਸੂਬੇ ਅੰਦਰ ਹੋਣ ਜਾ ਰਹੀਆਂ 2017 ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਰਗਰਮੀਆਂ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਸੂਬੇ ਅੰਦਰ ਸਰਕਾਰ ਬਣ ਸਕੇ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐੱਸ.

Ad Position 21
No active advertisement
ਤਪਾ ਵਿਖੇ ਅਨੁਭਵ ਗੁਪਤਾ ਦਾ ਸਨਮਾਨ ਕਰਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਹੋਰ। ਤਸਵੀਰ : ਵਿਜੇ ਸ਼ਰਮਾ 15-11-2026
ਤਪਾ ਮੰਡੀ, 14 ਨਵੰਬਰ (ਵਿਜੇ ਸ਼ਰਮਾ)-ਸੂਬੇ ਅੰਦਰ ਹੋਣ ਜਾ ਰਹੀਆਂ 2017 ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਰਗਰਮੀਆਂ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਸੂਬੇ ਅੰਦਰ ਸਰਕਾਰ ਬਣ ਸਕੇ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐੱਸ.ਓ.ਆਈ.) ਵਲੋਂ ਨੌਜਵਾਨ ਆਗੂ ਅਨੁਭਵ ਗੁਪਤਾ ਨੂੰ ਹਲਕਾ ਭਦੌੜ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਨਾਲ ਇਲਾਕੇ ਦੇ ਨੌਜਵਾਨਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਨੂੰ ਨੌਜਵਾਨ ਵਰਗ ਵਿਚ ਨਵੀਂ ਊਰਜਾ ਅਤੇ ਜਥੇਬੰਦੀ ਦੀ ਮਜ਼ਬੂਤੀ ਵੱਲ ਇਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਅਨੁਭਵ ਗੁਪਤਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਨੁਭਵ ਗੁਪਤਾ ਪਾਰਟੀ ਦੀਆਂ ਨੀਤੀਆਂ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਵਿਦਿਆਰਥੀਆਂ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਗੇ। ਇਸ ਦੌਰਾਨ ਅਨੁਭਵ ਗੁਪਤਾ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਐਡਵੋਕੇਟ ਸਤਨਾਮ ਸਿੰਘ ਰਾਹੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਉਹ ਹਲਕਾ ਭਦੌੜ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਜਥੇਬੰਦੀ ਦੀ ਅਸਲ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੀ ਸਰਗਰਮ ਭੂਮਿਕਾ ਨਾਲ ਸਮਾਜ ਵਿਚ ਸਕਾਰਾਤਮਿਕ ਬਦਲਾਅ ਲਿਆਂਦਾ ਜਾ ਸਕਦਾ ਹੈ। ਇਸ ਨਿਯੁਕਤੀ ਨਾਲ ਹਲਕਾ ਭਦੌੜ ਅੰਦਰ ਐਸ.ਓ.ਆਈ. ਦੀਆਂ ਸਰਗਰਮੀਆਂ ਨੂੰ ਹੋਰ ਹੁਲਾਰਾ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਨੌਜਵਾਨ ਵਰਗ ਵਲੋਂ ਅਨੁਭਵ ਗੁਪਤਾ ਨੂੰ ਮਿਲੀ ਇਸ ਨਵੀਂ ਜ਼ਿੰਮੇਵਾਰੀ ਦਾ ਸਵਾਗਤ ਕੀਤਾ ਜਾ ਰਿਹਾ ਹੈ। ਇਸ ਮੌਕੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਲੋਕ ਮਿੱਤਲ, ਨਿਖਿਲ ਗਰਗ, ਗੁਰਸ਼ਰਨ ਸਿੰਘ ਤਾਜੋਕੇ, ਮਨੀ ਗੋਇਲ, ਰਮਨ ਗੋਇਲ ਅਦਿੱਤਿਆ ਗੋਇਲ, ਯਸ਼ ਗੋਇਲ, ਸਭੀ ਗੋਇਲ, ਅਵੀਜੀਤ ਗੋਇਲ, ਲਕਸ਼ੇ ਗੋਇਲ, ਇਨਸਾਨ ਕਾਂਸਲ, ਤੇਜਸ ਗੋਇਲ, ਅਕਸਿਤ ਸਿੰਗਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪੱਖੋ ਕਲਾਂ ਵਿਖੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਨੋਟਿਸ ਦੇਣ ਆਈ ਪੁਲਿਸ ਪਾਰਟੀ ਦਾ ਘਿਰਾਓ ਕਰ ਕੇ ਸਰਕਾਰ ਖ਼ਿ...
Ad Position 24