ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਟੱਲੇਵਾਲ, 15 ਨਵੰਬਰ (ਸੋਨੀ ਚੀਮਾ)-ਮਾਰਕੀਟ ਕਮੇਟੀ ਬਰਨਾਲਾ ਅਧੀਨ ਆਉਂਦੀ ਦਾਣਾ ਮੰਡੀ ਵਿਚ ਆਪਣੀ ਝੋਨੇ ਦੀ ਫ਼ਸਲ ਦੀ ਰਾਖੀ ਕਰ ਰਹੇ ਪਿੰਡ ਚੀਮਾ ਦੇ ਇਕ ਕਿਸਾਨ ਦੀ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਸ ਦਾ ਪਤਾ ਪਰਿਵਾਰਕ ਮੈਂਬਰਾਂ ਨੂੰ ਸਵੇਰ ਸਮੇਂ ਲੱਗਿਆ।
ਟੱਲੇਵਾਲ, 15 ਨਵੰਬਰ (ਸੋਨੀ ਚੀਮਾ)-ਮਾਰਕੀਟ ਕਮੇਟੀ ਬਰਨਾਲਾ ਅਧੀਨ ਆਉਂਦੀ ਦਾਣਾ ਮੰਡੀ ਵਿਚ ਆਪਣੀ ਝੋਨੇ ਦੀ ਫ਼ਸਲ ਦੀ ਰਾਖੀ ਕਰ ਰਹੇ ਪਿੰਡ ਚੀਮਾ ਦੇ ਇਕ ਕਿਸਾਨ ਦੀ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਸ ਦਾ ਪਤਾ ਪਰਿਵਾਰਕ ਮੈਂਬਰਾਂ ਨੂੰ ਸਵੇਰ ਸਮੇਂ ਲੱਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਇੰਦਰ ਸਿੰਘ ਪੁੱਤਰ ਸੇਰ ਸਿੰਘ 70 ਸਾਲ ਦੇ ਪੁੱਤਰ ਬੀਰਾ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਦਾਣਾ ਮੰਡੀ ਵਿਚ ਪਈ ਝੋਨੇ ਦੀ ਫ਼ਸਲ ਦੀ ਰਾਖੀ ਲਈ ਪਿਛਲੇ 10 ਦਿਨਾਂ ਤੋਂ ਹਰ ਰਾਤ ਮੰਡੀ ਵਿਚ ਪੈ ਕੇ ਰਾਖੀ ਕਰ ਰਿਹਾ ਸੀ ਅਤੇ ਸੁਵਖਤੇ ਹੀ ਘਰ ਆ ਜਾਂਦਾ ਸੀ, ਪਰ ਬੀਤੇ ਦਿਨ ਜਦ ਉਹ ਤੜਕਸਾਰ ਘਰ ਨਾ ਪਹੁੰਚਿਆ ਤਾਂ ਉਸ ਨੇ ਜਦ ਮੰਡੀ ਵਿਚ ਜਾ ਕੇ ਦੇਖਿਆ ਉਸ ਦਾ ਪਿਤਾ ਬੇਸੁੱਧ ਪਿਆ ਸੀ ਅਤੇ ਉਸ ਨੇ ਪਹਿਲਾਂ ਉਸ ਨੂੰ ਬਰਨਾਲਾ ਅਤੇ ਬਾਅਦ ਵਿਚ ਬਠਿੰਡਾ ਵਿਖੇ ਬਚਾਉਣ ਦੀ ਆਸ ਲੈ ਕੇ ਹਸਪਤਾਲ ਗਿਆ, ਪਰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਵਿਚ ਖ਼ਰੀਦ ਪ੍ਰਬੰਧਾਂ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਰਾਤਾਂ ਮੰਡੀਆਂ ਵਿਚ ਨਾ ਗੁਜ਼ਾਰਨੀਆਂ ਪੈਣ।