15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਜੇਕਰ ਭਾਜਪਾ ਦਾ ਅਕਾਲੀ ਦਲ (ਬ) ਨਾਲ ਗਠਜੋੜ ਹੁੰਦਾ ਹੈ ਤਾਂ ਅਕਾਲੀ ਦਲ (ਪੁਨਰ ਸੁਰਜੀਤ) ਇਸ ਦਾ ਹਿੱਸਾ ਨਹੀਂ ਹੋਵੇਗਾ-ਪਰਮਿੰਦਰ ਸਿੰਘ ਢੀਂਡਸਾ

ਬਰਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਮੀਕਰਨ ਲਗਾਤਾਰ ਬਦਲ ਰਹੇ ਹਨ ਅਤੇ ਵੱਖ-ਵੱਖ ਪਾਰਟੀਆਂ ਵਲੋਂ ਸੰਭਾਵੀ ਗਠਜੋੜਾਂ ਨੂੰ ਲੈ ਕੇ ਚਰਚਾਵਾਂ ਦਾ ਦੌਰ ਵੀ ਤੇਜ਼ ਹੋ ਰਿਹਾ ਹੈ। ਇਸੇ ਦਰਮਿਆਨ ਸਾਬਕਾ ਵਿੱਤ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਸੰਭਾਵੀ ਗਠਜੋੜ ਨੂੰ ਲੈ ਕੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਜੇਕਰ ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਗਠਜੋੜ ਹੁੰਦਾ ਹੈ ਤਾਂ ਅਕਾਲੀ ਦਲ ( ਪੁਨਰ ਸੁਰਜੀਤ) ਇਸ ਗਠਜੋੜ ਦਾ ਕਿਸੇ ਵੀ ਤਰ੍ਹਾਂ ਹਿੱਸਾ ਨਹੀਂ ਹੋਵੇਗਾ।

Ad Position 21
No active advertisement
ਅਜੀਤ ਡੈਸਕ 16-11-2026
ਬਰਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਮੀਕਰਨ ਲਗਾਤਾਰ ਬਦਲ ਰਹੇ ਹਨ ਅਤੇ ਵੱਖ-ਵੱਖ ਪਾਰਟੀਆਂ ਵਲੋਂ ਸੰਭਾਵੀ ਗਠਜੋੜਾਂ ਨੂੰ ਲੈ ਕੇ ਚਰਚਾਵਾਂ ਦਾ ਦੌਰ ਵੀ ਤੇਜ਼ ਹੋ ਰਿਹਾ ਹੈ। ਇਸੇ ਦਰਮਿਆਨ ਸਾਬਕਾ ਵਿੱਤ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਸੰਭਾਵੀ ਗਠਜੋੜ ਨੂੰ ਲੈ ਕੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਜੇਕਰ ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਗਠਜੋੜ ਹੁੰਦਾ ਹੈ ਤਾਂ ਅਕਾਲੀ ਦਲ ( ਪੁਨਰ ਸੁਰਜੀਤ) ਇਸ ਗਠਜੋੜ ਦਾ ਕਿਸੇ ਵੀ ਤਰ੍ਹਾਂ ਹਿੱਸਾ ਨਹੀਂ ਹੋਵੇਗਾ। ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਢੀਂਡਸਾ ਨੇ ਸਪੱਸ਼ਟ ਕੀਤਾ ਕਿ ਅਕਾਲੀ ਦਲ (ਬਾਦਲ) ਨਾਲ ਕੋਈ ਨਿੱਜੀ ਲੜਾਈ ਨਹੀਂ ਹੈ, ਸਗੋਂ ਇਹ ਮਾਮਲਾ ਸਿਧਾਂਤਾਂ, ਪੰਥਕ ਮਰਿਆਦਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਸਮਝੌਤੇ ਤੋਂ ਪਹਿਲਾਂ ਸਿਧਾਂਤਾਂ ਅਤੇ ਪੰਥਕ ਜ਼ਿੰਮੇਵਾਰੀਆਂ ਨੂੰ ਤਰਜੀਹ ਦੇਣੀ ਜ਼ਰੂਰੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਅਤੇ ਗੁਰੂ ਸਾਹਿਬ ਨੂੰ ਪਿੱਠ ਦਿਖਾਉਣ ਵਾਲਿਆਂ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੀ ਇਸ ਸਬੰਧੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ। ਸ: ਢੀਂਡਸਾ ਨੇ ਕਿਹਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਫਿਲਹਾਲ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ’ਤੇ ਆਪਣੇ ਪੱਧਰ ’ਤੇ ਚੋਣਾਂ ਦੀ ਤਿਆਰੀ ਕੀਤੀ ਜਾ ਰਹੀ ਹੈ। ਪਾਰਟੀ ਵਲੋਂ ਜਥੇਬੰਦਕ ਪੱਧਰ ’ਤੇ ਸਰਗਰਮੀਆਂ ਨੂੰ ਅੱਗੇ ਵਧਾਉਣ ਅਤੇ ਚੋਣਾਂ ਲਈ ਆਪਣੀ ਰਣਨੀਤੀ ਤਿਆਰ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਹਾਲਾਂਕਿ ਉਨ੍ਹਾਂ ਭਵਿੱਖ ਵਿਚ ਕਿਸੇ ਵੀ ਸੰਭਾਵੀ ਸਿਆਸੀ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਪੂਰੀ ਤਰ੍ਹਾਂ ਰੱਦ ਨਹੀਂ ਕੀਤਾ, ਪਰ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਹਮਖਿਆਲੀ ਪਾਰਟੀ ਨਾਲ ਸਮਝੌਤਾ ਹੁੰਦਾ ਹੈ ਤਾਂ ਉਸ ਸਮੇਂ ਪੈਦਾ ਹੋਣ ਵਾਲੇ ਹਾਲਾਤ ਅਤੇ ਸਿਧਾਂਤਕ ਸਾਂਝ ਨੂੰ ਧਿਆਨ ਵਿਚ ਰੱਖਦਿਆਂ ਹੀ ਅਗਲਾ ਫੈਸਲਾ ਲਿਆ ਜਾਵੇਗਾ। ਬੀਬੀ ਜਗੀਰ ਕੌਰ ਵਲੋਂ ਅਕਾਲੀ ਦਲ (ਬ) ਵਿਚ ਮੁੜ ਸ਼ਾਮਿਲ ਹੋਣ ਬਾਰੇ ਪੁੱਛੇ ਜਾਣ ’ਤੇ ਸ: ਢੀਂਡਸਾ ਨੇ ਕਿਹਾ ਕਿ ਬੀਬੀ ਜੀ ਇਸ ਸਬੰਧੀ ਪਹਿਲਾਂ ਹੀ ਆਪਣਾ ਮਨ ਬਣਾਈ ਬੈਠੇ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਵਿੰਦਰ ਸਿੰਘ ਰੰਮੀ ਢਿੱਲੋਂ, ਜ਼ਿਲ੍ਹਾ ਪ੍ਰਧਾਨ ਦਿਹਾਤੀ ਤਰਨਜੀਤ ਸਿੰਘ ਦੁੱਗਲ, ਸੀਨੀਅਰ ਆਗੂ ਹਰਦੀਪ ਸਿੰਘ ਘੁੰਨਸ, ਗੁਰਜੀਤ ਸਿੰਘ ਖੁੱਡੀ, ਮੋਹਨਾ ਮਹਿਤਾ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮਜ਼੍ਹਬੀ ਸਿੱਖ, ਵਾਲਮੀਕਿ ਅਤੇ ਪੰਜਾਬ ਦੇ ਵਿਮੁਕਤ ਕਬੀਲਿਆਂ ਨਾਲ ਦੀ ਜਥੇਬੰਦੀ ਵਲੋਂ ਕਾਂਗਰਸ ਦੇ ਪ੍ਰਧਾਨ ਪਰਗਟ... ਅਗਲੀ ਖ਼ਬਰ ਗੁ: ਬਾਬਾ ਗਾਂਧਾ ਸਿੰਘ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਹੋਈ ਮੀਟਿੰਗ
Ad Position 24