ਬਰੌਡਵੇ ਪਬਲਿਕ ਸਕੂਲ, ਮਨਾਲ ਵਿਖੇ ‘ਪਰਵਾਜ਼’ ਸਮਾਗਮ ਅਤੇ ‘ਟੈਕਨੋਵਾ 1.0’ ਤਕਨੀਕੀ ਮੁਕਾਬਲਾ ਸ਼ਾਨੋ-ਸ਼ੌਕਤ ਨਾਲ ਸੰਪੰਨ
ਮਹਿਲ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ, ਸਿਰਜਣਾਤਮਿਕਤਾ ਅਤੇ ਤਕਨੀਕੀ ਹੁਨਰ ਨੂੰ ਉਭਾਰਨ ਲਈ ਸਾਲਾਨਾ ਸਮਾਗਮ ‘ਪਰਵਾਜ਼’ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿਚ ਪ੍ਰਸਿੱਧ ਸਿੱਖਿਆ ਸ਼ਾਸਤਰੀ ਡਾ.
ਬ
ਬਰੌਡਵੇ ਪਬਲਿਕ ਸਕੂਲ, ਮਨਾਲ ਵਿਖੇ 70ਵੀਆਂ ਨੈਸ਼ਨਲ ਖੇਡਾਂ ਦੇ ਕਾਂਸੀ ਤਗਮਾ ਜੇਤੂ ਵਿਸ਼ਵਜੀਤ ਸਿੰਘ ਨੂੰ ਨਕਦ ਇਨਾਮ ਨਾਲ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕ ਅਤੇ ਮੁੱਖ ਮਹਿਮਾਨ। ਤਸਵੀਰ : ਗੁਰਪ੍ਰੀਤ ਸਿੰਘ ਅਣਖੀ
17-11-2026
ਮਹਿਲ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ, ਸਿਰਜਣਾਤਮਿਕਤਾ ਅਤੇ ਤਕਨੀਕੀ ਹੁਨਰ ਨੂੰ ਉਭਾਰਨ ਲਈ ਸਾਲਾਨਾ ਸਮਾਗਮ ‘ਪਰਵਾਜ਼’ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿਚ ਪ੍ਰਸਿੱਧ ਸਿੱਖਿਆ ਸ਼ਾਸਤਰੀ ਡਾ. ਜਗਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ, ਜਦਕਿ ਉੱਤਰਾਖੰਡ ਤੋਂ ਡਾ. ਐੱਸ. ਐੱਸ. ਨੇਗੀ ਅਤੇ ਲਵਿੰਦਰ ਸਿੰਘ ਚਿੱਲਵਾਲ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਇਲਾਕੇ ਦੀਆਂ ਕਈ ਨਾਮਵਰ ਸ਼ਖ਼ਸੀਅਤਾਂ ਅਤੇ ਸਿੱਖਿਆ ਅਦਾਰਿਆਂ ਦੇ ਮੁਖੀ ਪ੍ਰਮੋਦ ਅਰੋੜਾ (ਚੇਅਰਮੈਨ, ਬੀ.ਵੀ.ਐਮ.), ਸੁਸ਼ੀਲ ਗੋਇਲ (ਚੇਅਰਮੈਨ, ਗੁਰਪ੍ਰੀਤ ਹੋਲੀ ਹਾਰਟ), ਕਪਿਲ ਮਿੱਤਲ (ਮਦਰ ਟੀਚਰ, ਬਰਨਾਲਾ), ਅਨਿਲ ਮਿੱਤਲ (ਚੇਅਰਮੈਨ, ਹੈਰੀਟੇਜ ਪਬਲਿਕ ਸਕੂਲ, ਭਵਾਨੀਗੜ੍ਹ) ਅਤੇ ਰਾਕੇਸ਼ ਗੁਪਤਾ (ਚੇਅਰਮੈਨ, ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ) ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪ੍ਰਿੰਸੀਪਲ ਐਮ.ਏ. ਸੈਫੀ ਵਲੋਂ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਨ ਉਪਰੰਤ ਵਿਦਿਆਰਥੀਆਂ ਨੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਨੰਨ੍ਹੇ ਬੱਚਿਆਂ ਦੀ ਸਕਿੱਟ, ਗਰਬਾ ਅਤੇ ਭੰਗੜੇ ਨੇ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕੀਤਾ। ਇਸ ਦੌਰਾਨ ਖੇਡੇ ਗਏ ਅੰਗਰੇਜ਼ੀ ਨਾਟਕ ‘ਦ ਲਾਸਟ ਸੀਲ’ ਅਤੇ ਪੰਜਾਬੀ ਨਾਟਕ ‘ਰੇਤ ਦੀਆਂ ਕੰਧਾਂ’ ਨੇ ਦਰਸ਼ਕਾਂ ਨੂੰ ਭਾਵੁਕ ਕਰਦਿਆਂ ਖ਼ੂਬ ਵਾਹ-ਵਾਹ ਖੱਟੀ। ਸਮਾਗਮ ਦਾ ਮੁੱਖ ਆਕਰਸ਼ਣ ਪੰਜਾਬ ਦਾ ਪਹਿਲਾ ਅੰਤਰ-ਸਕੂਲ ਤਕਨੀਕੀ ਮੁਕਾਬਲਾ ‘ਟੈਕਨੋਵਾ 1.0’ ਰਿਹਾ, ਜੋ ਇਵੈਂਟ ਇੰਚਾਰਜ ਮਨਪ੍ਰੀਤ ਸਿੰਘ ਅਤੇ ਏ.ਟੀ.ਐਲ. ਕੋਆਰਡੀਨੇਟਰ ਜੈਦੀਪ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਨਵੀਨਤਮ ਤਕਨੀਕੀ ਸੋਚ ਦਾ ਪ੍ਰਦਰਸ਼ਨ ਕੀਤਾ, ਜਿਸ ਵਿਚੋਂ ਜੈਮਜ਼ ਪਬਲਿਕ ਸਕੂਲ, ਪਟਿਆਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਟਰਾਫ਼ੀ ਆਪਣੇ ਨਾਮ ਕੀਤੀ। ਇਸ ਦੇ ਨਾਲ ਹੀ 70ਵੀਆਂ ਨੈਸ਼ਨਲ ਖੇਡਾਂ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਸਕੂਲ ਦੇ ਹੋਣਹਾਰ ਖਿਡਾਰੀ ਵਿਸ਼ਵਜੀਤ ਸਿੰਘ ਨੂੰ ਨਕਦ ਇਨਾਮ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਡਾ. ਜਗਜੀਤ ਸਿੰਘ ਨੇ ਮਾਪਿਆਂ ਨੂੰ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਵਿਚ ਅਧਿਆਪਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਕੂਲ ਦੇ ਚੇਅਰਮੈਨ ਸ੍ਰੀ ਐੱਸ. ਰਣਜੀਤ ਸਿੰਘ ਚੀਮਾ ਨੇ ਸਮੂਹ ਮਹਿਮਾਨਾਂ, ਸਿੱਖਿਆ ਸ਼ਾਸਤਰੀਆਂ, ਅਧਿਆਪਕਾਂ ਅਤੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਮੰਚ ਬੱਚਿਆਂ ਦੇ ਆਤਮ-ਵਿਸ਼ਵਾਸ ਵਿਚ ਵਾਧਾ ਕਰਦੇ ਹਨ।